Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਏਡਜ਼ ਤੋਂ ਪਰਹੇਜ਼ ਜ਼ਰੂਰੀ 

Updated on Friday, November 28, 2025 20:43 PM IST

  ਸਮੇਂ ਦੇ ਬਦਲਣ ਨਾਲ ਜੀਵਨ ਸ਼ੈਲੀ ਵਿੱਚ ਆ ਰਹੇ ਬਦਲਾਅ ਕਰਕੇ ਸ਼ਰੀਰ ਦੀ ਰੋਗਾਣੂਆਂ ਨਾਲ ਲੜਨ ਦੀ ਸ਼ਕਤੀ ਵਿੱਚ ਗਿਰਾਵਟ ਆਈ ਹੈ ਜਿਸਦਾ ਮੁੱਖ ਕਾਰਣ ਰੋਜ਼ਾਨਾ ਜ਼ਿੰਦਗੀ ਵਿੱਚੋਂ ਸੰਤੁਲਿਤ ਭੋਜਨ ਦੀ ਅਣਹੋਂਦ ਅਤੇ ਸ਼ਰੀਰਕ ਕਸਰਤ ਦਾ ਮਨਫੀ ਹੋਣਾ ਹੈ। ਸੰਤੁਲਿਤ ਭੋਜਨ ਅਜਿਹਾ ਭੋਜ਼ਨ ਹੈ ਜਿਸ ਵਿੱਚ ਸ਼ਰੀਰ ਨੂੰ ਲੋੜ ਅਨੁਸਾਰ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ।ਸੰਤੁਲਿਤ ਭੋਜਨ ਅਤੇ ਸ਼ਰੀਰਕ ਕਸਰਤ ਦਾ ਕੰਮ ਕੇਵਲ ਸਰੀਰ ਨੂੰ ਰਿਸਟ ਪੁਸ਼ਟ ਰੱਖਣਾ ਨਹੀਂ ਸਗੋਂ ਨਵੇਂ ਸੈੱਲਾਂ ਨੂੰ ਬਣਨ ਵਿੱਚ ਮਦਦ ਕਰਨਾ ਅਤੇ ਸ਼ਰੀਰ ਦਾ ਸੰਤੁਲਨ ਬਣਾਈ ਰੱਖਣ ਲਈ ਵੀ ਜ਼ਰੂਰੀ ਹੈ। ਮਨੁੱਖੀ ਜੀਵਨ ਸ਼ੈਲੀ ਵਿੱਚ ਵਧ ਰਹੀ ਭੱਜ ਦੌੜ ਅਤੇ ਸਮੇਂ ਦੀ ਕਮੀਂ ਨੇ ਮਨੁੱਖ ਨੂੰ ਬਿਮਾਰ ਹੋਣ ਲਈ ਸਮਾਂ ਕੱਢਣ ਲਈ ਮਜ਼ਬੂਰ ਕਰ ਦਿੱਤਾ ਹੈ। ਹਸਪਤਾਲ ਵਿੱਚ ਜਾਂਦੇ ਹਾਂ ਤਾਂ ਮਰੀਜ਼ਾਂ ਦੀ ਭੀੜ ਹੈ ਜਿਸ ਤੋਂ ਦੇਖ ਕਿ ਪਤਾ ਲੱਗਦਾ ਹੈ ਕਿ ਸਾਡੇ ਆਲੇ ਦੁਆਲੇ ਕਿੰਨੇ ਹਸਪਤਾਲ ਹਨ ਅਤੇ ਸਾਰੇ ਹੀ ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ ਜਿਥੇ ਆਪਣੀ ਵਾਰੀ ਉਡੀਕਣ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹਣਾ ਪੈਂਦਾ ਹੈ।ਬਿਮਾਰੀ ਕੋਈ ਵੀ ਹੋਵੇ ਜਦੋਂ ਵਧ ਜਾਂਦੀ ਹੈ ਤਾਂ ਲਾਇਲਾਜ ਹੋ ਜਾਂਦੀ ਹੈ,ਬਚਾਅ ਇਸ ਵਿੱਚ ਹੀ ਹੈ ਕਿ ਇਸ ਤੋਂ ਬਚਿਆ ਜਾਵੇ ਸਿਆਣੇ ਕਹਿੰਦੇ ਹਨ ਕਿ ਇਲਾਜ਼ ਨਾਲੋਂ ਪਰਹੇਜ਼ ਚੰਗਾ।ਐੱਚ ਆਈ ਵੀ ਏਡਜ਼ ਇੱਕ ਅਜਿਹੀ ਬਿਮਾਰੀ ਹੈ ਜਿਸ ਤੋਂ ਲੱਗਭਗ ਅਸੀਂ ਸਾਰੇ ਜਾਣਦੇ ਹਾਂ ਕੁੱਝ ਲੋਕ ਤਾਂ ਇਸਦਾ ਨਾਮ ਲੈਣਾ ਵੀ ਪਸੰਦ ਨਹੀਂ ਕਰਦੇ।ਏਡਜ਼ (AIDS) ਜਿਸਦਾ ਪੂਰਾ ਨਾਮ ਏਕਵਾਇਰਡ ਇਮਿਊਨੋ ਡੈਂਫੀਸੈਂਸੀ ਸਿੰਡਰੋਮ ਹੈ ਇੱਕ ਭਿਆਨਕ ਬਿਮਾਰੀ ਨਹੀਂ ਸਗੋਂ ਬਿਮਾਰੀਆਂ ਦਾ ਸਮੂਹ ਹੈ ਜ਼ੋ ਐੱਚ ਆਈ ਵੀ (HIV- ਜਿਸਨੂੰ ਹਿਊਮਨ ਇਮਿਊਨੋ ਵਾਇਰਸ) ਦੁਆਰਾ ਹੁੰਦਾ ਹੈ ਜੋ ਕਿ ਇੱਕ ਤਰ੍ਹਾਂ ਦਾ ਵਾਇਰਸ ਹੈ। ਏਡਜ਼ ਦੀ ਬਿਮਾਰੀ ਹੋਣ ਦੇ ਮੁੱਖ ਕਾਰਣਾਂ ਵਿੱਚ ਅਸੁਰੱਖਿਅਤ ਯੌਨ ਸਬੰਧ,ਦੁੱਧ ਰਾਹੀਂ ਮਾਂ ਤੋਂ ਬੱਚੇ ਨੂੰ,ਇੱਕੋ ਸਿਰੰਜ ਵਰਤਣ ਨਾਲ ਅਤੇ ਏਡਜ਼ ਪ੍ਰਭਾਵਿਤ ਵਿਅਕਤੀ ਤੋਂ ਕਿਸੇ ਤੰਦਰੁਸਤ ਵਿਅਕਤੀ ਨੂੰ ਖ਼ੂਨ ਚੜ੍ਹਾਉਣ ਨਾਲ ਫੈਲ ਸਕਦਾ ਹੈ। ਏਡਜ਼ ਦੇ ਮੁੱਖ ਲੱਛਣਾਂ ਵਿੱਚ ਭਾਰ ਘਟਣਾ,ਵਾਰ ਵਾਰ ਬੁਖ਼ਾਰ ਚੜ੍ਹਣਾ ਅਤੇ ਗਲੇ ਦੀਆਂ ਲਿੱਫ ਨੋਡ ਤੇ ਸੋਜ਼ ਆ ਜਾਣਾ ਸ਼ਾਮਿਲ ਹਨ। ਏਡਜ਼ ਦੀ ਬਿਮਾਰੀ ਪ੍ਰਤੀ ਸਮਾਜ਼ ਵਿੱਚ ਫ਼ੈਲੇ ਵਹਿਮ ਭਰਮ ਇਸ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਲਈ ਸਮਾਜ਼ ਵਿੱਚ ਨਿਰਾਸ਼ਾ ਪੈਦਾ ਕਰਦੇ ਹਨ। ਸਾਨੂੰ ਇਹ ਸਮਝਣਾ ਹੋਵੇਗਾ ਕਿ ਏਡਜ਼ ਕੋਈ ਛੂਤ ਦੀ ਬਿਮਾਰੀ ਨਹੀਂ ਜ਼ੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਇਕੱਠੇ ਰਹਿਣ,ਖਾਣ ਪੀਣ ਜਾਂ ਹੱਥ ਫੈਲਾਉਣ ਨਾਲ ਹੋ ਸਕਦੀ ਹੈ। ਦਫ਼ਤਰਾਂ ਅਤੇ ਆਂਢ ਗੁਆਂਢ ਵਿੱਚ ਜ਼ੇਕਰ ਕੋਈ ਵਿਅਕਤੀ ਏਡਜ਼ ਨਾਲ ਪੀੜਤ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਨਾਲ ਭੇਦਭਾਵ ਨਹੀਂ ਸਗੋਂ ਇਲਾਜ਼ ਕਰਵਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮਾਂ ਪਾ ਕੇ ਵਿਅਕਤੀ ਠੀਕ ਹੋਣ ਵੱਲ ਵੱਧ ਸਕਦਾ ਹੈ।1986 ਤੋਂ ਹਰ ਸਾਲ 01 ਦਸੰਬਰ ਨੂੰ ਏਡਜ਼ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਿਸ਼ਵ ਏਡਜ਼ ਦਿਵਸ ਮਨਾਇਆ ਜਾਂਦਾ ਹੈ। ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸਨ,ਸਿਹਤ ਵਿਭਾਗ, ਸਿੱਖਿਆ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਵੀ ਏਡਜ਼ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਅਤੇ ਸੈਮੀਨਾਰ ਦਾ ਆਯੋਜਨ ਕਰਦੇ ਹਨ। ਏਡਜ਼ ਤੋਂ ਬਚਣ ਲਈ ਪਰਹੇਜ਼ ਲਈ ਸਭ ਤੋਂ ਜ਼ਰੂਰੀ ਹੈ ਪ੍ਰੰਤੂ ਜ਼ੇਕਰ ਕਦੇ ਕੋਈ ਪੀੜਤ ਵੀ ਹੋ ਜਾਵੇ ਤਾਂ ਇਲਾਜ਼ ਕਰਵਾਉਣ ਤੋਂ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ।

ਏਡਜ਼ ਵੀ ਦੂਜੀਆਂ ਬਿਮਾਰੀਆਂ ਦੇ ਵਾਂਗ ਇੱਕ ਪ੍ਰਕਾਰ ਦੀ ਬਿਮਾਰੀ ਹੈ ਇਸਦੇ ਪੀੜ੍ਹਤ ਨੂੰ ਵੀ ਸਨਮਾਨ ਨਾਲ ਜਿਉਣ ਦਾ ਅਧਿਕਾਰ ਹੈ।
 
                   
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X