Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ ਧੂਮ ਧੜੱਕੇ ਨਾਲ ਸ਼ੁਰੂ  ਵਿਧਾਇਕ ਅਸ਼ੋਕ ਪਰਾਸ਼ਰ ਨੇ ਕੀਤਾ ਉਦਘਾਟਨ, ਦਿੱਤੀ 1 ਲੱਖ ਦੀ ਵਿੱਤੀ ਸਹਾਇਤਾ  ਜਰਖੜ ਹਾਕੀ ਅਕੈਡਮੀ ਅਤੇ ਮਾਲਵਾ ਅਕੈਡਮੀ ਵਲੋਂ ਜੇਤੂ ਸ਼ੁਰੂਆਤ

Updated on Monday, December 01, 2025 21:04 PM IST

 
ਲੁਧਿਆਣਾ 1ਦਸੰਬਰ :ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ 9ਵੀਂ ਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ ਅੱਜ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਪੀਏਯੂ ਲੁਧਿਆਣਾ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋਈ। 
         ਇਸ ਦਾ ਉਦਘਾਟਨ ਅਸ਼ੋਕ ਪਰਾਸ਼ਰ  ਵਿਧਾਇਕ ਹਲਕਾ ਸੈਂਟਰਲ ਲੁਧਿਆਣਾ ਨੇ ਗੁਬਾਰੇ ਉਡਾਕੇ ਕੀਤਾ ਇਸ ਮੌਕੇ ਉਹਨਾਂ ਨੇ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਦਾ ਜਿੱਥੇ ਸੋਵੀਨਾਰ ਰਿਲੀਜ ਕੀਤਾ ਉਥੇ ਖੇਡ ਜਗਤ ਵਿੱਚ ਆਪਣੀਆਂ ਵਧੀਆ ਸੇਵਾਵਾਂ ਦੇਣ ਵਾਲੀਆਂ 4 ਸਖਸ਼ੀਅਤਾਂ ਜਿੰਨਾ ਵਿੱਚ ਦਰੋਣਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ , ਜਿਲ੍ਹਾ ਖੇਡ ਅਧਿਕਾਰੀ  ਕੁਲਦੀਪ ਚੁੱਗ,ਅਜੀਤਪਾਲ ਸਿੰਘ ਸਟੇਟ ਸਪੋਰਟਸ ਕਮੇਟੀ ਮੈਂਬਰ ਸਿੱਖਿਆ ਵਿਭਾਗ,  ਕੁਲਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ  ਖੇਡਾਂ ਨੂੰ ਵਿਸ਼ੇਸ ਐਵਾਰਡਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਵਿਧਾਇਕ ਹਲਕਾ ਸੈਂਟਰਲ ਨੇ ਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ ਵਾਸਤੇ 1 ਲੱਖ ਰੁਪਏ ਦੀ ਸਹਾਇਤਾ ਕੀਤੀ ,ਉਥੇ ਸਰਦਾਰ ਜੇ ਪੀ ਸਿੰਘ ਰਾਮ ਟੈਕਸਟਾਇਲ ਕੰਪਨੀ ਵਾਲਿਆਂ ਨੇ ਵੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਮਰੀਕ ਸਿੰਘ ਮਿਨਹਾਸ ਅਤੇ ਸਕੱਤਰ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
          ਅੱਜ ਅੰਡਰ 17 ਸਾਲ ਲੀਗ ਦੌਰ ਦੇ ਮੁੱਢਲੇ ਮੈਚਾਂ ਵਿੱਚ  ਜਰਖੜ ਹਾਕੀ ਅਕੈਡਮੀ ਨੇ ਕਿਲ੍ਹਾ ਰਾਇਪੁਰ ਨੂੰ 4-1 ਗੋਲਾਂ ਨਾਲ, ਮਾਲਵਾ ਅਕੈਡਮੀ ਨੇ ਘਵੱਦੀ ਸਕੂਲ਼ ਨੂੰ 4-0 ਨਾਲ, ਗੁਰੂ ਤੇਗ ਬਹਾਦਰ ਅਕੈਡਮੀ ਚਚਰਾੜੀ ਨੇ ਨਨਕਾਣਾ ਸਾਹਿਬ ਪਬਲਿਕ ਸਕੂਲ ਅਮਰਗੜ੍ਹ ਨੂੰ 1-0 ਨਾਲ, ਬਾਬਾ ਕਿਰਪਾਲ ਦਾਸ ਅਕੈਡਮੀ ਹੇਰਾ ਨੇ ਏਕ ਨੂਰ ਅਕੈਡਮੀ ਤਹਿੰਗ ਫਿਲੌਰ ਨੂੰ 1-0 ਨਾਲ ਹਰਾਕੇ ਅਗਲੇ ਗੇੜ ਵਿੱਚ ਪ੍ਰਵੇਸ਼ ਪਾਇਆ।  ਕੁੜੀਆਂ ਦੇ ਵਰਗ ਵਿੱਚ ਰਾਊਂਡ ਗਲਾਸ ਮਲੇਰਕੋਟਲਾ ਨੇ ਡੀਏਵੀ ਪੱਖੋਵਾਲ ਸਕੂਲ ਨੂੰ 3-0 ਨਾਲ, ਮੁੰਡੀਆਂ ਕਲਾਂ ਹਾਕੀ ਸੈਂਟਰ ਨੇ   ਚਚਰਾੜੀ ਨੂੰ 2-0 ਨਾਲ ਹਰਾਇਆ।
                   ਇਸ ਮੌਕੇ ਡਾਕਟਰ ਜੇ ਪੀ ਸਿੰਘ ਰਾਮ ਟੈਕਸਟਾਈਲ, ਮਨਿੰਦਰ ਸਿੰਘ, ਅਜਿੰਦਰਪਾਲ ਸਿੰਘ, ਉਲੰਪੀਅਨ ਹਰਦੀਪ ਸਿੰਘ ਗਰੇਵਾਲ, ਹਰਮਿੰਦਰ ਸਿੰਘ ਅਰੋੜਾ,  ਡਾਕਟਰ ਜਸਜੀਤ ਸਿੰਘ ਕੰਗ, ਸੁਖਵਿੰਦਰ ਸਿੰਘ ਫੌਜੀ ,ਮਹਿੰਦਰ ਸਿੰਘ ਗਿੱਲ , ਬਲਵਿੰਦਰ ਸਿੰਘ ਬੋਪਾਰਾਏ ਐਮ ਡੀ ਜੁਝਾਰ ਗਰੁੱਪ,ਭੁਪਿੰਦਰ ਸਿੰਘ ਭੋਲਾ ਹੈਬੋਵਾਲ, ਹੁਕਮ ਸਿੰਘ ਗੁਰੂ ਨਾਨਕ ਕਾਰ ਬਜਾਰ, ਗੁਰਮੀਤ ਸਿੰਘ ਰਿਟਾਇਰ ਐਸਪੀ , ਸੰਤੋਖ ਸਿੰਘ ਡੀਐਸਪੀ, ਮਨਿੰਦਰ ਬੇਦੀ ਐਸਪੀ, ਪ੍ਰੋਫੈਸਰ ਰਜਿੰਦਰ ਸਿੰਘ ਖਾਲਸਾ ਕਾਲਜ, ਤਜਿੰਦਰ ਸਿੰਘ ਲਾਡੀ ਡਾਇਰੈਕਟਰ ਟੂਰਨਾਮੈਂਟ, ਗੁਰਸਤਿੰਦਰ ਸਿੰਘ ਪ੍ਰਗਟ,  ਲਖਵਿੰਦਰ ਸਿੰਘ ਲੱਖਾ , ਗੁਰਸੇਵਕ ਸਿੰਘ ਘਵੱਦੀ, ਅਜੀਤਪਾਲ ਸਿੰਘ ਸਕੱਤਰ ਖੇਡ ਵਿਭਾਗ ਨਰਸਰੀ , ਬੂਟਾ ਸਿੰਘ ਸਿੱਧੂ ਦੋਰਾਹਾ, ਜੀਵਨ ਸਿੰਘ ਗਿੱਲ, ਕੁਲਵਿੰਦਰ ਸਿੰਘ ਮੱਲ੍ਹੀ, ਕੁਲਵਿੰਦਰ ਸਿੰਘ ਰਾਜਨ ਅਤੇ ਖੇਡ ਜਗਤ ਦੀਆਂ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਸਨ। 9ਵੀਂ ਗੁਰੂ ਗੋਬਿੰਦ ਸਿੰਘ ਹਾਕੀ ਦੇ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ  3 ਦਸੰਬਰ ਨੂੰ ਹੋਣਗੇ ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਜਦਕਿ ਡਰੈਗਨ ਭੰਗੜਾ ਅਕੈਡਮੀ ਵੱਲੋਂ ਸੱਭਿਆਚਾਰ ਗੀਤਾਂ ਤੇ ਕੋਰੀਗਰਾਫੀ ਕੀਤੀ ਜਾਵੇਗੀ।
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X