Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਚੰਡੀਗੜ੍ਹ: ਐਮਬੀਏ ਵਿਦਿਆਰਥਣ ਦੇ ਜਬਰ ਜ਼ਿਨਾਹ ਤੇ ਕਤਲ ਮਾਮਲੇ ‘ਚ ਸੀਰੀਅਲ ਕਿਲਰ ਨੂੰ ਉਮਰ ਕੈਦ

Updated on Friday, November 28, 2025 15:52 PM IST

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 15 ਸਾਲ ਪੁਰਾਣੇ ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਸੀਰੀਅਲ ਕਿਲਰ ਸੋਨੂੰ (ਅਸਲੀ ਨਾਮ ਮੋਨੂੰ ਕੁਮਾਰ) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਮ੍ਰਿਤਕ ਐਮਬੀਏ ਵਿਦਿਆਰਥਣ ਦੇ ਮਾਪਿਆਂ ਨੇ ਫ਼ੈਸਲੇ ‘ਤੇ ਅਸੰਤੋਸ਼ ਜਤਾਉਂਦੇ ਹੋਏ ਕਿਹਾ ਕਿ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਸੀ ਤਾਂ ਕਿ ਉਨ੍ਹਾਂ ਨੂੰ ਅਸਲ ਇਨਸਾਫ਼ ਮਿਲਦਾ।

ਵਿਦਿਆਰਥਣ ਦੇ ਪਿਤਾ ਦਾ ਕਹਿਣਾ ਸੀ ਕਿ ਉਹ ਅੱਗੇ ਅਪੀਲ ਕਰਨ ਬਾਰੇ ਵਿਚਾਰ ਕਰ ਰਹੇ ਹਨ। "ਇਹ ਇਨਸਾਨ ਨਹੀਂ, ਜਾਨਵਰ ਹੈ। ਇਸ ਦੇ ਅੰਦਰ ਦਿਲ ਹੀ ਨਹੀਂ," ਉਨ੍ਹਾਂ ਕਿਹਾ। ਯਾਦ ਰਹੇ ਕਿ ਕੱਲ੍ਹ ਹੀ ਅਦਾਲਤ ਨੇ ਸੋਨੂੰ ਨੂੰ ਇਸ ਮਾਮਲੇ ‘ਚ ਦੋਸ਼ੀ ਕ਼ਰਾਰ ਦਿੱਤਾ ਸੀ।

2010 ਦਾ ਦਿਲ ਦਹਲਾ ਦੇਣ ਵਾਲਾ ਮਾਮਲਾ

ਇਹ ਮਾਮਲਾ 30 ਜੁਲਾਈ 2010 ਦਾ ਹੈ, ਜਦੋਂ ਚੰਡੀਗੜ੍ਹ ਸੈਕਟਰ 38 ਦੀ ਰਹਿਣ ਵਾਲੀ 21 ਸਾਲਾ ਵਿਦਿਆਰਥਣ ਸ਼ਾਮ ਨੂੰ ਕੋਚਿੰਗ ਲਈ ਘਰੋਂ ਨਿਕਲੀ ਪਰ ਵਾਪਸ ਨਾ ਆਈ। ਪਰਿਵਾਰ ਵੱਲੋਂ ਕਾਫ਼ੀ ਭਾਲ ਕਰਨ ਤੋਂ ਬਾਅਦ ਉਸਦੀ ਸਕੂਟਰੀ ਕਰਨ ਟੈਕਸੀ ਸਟੈਂਡ ਦੇ ਨੇੜੇ ਖੂਨ ਦੇ ਦਾਗਾਂ ਨਾਲ ਮਿਲੀ। ਕੁਝ ਹੀ ਦੂਰੀ ‘ਤੇ ਝਾੜੀਆਂ ਵਿੱਚ ਉਸਦੀ ਲਾਸ਼ ਬੇਹਾਲ ਹਾਲਤ ਵਿੱਚ ਪਈ ਮਿਲੀ। ਪਰਿਵਾਰ ਵੱਲੋਂ ਤੁਰੰਤ ਓਹਨੂੰ ਪੀਜੀਆਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਪੁਲਿਸ ਨੂੰ ਮੁੜ ਸੁਰਾਗ ਮਿਲਣ ਵਿੱਚ ਲੰਮੇ 12 ਸਾਲ ਲੱਗੇ ਅਤੇ ਕੇਸ ‘ਅਨਟਰੇਸ’ ਘੋਸ਼ਿਤ ਕਰ ਦਿੱਤਾ ਗਿਆ ਸੀ। ਪਰ 2022 ‘ਚ ਚੰਡੀਗੜ੍ਹ ਵਿੱਚ ਇਕ ਹੋਰ ਕਤਲ ਦੀ ਜਾਂਚ ਦੌਰਾਨ ਪਹਿਲਾ ਸੁਰਾਗ ਮਿਲਿਆ।

ਡੀਐਨਏ ਟੈਸਟਾਂ ਨੇ ਖੋਲ੍ਹੀ ਗੁੱਥੀ

ਪੁਲਿਸ ਵੱਲੋਂ 100 ਤੋਂ ਵੱਧ ਡੀਐਨਏ ਸੈਂਪਲ ਲਏ ਗਏ ਅਤੇ ਤਕਰੀਬਨ 800 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਾਰੇ ਪ੍ਰਕਿਰਿਆ ਤੋਂ ਬਾਅਦ ਮੋਨੂੰ ਕੁਮਾਰ ਦਾ ਨਾਮ ਸਾਹਮਣੇ ਆਇਆ, ਜੋ ਡੱਡੂਮਾਜਰਾ ਸ਼ਾਹਪੁਰ ਕਲੋਨੀ ਦਾ ਰਹਿਣ ਵਾਲਾ ਹੈ। ਉਸਨੇ ਚੰਡੀਗੜ੍ਹ ਛੱਡ ਕੇ ਬਿਹਾਰ ਵਿੱਚ ਓਹਲੇ ਪੈ ਜਾ ਚੁੱਕਾ ਸੀ, ਅਤੇ ਕੋਈ ਮੋਬਾਈਲ, ਬੈਂਕ ਖਾਤਾ ਜਾਂ ਆਧਾਰ ਵਰਗਾ ਡਾਟਾ ਨਹੀਂ ਸੀ—ਜਿਸ ਨਾਲ ਉਸਨੂੰ ਲੱਭਣਾ ਲਗਭਗ ਅਸੰਭਵ ਹੋ ਗਿਆ ਸੀ।

2024 ਵਿੱਚ ਜਦੋਂ ਮੋਨੂੰ ਚੰਡੀਗੜ੍ਹ ਵਾਪਸ ਆਇਆ ਤਾਂ ਇੱਕ ਮੁਖਬਰ ਦੀ ਸੂਚਨਾ ‘ਤੇ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਸਿਰਫ਼ ਦੋ ਨਹੀਂ ਬਲਕਿ ਤਿੰਨ ਕਤਲਾਂ ਦੀ ਕਬੂਲੀ ਕੀਤੀ—ਜਿਨ੍ਹਾਂ ਵਿੱਚ 2008 ਵਿੱਚ ਹਿਮਾਚਲ ਦੇ ਚੰਬਾ ਵਿੱਚ ਇਕ ਨਾਬਾਲਗ ਨਾਲ ਬਲਾਤਕਾਰ ਤੇ ਕਤਲ ਵੀ ਸ਼ਾਮਲ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X