Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਸਰਕਾਰ ਨੇ ਸੰਚਾਰ ਸਾਥੀ ਐਪ ਲਾਜ਼ਮੀ ਕਰਨ ਦਾ ਹੁਕਮ ਵਾਪਸ ਲਿਆ

Updated on Wednesday, December 03, 2025 17:35 PM IST

ਕੇਂਦਰ ਸਰਕਾਰ ਨੇ 28 ਨਵੰਬਰ ਨੂੰ ਜਾਰੀ ਕੀਤਾ ਉਹ ਆਦੇਸ਼ ਵਾਪਸ ਲੈ ਲਿਆ ਹੈ, ਜਿਸ ਵਿੱਚ ਸਮਾਰਟਫੋਨ ਕੰਪਨੀਆਂ ਨੂੰ ਫੋਨਾਂ ਵਿੱਚ ਸੰਚਾਰ ਸਾਥੀ ਐਪ ਪ੍ਰੀ-ਇੰਸਟਾਲ ਕਰਕੇ ਵੇਚਣ ਲਈ ਕਿਹਾ ਗਿਆ ਸੀ। ਇਸ ਫੈਸਲੇ ਨੂੰ ਲੈ ਕੇ ਦੇਸ਼ ਭਰ ਵਿੱਚ ਨਿੱਜਤਾ, ਆਜ਼ਾਦੀ ਅਤੇ ਡਾਟਾ ਸੁਰੱਖਿਆ ਬਾਰੇ ਚਰਚਾ ਛਿੜ ਗਈ ਸੀ।

DoT ਨੇ ਕੰਪਨੀਆਂ ਨੂੰ 90 ਦਿਨਾਂ ਵਿੱਚ ਇਹ ਤਬਦੀਲੀ ਲਾਗੂ ਕਰਨ ਅਤੇ 120 ਦਿਨਾਂ ਵਿੱਚ ਪਾਲਣਾ ਰਿਪੋਰਟ ਦੇਣ ਲਈ ਕਿਹਾ ਸੀ। ਪਰ ਤੇਜ਼ੀ ਨਾਲ ਵਧ ਰਹੀ ਐਪ ਦੀ ਲੋਕਪ੍ਰਿਯਤਾ ਦੇ ਮੱਦੇਨਜ਼ਰ ਹੁਣ ਸਰਕਾਰ ਨੇ ਇਸਨੂੰ ਲਾਜ਼ਮੀ ਦੀ ਬਜਾਏ ਸਵੈਇੱਛਤ ਕਰਨ ਦਾ ਫੈਸਲਾ ਕਰ ਲਿਆ ਹੈ।

ਲੋਕ ਤੀਜ਼ੀ ਨਾਲ ਅਪਣਾ ਰਹੇ—24 ਘੰਟਿਆਂ ਵਿੱਚ 6 ਲੱਖ ਡਾਊਨਲੋਡ

ਸਰਕਾਰ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਹੀ 6 ਲੱਖ ਤੋਂ ਵੱਧ ਲੋਕਾਂ ਨੇ ਐਪ ਡਾਊਨਲੋਡ ਕੀਤੀ ਹੈ। ਕੁੱਲ ਡਾਊਨਲੋਡ 1.4 ਕਰੋੜ ਤੱਕ ਪਹੁੰਚ ਚੁੱਕੇ ਹਨ, ਅਤੇ ਹਰ ਰੋਜ਼ ਲਗਭਗ 2,000 ਸਾਈਬਰ ਧੋਖਾਧੜੀ ਦੇ ਕੇਸ ਐਪ ਰਾਹੀਂ ਰਿਪੋਰਟ ਹੋ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਅੰਕੜੇ ਦੱਸਦੇ ਹਨ ਕਿ ਲੋਕ ਬਿਨਾਂ ਕਿਸੇ ਜ਼ਬਰਦਸਤੀ ਦੇ ਐਪ ਅਪਣਾ ਰਹੇ ਹਨ।

ਐਪਲ ਦਾ ਸਖਤ ਰਵੱਈਆ

ਸਭ ਤੋਂ ਪਹਿਲਾਂ ਐਪਲ ਨੇ ਪ੍ਰੀ-ਇੰਸਟਾਲ ਐਪ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਕੰਪਨੀ ਦਾ ਕਹਿਣਾ ਸੀ ਕਿ ਉਹ ਆਪਣੇ iPhones ’ਤੇ ਕੋਈ ਵੀ ਐਪ ਪਹਿਲਾਂ ਤੋਂ ਸਥਾਪਤ ਨਹੀਂ ਕਰਦੀ ਅਤੇ ਇਹ ਨੀਤੀ ਦੇ ਖਿਲਾਫ ਹੈ। ਐਪਲ ਨੇ ਉਪਭੋਗਤਾਵਾਂ ਦੀ ਗੋਪਨੀਯਤਾ ‘ਤੇ ਵੀ ਚਿੰਤਾ ਜਤਾਈ।

ਸਰਕਾਰ ਦਾ ਵਾਪਸੀ ਫੈਸਲਾ

ਲਗਾਤਾਰ ਵਧ ਰਹੇ ਵਿਰੋਧ—ਸਮਾਰਟਫੋਨ ਕੰਪਨੀਆਂ, ਟੈਕ ਜਾਣਕਾਰਾਂ ਅਤੇ ਉਪਭੋਗਤਾਵਾਂ ਵੱਲੋਂ—ਦੇ ਬਾਅਦ ਸਰਕਾਰ ਨੇ ਹੁਣ ਫੋਨਾਂ ’ਚ ਸੰਚਾਰ ਸਾਥੀ ਐਪ ਪਹਿਲਾਂ ਤੋਂ ਇੰਸਟਾਲ ਕਰਨ ਦੀ ਲੋੜ ਨੂੰ ਰੱਦ ਕਰ ਦਿੱਤਾ ਹੈ। ਹੁਣ ਇਹ ਐਪ ਇਕ ਵਿਕਲਪਿਕ ਸੇਵਾ ਹੋਵੇਗੀ ਅਤੇ ਉਪਭੋਗਤਾ ਇਸਨੂੰ ਮਨਪਸੰਦ ਤੌਰ ‘ਤੇ ਡਾਊਨਲੋਡ ਜਾਂ ਡਿਲੀਟ ਕਰ ਸਕਣਗੇ।

ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਦੇ ਭਰੋਸੇ ਅਤੇ ਤੇਜ਼ ਅਪਨਾਏ ਜਾਣ ਦੇ ਕਾਰਨ ਲਾਜ਼ਮੀ ਹੁਕਮ ਦੀ ਹੁਣ ਕੋਈ ਲੋੜ ਨਹੀਂ ਰਹੀ।

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X