Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ ਰੇਲਵੇ ਸਟੇਸ਼ਨ ਨੇੜੇ ਟ੍ਰੈਫਿਕ ਚੈਕਿੰਗ ਦੌਰਾਨ ਹੰਗਾਮਾ, ਮਹਿਲਾ ਤੇ ਨੌਜਵਾਨ ਵਿਚ ਤਿੱਖੀ ਨੋਕਝੋਕ

Updated on Wednesday, December 03, 2025 14:11 PM IST

ਪੰਜਾਬ ਦੇ ਜਲੰਧਰ ਰੇਲਵੇ ਸਟੇਸ਼ਨ ਦੇ ਨੇੜੇ ਉਦੋਂ ਹਲਚਲ ਮਚ ਗਈ, ਜਦੋਂ ਟ੍ਰੈਫਿਕ ਪੁਲਿਸ ਨੇ ਰੁਟੀਨ ਚੈਕਿੰਗ ਦੌਰਾਨ ਇੱਕ ਕਾਰ ਰੋਕੀ ਅਤੇ ਉਸ ਵਿੱਚ ਬੈਠੀ ਮਹਿਲਾ ਅਚਾਨਕ ਹੰਗਾਮਾ ਕਰਨ ਲੱਗ ਪਈ। ਵੇਖਦੇ ਹੀ ਵੇਖਦੇ ਮੌਕੇ ‘ਤੇ ਭੀੜ ਇਕੱਠੀ ਹੋ ਗਈ ਅਤੇ ਟ੍ਰੈਫਿਕ ਵੀ ਪ੍ਰਭਾਵਿਤ ਹੋ ਗਿਆ।

ਵੀਡੀਓ ਬਣਾਉਂਦਾ ਨੌਜਵਾਨ ਦੇਖ ਭੜਕੀ ਮਹਿਲਾ

ਜਾਣਕਾਰੀ ਮੁਤਾਬਕ, ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਮੁਆਇਨੇ ਮੁਤਾਬਕ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਮਹਿਲਾ ਦੀ ਕਾਰ ਨੂੰ ਰੋਕਿਆ ਗਿਆ। ਜਦੋਂ ਪੁਲਿਸ ਵਾਲੇ ਕਾਰ ਦੀ ਤਲਾਸ਼ੀ ਲੈ ਰਹੇ ਸਨ, ਤਾਂ ਨੇੜੇ ਖੜ੍ਹਾ ਇੱਕ ਨੌਜਵਾਨ ਪੂਰੇ ਮਾਮਲੇ ਦੀ ਵੀਡੀਓ ਬਣਾਉਣ ਲੱਗ ਪਿਆ। ਜਿਵੇਂ ਹੀ ਮਹਿਲਾ ਨੇ ਇਹ ਦੇਖਿਆ, ਉਹ ਗੁੱਸੇ ਨਾਲ ਚਿਲ੍ਹਾਉਣ ਲੱਗ ਪਈ।

ਮਹਿਲਾ ਵੱਲੋਂ ਨੌਜਵਾਨ ‘ਤੇ ਇਲਜ਼ਾਮ

ਨਾਰਾਜ਼ ਮਹਿਲਾ ਨੇ ਨੌਜਵਾਨ ‘ਤੇ ਇਲਜ਼ਾਮ ਲਗਾਇਆ ਕਿ ਉਹ ਬਿਨਾਂ ਕਾਰਣ ਉਸਦੀ ਬੇਇੱਜ਼ਤੀ ਕਰ ਰਿਹਾ ਹੈ ਅਤੇ ਫ਼ਾਲਤੂ ਵੀਡੀਓ ਬਣਾ ਰਿਹਾ ਹੈ। ਉਸ ਨੇ ਕਿਹਾ ਕਿ ਉਹ ਕੋਈ ਨਸ਼ਾ ਤਸਕਰ ਨਹੀਂ, ਜੋ ਉਸਨੂੰ ਇਸ ਤਰ੍ਹਾਂ ਰੋਕ ਕੇ ਚੈਕ ਕੀਤਾ ਜਾ ਰਿਹਾ ਹੈ। ਮਹਿਲਾ ਨੇ ਧਮਕੀ ਭਰੇ ਲਹਿਜ਼ੇ ‘ਚ ਕਿਹਾ ਕਿ ਉਸਦਾ ਮਾਮਾ ਡੀ.ਐਸ.ਪੀ ਹੈ ਅਤੇ ਨੌਜਵਾਨ ਨੂੰ ‘ਸੱਭਕ ਸਿਖਾਉਣ’ ਦੀ ਗੱਲ ਵੀ ਕੀਤੀ। ਇਹ ਸੁਣਕੇ ਆਸ-ਪਾਸ ਖੜ੍ਹੇ ਲੋਕ ਵੀ ਹੈਰਾਨ ਰਹੇ।

ਨੌਜਵਾਨ ਨੇ ਸ਼ਾਂਤ ਰਹਿੰਦੇ ਹੋਏ ਜਵਾਬ ਦਿੱਤਾ ਕਿ ਕਾਨੂੰਨ ਸਭ ਲਈ ਇੱਕੋ ਜਿਹਾ ਹੈ ਅਤੇ ਪੁਲਿਸ ਚੈਕਿੰਗ ਹਰ ਵਾਹਨ ਲਈ ਜ਼ਰੂਰੀ ਹੈ। ਉਸ ਨੇ ਕਿਹਾ ਕਿ ਵੀਡੀਓ ਬਣਾਉਣਾ ਉਸਦੀ ਆਪਣੀ ਸੁਰੱਖਿਆ ਦਾ ਤਰੀਕਾ ਹੈ, ਤਾਂ ਜੋ ਕੋਈ ਵੀ ਝੂਠਾ ਦੋਸ਼ ਉਸ ‘ਤੇ ਨਾ ਲਾਇਆ ਜਾ ਸਕੇ।

ਕਾਰ ਵਿੱਚ ਬੈਠਾ ਸੀ ਜੀ.ਆਰ.ਪੀ ਦਾ ਮੁਲਾਜ਼ਮ

ਵੀਡੀਓ ਵਿੱਚ ਇਹ ਵੀ ਨਜ਼ਰ ਆਇਆ ਕਿ ਕਾਰ ਵਿਚ ਜੀ.ਆਰ.ਪੀ ਦਾ ਇੱਕ ਮੁਲਾਜ਼ਮ ਵੀ ਮੌਜੂਦ ਸੀ, ਜੋ ਮਹਿਲਾ ਨੂੰ ਬਾਰ-ਬਾਰ ਸ਼ਾਂਤ ਰਹਿਣ ਅਤੇ ਕਾਰ ਵਿੱਚ ਬੈਠਣ ਲਈ ਕਹਿ ਰਿਹਾ ਸੀ। ਮਹਿਲਾ ਦਾ ਦਾਅਵਾ ਸੀ ਕਿ ਉਹ ਉਸ ਮੁਲਾਜ਼ਮ ਨੂੰ ਜਾਣਦੀ ਹੈ, ਪਰ ਫਿਰ ਵੀ ਟ੍ਰੈਫਿਕ ਪੁਲਿਸ ਨੇ ਚੈਕਿੰਗ ਰੋਕਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੀ ਕਾਰਵਾਈ ਜਾਰੀ ਰੱਖੀ।

ਲਗਭਗ 10 ਮਿੰਟ ਤੱਕ ਚੱਲਿਆ ਹੰਗਾਮਾ

ਮਹਿਲਾ ਅਤੇ ਨੌਜਵਾਨ ਵਿਚ ਲਗਭਗ 10 ਮਿੰਟ ਤੱਕ ਤਿੱਖੀ ਬਹਿਸ ਜਾਰੀ ਰਹੀ। ਹੰਗਾਮੇ ਕਾਰਨ ਮੌਕੇ ‘ਤੇ ਕਾਫੀ ਭੀੜ ਇਕੱਠੀ ਹੋ ਗਈ ਅਤੇ ਲੋਕ ਵੀਡੀਓ ਬਣਾਉਣ ਲੱਗ ਪਏ। ਹਾਲਾਤ ਬਿਗੜਦੇ ਵੇਖ ਪੁਲਿਸ ਨੇ ਮਹਿਲਾ ਨੂੰ ਸਮਝਾਇਆ ਅਤੇ ਉਸਨੂੰ ਵਾਪਸ ਕਾਰ ਵਿੱਚ ਬਿਠਾ ਕੇ ਚੈਕਿੰਗ ਪੂਰੀ ਕੀਤੀ।

ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ—ਕਈ ਕਹਿਰੇ ਨੇ ਕਿ ਕਾਨੂੰਨ ਸਭ ਲਈ ਇਕਸਾਰ ਹੈ, ਜਦਕਿ ਕੁਝ ਲੋਕ ਮਹਿਲਾ ਦੇ ਵਰਤਾਅ ਦੀ ਨਿੰਦਾ ਕਰ ਰਹੇ ਹਨ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X