Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗਾਇਕ ਇੰਦਰਜੀਤ ਨਿੱਕੂ ਨੇ ਬਾਕਮਾਲ ਗਾਇਆ ਹਰਵਿੰਦਰ ਓਹੜਪੁਰੀ ਦਾ ਧਾਰਮਿਕ ਗੀਤ ‘‘ਏਸੇ ਨੂੰ ਸਿੱਖੀ ਕਹਿੰਦੇ ਨੇ’’ -ਹਰਜਿੰਦਰ ਸਿੰਘ ਬਸਿਆਲਾ-

Updated on Thursday, November 13, 2025 16:59 PM IST


ਔਕਲੈਂਡ, 12 ਨਵੰਬਰ 2025-ਖਾਲਸਾ ਪੰਥ ਇਸ ਵੇਲੇ ਜਿੱਥੇ ਧੰਨ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ 556ਵਾਂ ਪ੍ਰਕਾਸ਼ ਦਿਵਸ ਮਨਾ ਰਿਹਾ ਹੈ ਉਥੇ ਹੀ ਇਸ ਸਾਲ (25 ਨਵੰਬਰ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਪੁਰਬ ਦੇਸ਼-ਵਿਦੇਸ਼ ਮਨਾ ਰਿਹਾ ਹੈ। ਸਿੱਖ ਪੰਥ 556ਵੇਂ ਸਾਲ ਦਾ ਸਫ਼ਰ ਤੈਅ ਕਰਦਿਆਂ, ਆਪਣਾ ਕਦਮ-ਕਦਮ ਅਗੇ ਵਧਾਉਂਦਿਆਂ ਪੂਰੇ ਵਿਸ਼ਵ ਵਿਚ ਆਪਣੀ ਨਿਵੇਕਲੀ ਪਹਿਚਾਣ ਬਣਾ ਰਿਹਾ ਹੈ। ਸਿੱਖੀ ਖਾਤਿਰ ਹੋਈਆਂ ਕੁਰਬਾਨੀਆਂ, ਸਿਰਾਂ ’ਤੇ ਸਜੀਆਂ ਦਸਤਾਰਾਂ, ਗੁਰੂਆਂ ਅਤੇ ਸਿੰਘਾਂ-ਸਿੰਘਣੀਆਂ ਵੱਲੋਂ ਆਪਣੇ ਸੀਸ ਵਾਰ ਕੇ ਦੂਜੇ ਧਰਮਾਂ ਦੀ ਰੱਖਿਆ, ਹਰ ਗਰੀਬ ਮਜ਼ਲੂਮ ਦੀ ਰੱਖਿਆ, ਜ਼ੁਲਮ ਅਤੇ ਜ਼ਾਲਿਮਾਂ ਨਾਲ ਹੱਕਾਂ ਅਤੇ ਬਰਾਬਰਤਾ ਦੀ ਲੜਾਈ ਸਮੇਤ, ਇਸ ਸਿੱਖ ਪੰਥ ਦੀ ਝੋਲੀ ਵਿਚ ਬੇਅੰਤ ਅਜਿਹੇ ਇਤਿਹਾਸ ਛੁਪੇ ਪਏ ਹਨ, ਜਿਹੜੇ ਨਾ ਕਦੇ ਵਾਪਰਨੇ ਹਨ ਅਤੇ ਨਾ ਹੀ ਕਿਸੇ ਕੋਲੋਂ ਇਹ ਵਰਤਾਰੇ ਕਰ ਹੋਣੇ ਹਨ।
ਨਵਾਂ ਗੀਤ ਧਾਰਮਿਕ ਗੀਤ: ਹੁਣ ਇਕ ਨਵਾਂ ਧਾਰਮਿਕ ਗੀਤ ਜੋ ਪ੍ਰਸਿੱਧ ਗੀਤਕਾਰ ਵੀਰ ਹਰਵਿੰਦਰ ਓਹੜਪੁਰੀ ਹੋਰਾਂ ਦਾ ਲਿਖਿਆ ਹੋਇਆ ਹੈ, ਪ੍ਰਸਿੱਧ ਗਾਇਕ ਇੰਦਰਜੀਤ ਨਿੱਕੂ ਦੀ ਆਵਾਜ਼ ਵਿਚ ਆਇਆ ਹੈ ਜਿਸ ਦੇ ਬੋਲ ਹਨ ‘ਏਸੇ ਨੂੰ ਸਿੱਖੀ ਕਹਿੰਦੇ ਨੇ’। ਯੂ-ਟਿਊਬ ਉਤੇ ਇਸ ਗੀਤ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ ਅਤੇ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ। ‘ਸੈਣੀ ਬੀਟਸ’ ਮਿਊਜ਼ਿਕ ਵਾਲਿਆਂ ਨੇ ਕਮਾਲ ਦਾ ਸੰਗੀਤ ਇਸ ਗੀਤ ਲਈ ਤਿਆਰ ਕੀਤਾ ਹੈ। ‘ਫੋਕ ਬੀਟਸ’ ਦੀ ਇਸ ਪੇਸ਼ਕਸ਼ ਵਿਚ ਸ. ਗੁਰਮਖ ਸਿੰਘ ਧਾਲੀਵਾਲ, ਸਿੱਕੀ ਝੱਜੀ ਪਿੰਡ ਵਾਲੇ ਅਤੇ ਸਨਮ ਓਹੜਪੁਰੀ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ ਹੈ। ਗੀਤ ਦਾ ਇਹ ਅੰਤਰਾ ਕਿ  ‘‘ਇਹ ਸਿਰ ਲੱਥਿਆਂ ਸਰਦਾਰਾਂ ਦੀ, ਇਹ ਮਾਣੇ ਛਾਂ ਤਲਵਾਰਾਂ ਦੀ, ਹੈ ਸਿੱਖੀ ਮਹਿਰਮ ਯਾਰਾਂ ਦੀ, ਸਿਰ ਵੱਟੇ ਲਈਆਂ ਦਸਤਾਰਾਂ ਦੀ’  ਜਦੋਂ ਸੰਗੀਤ ਸੰਗ ਮਿਲ ਕੇ ਸਿੱਖ ਪੰਥ ਦਾ ਸਰੂਪ ਪੇਸ਼ ਕਰਦੇ ਹਨ ਤਾਂ ਜੋਸ਼ ਜਿਹਾ ਭਰਦਾ ਮਹਿਸੂਸ ਹੁੰਦਾ ਹੈ। ਨਿਊਜ਼ੀਲੈਂਡ ਤੋਂ ਪੰਜਾਬੀ ਮੀਡੀਆ ਕਰਮੀ ਇਸ ਸੁੰਦਰ ਧਾਰਮਿਕ ਗੀਤ ਦੇ ਲਈ ਵੀਰ ਹਰਵਿੰਦਰ ਓਹੜਪੁਰੀ ਅਤੇ ਗਾਇਕ ਇੰਦਰਜੀਤ ਨਿੱਕੂ ਹੋਰਾਂ ਨੂੰ ਵਧਾਈ ਦਿੰਦੇ ਹਨ। ਸਰੋਤੇ ਇਕ ਵਾਰ ਇਹ ਗੀਤ ਜਰੂਰ ਸੁਨਣ, ਕੁੱਝ ਵੱਖਰਾ ਹੀ ਅਨੰਦ ਆਵੇਗਾ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X