Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਨੇ ਦੇ ਸਾਹਨੇਵਾਲ ‘ਚ ਦਹਿਲਾ ਦੇਣ ਵਾਲਾ ਹਾਦਸਾ; ਮੌਕੇ ‘ਤੇ ਮਦਦ ਦੀ ਥਾਂ ਲੁੱਟਪਾਟ

Updated on Thursday, December 04, 2025 14:29 PM IST

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ‘ਚ ਇੱਕ ਅਜਿਹਾ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿਸ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ। ਵਿਆਹ ਤੋਂ ਵਾਪਸ ਘਰ ਆ ਰਹੇ ਪਰਿਵਾਰ ਦੀ ਕਾਰ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰੀ, ਜਿਸ ਵਿੱਚ ਪਤੀ-ਪਤਨੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪਰ ਸਭ ਤੋਂ ਸ਼ਰਮਨਾਕ ਗੱਲ ਇਹ ਰਹੀ ਕਿ ਮੌਕੇ ‘ਤੇ ਇਕੱਠੇ ਹੋਏ ਲੋਕ ਮਦਦ ਕਰਨ ਦੀ ਥਾਂ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਕੀਮਤੀ ਸਮਾਨ ਲੁੱਟਣ ਲੱਗ ਪਏ।

ਰਿਪੋਰਟਾਂ ਮੁਤਾਬਕ, ਕਿਸੇ ਨੇ ਮ੍ਰਿਤਕ ਔਰਤ ਦੇ ਹੱਥੋਂ ਅੰਗੂਠੀ ਖਿੱਚ ਲਈ, ਕਿਸੇ ਨੇ ਗਲੇ ਤੋਂ ਹਾਰ ਉਤਾਰ ਲਿਆ। ਲੋਕਾਂ ਨੇ ਤਕਰੀਬਨ 3 ਲੱਖ ਰੁਪਏ ਨਕਦ, ਲਗਭਗ 15 ਤੋਲੇ ਸੋਨੇ ਦੇ ਗਹਿਣੇ, ਆਈਫ਼ੋਨ, ਐਪਲ ਵਾਚ ਅਤੇ ਵਿਆਹ ਵਾਲੇ ਲਿਫ਼ਾਫ਼ੇ ਤੱਕ ਚੋਰੀ ਕਰ ਲਏ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੇ, ਤਾਂ ਕਾਰ ਤੇ ਲਾਸ਼ਾਂ ਤਬਾਹ ਹਾਲਤ ਵਿੱਚ ਸਨ—ਅਤੇ ਸਾਰਾ ਕੀਮਤੀ ਸਮਾਨ ਗਾਇਬ ਸੀ।

ਖ਼ੁਸ਼ੀਆਂ ਭਰੀ ਰਾਤ ਬਦਲੀ ਕਾਲੀ ਸਵੇਰ ‘ਚ

ਮਾਰੇ ਗਏ ਲੋਕ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦੇ ਰਹਿਣ ਵਾਲੇ ਸਨ ਅਤੇ ਉਹਨਾਂ ਦਾ ਉੱਥੇ ਵੱਡਾ ਬਾਈਕ ਸ਼ੋਰੂਮ ਹੈ। ਧੀ ਦੀ ਸ਼ਾਦੀ ਜਾਲੰਧਰ ਦੇ ਇੱਕ ਨੌਜਵਾਨ ਨਾਲ ਹੋ ਰਹੀ ਸੀ ਅਤੇ ਰਸਮਾਂ ਲੁਧਿਆਣਾ ਦੇ ਇੱਕ ਮੈਰਿਜ ਪੈਲੇਸ ‘ਚ ਹੋਇਆ। ਐਤਵਾਰ ਰਾਤ ਤੋਂ ਸੋਮਵਾਰ ਸਵੇਰ ਤੱਕ ਸਮੂਹ ਰਸਮਾਂ ਖ਼ੁਸ਼ੀ-ਖ਼ੁਸ਼ੀ ਮੁਕੰਮਲ ਹੋਈਆਂ। ਵਿਦਾਈ ਤੋਂ ਕੁਝ ਘੰਟੇ ਬਾਅਦ ਪਰਿਵਾਰ ਜਦੋਂ ਕਾਰ ‘ਚ ਘਰ ਵਾਪਸ ਜਾ ਰਿਹਾ ਸੀ, ਤਦੋਂ ਇਹ ਭਿਆਨਕ ਹਾਦਸਾ ਹੋ ਗਿਆ।

ਸਮਾਜਕ ਮੁੱਲਾਂ ‘ਤੇ ਵੱਡਾ ਸਵਾਲ

ਇਸ ਘਟਨਾ ਨੇ ਨਾ ਸਿਰਫ਼ ਸੜਕ ਸੁਰੱਖਿਆ ‘ਤੇ ਸਵਾਲ ਉਠਾਏ ਹਨ, ਬਲਕਿ ਸਮਾਜ ਵਿੱਚ ਮਨੁੱਖਤਾ ਦੀ ਘੱਟ ਰਹੀ ਭਾਵਨਾ ਨੂੰ ਵੀ ਬੇਨਕਾਬ ਕੀਤਾ ਹੈ। ਜਿੱਥੇ ਮਦਦ ਦੀ ਲੋੜ ਸੀ, ਉੱਥੇ ਲੁੱਟਪਾਟ ਹੋਈ—ਜੋ ਕਿਸੇ ਵੀ ਸਮਾਜ ਲਈ ਸ਼ਰਮ ਦੀ ਗੱਲ ਹੈ।

ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨ ਅਤੇ ਲੁੱਟ ‘ਚ ਸ਼ਾਮਲ ਲੋਕਾਂ ਦੀ ਪਛਾਣ ਲਈ ਸੁਰੱਖਿਆ ਕੈਮਰਿਆਂ ਅਤੇ ਗਵਾਹਾਂ ਦੀ ਮਦਦ ਨਾਲ ਕਾਰਵਾਈ ਜਾਰੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X