ਜਲੰਧਰ ਵਿੱਚ ਰੋਡਵੇਜ਼ ਬੱਸ ਨੇ ਸਕੂਟਰੀ ਸਵਾਰ ਪਿਉ-ਪੁੱਤਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ 27 ਸਾਲਾ ਲੱਕੀ ਭਗਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਪਿਤਾ ਗੰਭੀਰ ਜ਼ਖਮੀ ਹੋਇਆ ਹੈ। ਦੋਵੇਂ ਵਿਆਹ ਸਮਾਗਮ ਤੋਂ ਘਰ ਵਾਪਸ ਆ ਰਹੇ ਸਨ।
ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਪਿਤਾ ਦੀ ਹਾਲਤ ਨਾਜ਼ੁਕ ਹੈ।
ਪੁਲਿਸ ਨੇ ਬੱਸ ਡਰਾਈਵਰ ਜਸਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਦੇ ਮੁਤਾਬਕ ਹਾਦਸਾ ਤੇਜ਼ ਰਫ਼ਤਾਰ ਤੇ ਲਾਪਰਵਾਹੀ ਕਾਰਨ ਹੋਇਆ।
ਰੋਡਵੇਜ਼ ਦੇ ਪ੍ਰਧਾਨ ਸਤਪਾਲ ਸਿੰਘ ਨੇ ਕਿਹਾ ਕਿ ਡਰਾਈਵਰ ਨੇ ਹੀ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਸੀ ਅਤੇ ਉਨ੍ਹਾਂ ਦਾ ਦਾਅਵਾ ਹੈ ਕਿ ਸਕੂਟਰੀ ਸਵਾਰ ਨਸ਼ੇ ਵਿੱਚ ਸਨ। ਪੁਲਿਸ ਸੀਸੀਟੀਵੀ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।