Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ: ਨਿਰੰਕਾਰੀ ਭਵਨ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪੰਕਜ ਰਤਨ ਦੀ ਮੌਤ, ਇੱਕ ਨੌਜਵਾਨ ਫੜਿਆ ਗਿਆ

Updated on Tuesday, December 02, 2025 18:38 PM IST

ਲੁਧਿਆਣਾ ਦੇ ਨਿਰੰਕਾਰੀ ਭਵਨ ਸਾਹਮਣੇ ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 45 ਸਾਲਾ ਪੰਕਜ ਰਤਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਾਹਨੇਵਾਲ ਢੇਲੋਂ ਰੋਡ ‘ਤੇ ਰਹਿੰਦੇ ਪਰਿਵਾਰ ‘ਤੇ ਗ਼ਮ ਦਾ ਪਹਾੜ ਟੁੱਟ ਪਿਆ ਹੈ।

ਚਸ਼ਮਦੀਦਾਂ ਮੁਤਾਬਕ, ਦਿੱਲੀ ਨੰਬਰ ਦੀ ਤੇਜ਼ ਰਫ਼ਤਾਰ ਕਾਰ ਵਿੱਚ ਦੋ ਨੌਜਵਾਨ ਸਵਾਰ ਸਨ। ਜਿਵੇਂ ਹੀ ਕਾਰ ਨੇ ਪੰਕਜ ਦੀ ਐਕਟਿਵਾ ਨੂੰ ਟੱਕਰ ਮਾਰੀ, ਸਥਾਨਕ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ ਅਤੇ ਇੱਕ ਨੌਜਵਾਨ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਪਤਾ ਲੱਗਾ ਹੈ ਕਿ ਪੰਕਜ ਰਤਨ ਰੋਜ਼ ਦੀ ਤਰ੍ਹਾਂ ਆਪਣੇ ਪੁੱਤਰ ਨੂੰ ਕੰਮ ‘ਤੇ ਛੱਡ ਕੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਕਾਰ ਨੇ ਉਸਦੀ ਐਕਟਿਵਾ ਨੂੰ ਬੇਰਹਿਮੀ ਨਾਲ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਐਕਟਿਵਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਪੰਕਜ ਗੰਭੀਰ ਜ਼ਖਮੀ ਹਾਲਤ ਵਿੱਚ ਜ਼ਮੀਨ ‘ਤੇ ਡਿੱਗਿਆ ਪਿਆ ਸੀ। ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਦੋ ਬੱਚਿਆਂ ਦਾ ਪਿਤਾ ਸੀ ਪੰਕਜ

ਮ੍ਰਿਤਕ ਪੰਕਜ ਰਤਨ ਪਹਿਲਾਂ ਇੱਕ ਕਾਰ ਏਜੰਸੀ ‘ਚ ਸੇਲਜ਼ਮੈਨ ਸੀ ਅਤੇ ਇਸ ਸਮੇਂ ਇੱਕ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰ ਰਿਹਾ ਸੀ। ਉਸਦੇ ਪਰਿਵਾਰ ਵਿੱਚ ਪਤਨੀ, ਪੁੱਤਰ ਸ਼ਿਵ ਰਤਨ (ਫੈਕਟਰੀ ਵਿੱਚ ਕਰਮਚਾਰੀ) ਅਤੇ ਧੀ ਅਧਿਤੀ ਰਤਨ (ਵਿਦਿਆਰਥਣ) ਸ਼ਾਮਲ ਹਨ। ਹਾਦਸੇ ਦੀ ਖ਼ਬਰ ਮਿਲਣ ‘ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

ਪੁਲਿਸ ਨੇ ਕੀਤਾ ਦੋਸ਼ੀ ਨੂੰ ਕਾਬੂ

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸਹੀ ਕਾਰਣਾਂ ਦਾ ਪਤਾ ਲਗਾਉਣ ਲਈ ਪਰਿਵਾਰ ਅਤੇ ਚਸ਼ਮਦੀਦਾਂ ਦੇ ਬਿਆਨ ਲਏ ਜਾ ਰਹੇ ਹਨ, ਨਾਲ ਹੀ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਹਾਦਸੇ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਬੇਲਗਾਮ ਰਫ਼ਤਾਰ ਦੇ ਖ਼ਤਰੇ ਨੂੰ ਬੇਨਕਾਬ ਕੀਤਾ ਹੈ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X