Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕੈਨੇਡੀਅਨ ਸਾਬਕਾ ਐਮ.ਪੀ. ਰੂਬੀ ਢਾਲਾ "ਧੀ ਪੰਜਾਬ ਦੀ" ਐਵਾਰਡ ਨਾਲ ਫਗਵਾੜਾ ਵਿਖੇ ਸਨਮਾਨਿਤ

Updated on Monday, December 01, 2025 21:06 PM IST

ਫਗਵਾੜਾ, 01 ਦਸੰਬਰ : ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਅਤੇ ਸੰਗੀਤ ਦਰਪਨ (ਮਾਸਿਕ ਮੈਗਜ਼ੀਨ) ਵੱਲੋਂ ਕੈਨੇਡਾ ਦੀ ਸਾਬਕਾ ਐਮ.ਪੀ. ਰੂਬੀ ਢਾਲਾ ਦਾ "ਧੀ ਪੰਜਾਬ ਦੀ " ਐਵਾਰਡ ਨਾਲ ਉਹਨਾਂ ਦੀਆਂ ਪੰਜਾਬੀ ਬੋਲੀ ਅਤੇ ਪੰਜਾਬੀ ਸੱਭਿਆਚਾਰ ਲਈ ਦਿੱਤੀ ਦੇਣ ਲਈ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ(ਰਜਿ:) ਦੇ ਪ੍ਰਧਾਨ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਨਾਮਣਾ ਖੱਟਿਆ ਹੈ ਅਤੇ ਮਿਹਨਤ, ਸਿਦਕ ਦਿਲੀ ਨਾਲ ਕੰਮ ਕਰਦਿਆਂ, ਕਾਰੋਬਾਰ, ਖੇਤੀ ਅਤੇ ਇੱਥੋਂ ਤੱਕ ਕਿ ਸਿਆਸਤ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਰੂਬੀ ਢਾਲਾ ਉਹਨਾਂ ਮਹਿਲਾਵਾਂ ਵਿੱਚੋਂ ਇੱਕ ਹੈ ਜਿਹੜੀ ਲਿਬਰਲ ਪਾਰਟੀ, ਕੈਨੇਡਾ ਦੀ ਟਿਕਟ 'ਤੇ ਚਾਰ ਵੇਰ ਐਮ.ਪੀ. ਚੁਣੀ ਗਈ ਅਤੇ ਆਪਣੀ ਪਾਰਟੀ ਦੀ ਕੈਨੇਡਾ ਦੀ ਪ੍ਰਧਾਨ ਮੰਤਰੀ ਦੀ ਚੋਣ ਵੇਲੇ ਇੱਕ ਪਰਪੱਕ ਉਮੀਦਵਾਰ ਵਜੋਂ ਉਭਰੀ।

ਡਾ: ਅਕਸ਼ਿਤਾ ਗੁਪਤਾ ਆਈ.ਏ.ਐੱਸ. ਕਮਿਸ਼ਨਰ ਮਿਊਂਸੀਪਲ ਕਾਰਪੋਰਰੇਸ਼ਨ, ਫਗਵਾੜਾ ਨੇ ਰੂਬੀ ਢਾਲਾ ਨੂੰ "ਧੀ ਪੰਜਾਬ ਦੀ" ਐਵਾਰਡ  ਮਿਲਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਮਹਿਲਾਵਾਂ ਦਾ ਨਾਮ ਰੌਸ਼ਨ ਕੀਤਾ ਹੈ। ਤਰਨਜੀਤ ਸਿੰਘ ਕਿੰਨੜਾ ਪ੍ਰਧਾਨ ਨੇ ਰੂਬੀ ਢਾਲਾ ਦੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਬਨਣ ਲਈ ਸ਼ਲਾਘਾ ਕੀਤੀ।

 ਇਸ ਸਮੇਂ ਬੋਲਦਿਆਂ ਰੂਬੀ ਢਾਲਾ ਨੇ ਕਿਹਾ ਕਿ  ਉਹਨਾਂ ਨੂੰ ਮਾਣ ਹੈ ਕਿ ਉਹਨਾਂ ਸਿਆਸਤ ਵਿੱਚ ਸਮਾਜ ਸੇਵਾ ਨੂੰ ਪਹਿਲ ਦਿੰਦਿਆਂ ਆਪਣਾ ਸਮੁੱਚਾ ਜੀਵਨ ਪੰਜਾਬੀਆਂ ਅਤੇ ਕੈਨੇਡਾ ਨਿਵਾਸੀਆਂ ਲਈ ਸਮਰਪਿਤ ਕੀਤਾ। ਉਹਨਾਂ ਕਿਹਾ ਕਿ ਉਹ ਲੋੜਵੰਦਾਂ, ਬਜ਼ੁਰਗਾਂ ਅਤੇ ਉਹਨਾਂ ਸਾਰੇ ਲੋਕਾਂ ਦੇ ਹੱਕਾਂ ਲਈ ਲੜਦੇ ਰਹੇ ਹਨ, ਜਿਹਨਾਂ ਨੂੰ ਸਮਾਜ ਵਿੱਚ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰਵਿੰਦਰ ਬਸਰਾ ਨੇ ਸਭ ਆਈਆਂ ਹੋਈਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਨਮਾਨ ਸਮਾਰੋਹ ਵਿੱਚ ਐਡਵੋਕੇਟ ਵਿਜੈ ਸ਼ਰਮਾ, ਐਡਵੋਕੇਟ ਐੱਸ.ਐੱਲ. ਵਿਰਦੀ, ਰਵਿੰਦਰ ਰਾਏ, ਬਲਦੇਵ ਕੋਮਲ, ਹਰੀਪਾਲ ਸਿੰਘ ਚੇਅਰਮੈਨ, ਜਗਜੀਤ ਸਿੰਘ ਜੌੜਾ, ਚੇਤਨ ਬਜਾਜ, ਸਰਬਜੀਤ ਕੰਡਾ, ਅਮਿਤ ਤਨੇਜਾ, ਕਰਨੈਲ ਸਿੰਘ, ਭੁਪਿੰਦਰ ਸਿੰਘ ਕਾਲੀ, ਰਿੰਪਲ ਪੁਰੀ, ਮਲਕੀਅਤ ਸਿੰਘ ਰਗਬੋਤਰਾ ਸ਼ਾਮਲ ਸਨ। ਰੂਬੀ ਢਾਲਾ ਨੂੰ ਸਨਮਾਨ ਚਿੰਨ੍ਹ, ਸਿਰੋਪਾ, ਪੁਸਤਕਾਂ ਦਾ ਸੈੱਟ ਦੇ ਕੇ ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਵੱਲੋਂ ਸਨਮਾਨਤ ਕੀਤਾ ਗਿਆ ਜਦਕਿ ਬੰਗਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਵੀ ਰੂਬੀ ਢਾਲਾ ਦਾ ਸਨਮਾਨ ਕੀਤਾ ਗਿਆ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X