Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਅਮਰੀਕਾ ਵਿੱਚ ਗ੍ਰੀਨ ਕਾਰਡ ਇੰਟਰਵਿਊ ਦੌਰਾਨ ਵੀਜ਼ਾ ਓਵਰਸਟੇਜ਼ ਦੀ ਗ੍ਰਿਫ਼ਤਾਰੀ ਸ਼ੁਰੂ; ਸੈਨ ਡੀਏਗੋ ਦਫ਼ਤਰ 'ਚ ਕਈ ਲੋਕ ਹਿਰਾਸਤ ਵਿੱਚ

Updated on Friday, November 28, 2025 13:21 PM IST

ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਗ੍ਰੀਨ ਕਾਰਡ ਇੰਟਰਵਿਊ ਲਈ ਆਉਣ ਵਾਲੇ ਕੁਝ ਵੀਜ਼ਾ ਓਵਰਸਟੇਜ਼ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿਚ ਅਮਰੀਕੀ ਨਾਗਰਿਕਾਂ ਦੇ ਜੀਵਨ ਸਾਥੀ ਅਤੇ ਮਾਪੇ ਵੀ ਸ਼ਾਮਲ ਹਨ। ਇਹ ਕਾਰਵਾਈ ਸੈਨ ਡੀਏਗੋ ਦੇ USCIS ਦਫ਼ਤਰ ਵਿੱਚ ਰੁਟੀਨ ਪਰਿਵਾਰ-ਅਧਾਰਿਤ ਇੰਟਰਵਿਊਜ਼ ਦੌਰਾਨ ਹੋ ਰਹੀ ਹੈ।

ਇਮੀਗ੍ਰੇਸ਼ਨ ਵਕੀਲਾਂ ਮੁਤਾਬਕ, ਪਿਛਲੇ ਕੁਝ ਹਫ਼ਤਿਆਂ ਵਿੱਚ ਘੱਟੋ-ਘੱਟ ਨੌਂ ਲੋਕਾਂ ਨੂੰ ਇੰਟਰਵਿਊ ਰੂਮਾਂ ਵਿੱਚ ICE ਅਧਿਕਾਰੀਆਂ ਵੱਲੋਂ ਹੱਥਕੜੀਆਂ ਲਗਾ ਕੇ ਹੋਲਡਿੰਗ ਵਿੱਚ ਭੇਜਿਆ ਗਿਆ, ਜਦੋਂ ਕਿ ਉਹਨਾਂ ਦਾ ਕੋਈ ਕ੍ਰਿਮਿਨਲ ਰਿਕਾਰਡ ਨਹੀਂ ਸੀ।

ਵਕੀਲਾਂ ਦਾ ਦਾਅਵਾ – ਨਵਾਂ ਤੇ ਚਿੰਤਾਜਨਕ ਪੈਟਰਨ

ਵਕੀਲ ਸਮਨ ਨਸੇਰੀ, ਹਬੀਬ ਹਸਬਿਨੀ ਅਤੇ ਟੈਸਾ ਕਾਬਰੇਰਾ ਨੇ ਕਿਹਾ ਕਿ ਇਹ ਪੈਟਰਨ ਨਵਾਂ ਹੈ ਤੇ ਸਿਰਫ਼ ਸੈਨ ਡੀਏਗੋ USCIS ਦਫ਼ਤਰ ਵਿੱਚ ਹੀ ਵੇਖਿਆ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਸਾਰੇ ਡਿਟੇਨ ਕੀਤੇ ਲੋਕ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਏ ਸਨ ਪਰ ਵੀਜ਼ਾ ਮਿਆਦ ਤੋਂ ਵੱਧ ਰਹਿ ਗਏ ਸਨ, ਅਤੇ ਸਭ ਆਪਣੇ ਅਮਰੀਕੀ ਜੀਵਨ ਸਾਥੀਆਂ ਰਾਹੀਂ ਗ੍ਰੀਨ ਕਾਰਡ ਲਈ ਅਪਲਾਈ ਕਰ ਰਹੇ ਸਨ।

ਹਸਬਿਨੀ ਨੇ ਕਿਹਾ ਕਿ 12 ਨਵੰਬਰ ਨੂੰ ਪਹਿਲੀ ਗ੍ਰਿਫ਼ਤਾਰੀ ਹੋਈ, ਜਿਸ ਤੋਂ ਬਾਅਦ ਉਸਦੇ ਚਾਰ ਹੋਰ ਕਲਾਇੰਟ ਹਿਰਾਸਤ ਵਿੱਚ ਲਏ ਗਏ। ਨਸੇਰੀ ਨੇ ਕਿਹਾ ਕਿ ਪਿਛਲੇ ਹਫ਼ਤੇ ਉਸਦੇ ਪੰਜ ਕਲਾਇੰਟ ਗ੍ਰਿਫ਼ਤਾਰ ਹੋਏ।

ਮੈਕਸੀਕਨ ਨਾਗਰਿਕ ਦਾ ਕੇਸ

ਵਕੀਲ ਕਾਬਰੇਰਾ ਨੇ ਦੱਸਿਆ ਕਿ ਉਸਦਾ ਕਲਾਇੰਟ, ਜੋ 2002 ਤੋਂ ਅਮਰੀਕਾ ਵਿਚ ਰਹਿ ਰਿਹਾ ਹੈ, ਨੂੰ ਵੀ ਉਸਦੀ ਗ੍ਰੀਨ ਕਾਰਡ ਇੰਟਰਵਿਊ ਦੌਰਾਨ ICE ਨੇ ਕਾਬੂ ਕਰ ਲਿਆ।
ਉਸਦੀ ਅਮਰੀਕੀ ਨਾਗਰਿਕ ਧੀ ਨੇ ਉਸ ਲਈ ਅਰਜ਼ੀ ਦਿੱਤੀ ਸੀ।

USCIS ਅਧਿਕਾਰੀ ਦੇ "ਮੈਂ ਹੁਣ ਆ ਰਿਹਾ ਹਾਂ" ਕਹਿਣ ਤੋਂ ਮਿੰਟਾਂ ਬਾਅਦ ICE ਅਧਿਕਾਰੀ ਆਏ, ਉਸਦਾ ਨਾਮ ਪੱਕਾ ਕੀਤਾ ਤੇ ਉਸਨੂੰ ਹੱਥਕੜੀਆਂ ਪਾ ਕੇ ਪਹਿਲਾਂ ਫੈਡਰਲ ਬਿਲਡਿੰਗ ਦੇ ਬੇਸਮੈਂਟ ਤੇ ਫਿਰ ਓਟੇ ਮੀਸਾ ਡਿਟੈਨਸ਼ਨ ਸੈਂਟਰ ਲੈ ਗਏ।

ICE ਨੇ “ਵਾਰੰਟ ਫ਼ੋਰ ਅਰੇਸਟ” ਵਿਖਾਇਆ ਜਿਸ 'ਚ ਉਸਦੀ ਗੈਰਕਾਨੂੰਨੀ ਸਥਿਤੀ ਦੇ ਆਧਾਰ 'ਤੇ ਗ੍ਰਿਫ਼ਤਾਰੀ ਦਰਜ ਸੀ।

ICE ਦੀ ਪ੍ਰਤੀਕ੍ਰਿਆ

ICE ਨੇ CBS8 ਨੂੰ ਕਿਹਾ ਕਿ ਉਹ "ਟਾਰਗਟਡ ਓਪਰੇਸ਼ਨ" ਕਰ ਰਹੀ ਹੈ ਜਿਸ ਦਾ ਧਿਆਨ ਰਾਸ਼ਟਰੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਲਾਗੂ ਕਰਨ 'ਤੇ ਹੈ।
ਐਜੰਸੀ ਨੇ ਕਿਹਾ:

“ਜੋ ਲੋਕ ਅਮਰੀਕਾ ਵਿੱਚ ਬਿਨਾਂ ਕਾਨੂੰਨੀ ਸਥਿਤੀ ਦੇ ਹਨ, USCIS ਜਿਹੇ ਫੈਡਰਲ ਦਫ਼ਤਰਾਂ ਵਿੱਚ ਵੀ, ਉਹਨਾਂ ਨੂੰ ਗ੍ਰਿਫ਼ਤਾਰ ਅਤੇ ਰਿਮੂਵ ਕੀਤਾ ਜਾ ਸਕਦਾ ਹੈ।”

USCIS ਵੱਲੋਂ ਹਜੇ ਤੱਕ ਕੋਈ ਜਨਤਕ ਟਿੱਪਣੀ ਨਹੀਂ ਕੀਤੀ ਗਈ ਹੈ ਅਤੇ ਕਿਸੇ ਨਵੇਂ ਨਿਰਦੇਸ਼ ਦਾ ਵੀ ਕੋਈ ਉਲਲੇਖ ਨਹੀਂ ਮਿਲਿਆ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X