Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਪੁਲਿਸ ਵੱਲੋਂ ਯੂਨੀਫਾਰਮ ਵਿਚ ਡਾਂਸ–ਭੰਗੜੇ ਵਾਲੀਆਂ ਰੀਲਾਂ ’ਤੇ ਸਖ਼ਤ ਪਾਬੰਦੀ; ਸੋਸ਼ਲ ਮੀਡੀਆ ’ਤੇ ਨਿਗਰਾਨੀ ਤੇਜ਼

Updated on Saturday, December 06, 2025 18:10 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਯੂਨੀਫਾਰਮ ਪਹਿਨੇ ਪੁਲਿਸ ਕਰਮਚਾਰੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਡਾਂਸ, ਭੰਗੜੇ ਅਤੇ ਮਨੋਰੰਜਨ ਵਾਲੀਆਂ ਰੀਲਾਂ ਪੋਸਟ ਕਰਨ ਦੇ ਵਧ ਰਹੇ ਰੁਝਾਨ ਨੂੰ ਦੇਖਦੇ ਹੋਏ ਸਖ਼ਤ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਕਰਤੂਤਾਂ ਨਾਲ ਪੁਲਿਸ ਦੀ ਇਮेज ਨੂੰ ਨੁਕਸਾਨ ਪੈਂਦਾ ਹੈ ਅਤੇ ਹੁਣ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡੀ.ਜੀ.ਪੀ. ਦਫ਼ਤਰ ਨੇ ਸਾਰੇ ਰੇਂਜ ਆਈ.ਜੀ., ਡੀ.ਆਈ.ਜੀ., ਕਮਿਸ਼ਨਰ ਆਫ਼ ਪੁਲਿਸ ਅਤੇ ਜ਼ਿਲ੍ਹਾ ਐੱਸ.ਐੱਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਜੋ ਵੀ ਨਿਯਮਾਂ ਦੀ ਉਲੰਘਣਾ ਕਰਦਾ ਮਿਲੇ, ਉਸ ਖਿਲਾਫ਼ ਤੁਰੰਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇ। ਰਾਜ ਦਾ Cyber Crime Wing ਇਸ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ, ਜੋ ਸੋਸ਼ਲ ਮੀਡੀਆ ’ਤੇ ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ ਅਤੇ ਸਮੇਂ-ਸਮੇਂ ਤੇ ਰਿਪੋਰਟ ਤਿਆਰ ਕਰਕੇ ਡੀ.ਜੀ.ਪੀ. ਨੂੰ ਪੇਸ਼ ਕਰੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਦੀ ACR (Annual Confidential Report) ’ਤੇ ਸਿੱਧਾ ਅਸਰ ਪਵੇਗਾ, ਜਿਸ ਨਾਲ ਉਨ੍ਹਾਂ ਦੀ ਭਵਿੱਖੀ ਤਰੱਕੀ ਅਤੇ ਤਾਇਨਾਤੀਆਂ ਪ੍ਰਭਾਵਿਤ ਹੋਣਗੀਆਂ।

ਇਹ ਫੈਸਲਾ ਬਠਿੰਡਾ ਅਤੇ ਮੋਹਾਲੀ ਦੀਆਂ ਉਹਨਾਂ ਵਾਇਰਲ ਰੀਲਾਂ ਤੋਂ ਬਾਅਦ ਲਿਆ ਗਿਆ ਹੈ ਜਿੱਥੇ ਪੁਲਿਸ ਕਰਮਚਾਰੀ ਯੂਨੀਫਾਰਮ ਵਿਚ ਹੀ ਮਨੋਰੰਜਨ ਸਮੱਗਰੀ ਬਣਾਉਂਦੇ ਦਿੱਖ ਰਹੇ ਸਨ। ਬਠਿੰਡਾ ਵਿੱਚ ਇੱਕ ਮਹਿਲਾ ਕਾਂਸਟੇਬਲ ਪਹਿਲਾਂ ਰੀਲ ਕਾਰਨ ਚਰਚਾ ਵਿੱਚ ਆਈ ਅਤੇ ਬਾਅਦ ਵਿੱਚ ਨਸ਼ੇ ਦੇ ਕੇਸ ਵਿੱਚ ਗ੍ਰਿਫ਼ਤਾਰ ਹੋ ਗਈ। ਮੋਹਾਲੀ ਦੇ ਕੇਸ ਵਿੱਚ ਵੀ ਇੱਕ ਰੀਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ, ਜਿੱਥੇ ਕਾਰ ਵਾਸ਼ ਦੌਰਾਨ ਹੈਰੋਇਨ ਬਰਾਮਦ ਹੋਈ।

ਨਵੀਆਂ ਹਦਾਇਤਾਂ ਅਨੁਸਾਰ ਯੂਨੀਫਾਰਮ ਵਿੱਚ ਡਾਂਸ, ਭੰਗੜੇ ਜਾਂ ਕਿਸੇ ਵੀ ਤਰ੍ਹਾਂ ਦੀ ਮਨੋਰੰਜਨ ਰੀਲ ਜਾਂ ਵੀਡੀਓ ਪੋਸਟ ਕਰਨ ’ਤੇ ਪੂਰੀ ਪਾਬੰਦੀ ਹੈ। ਸਰਕਾਰੀ ਹਥਿਆਰਾਂ, ਵਾਹਨਾਂ ਜਾਂ ਉਪਕਰਣਾਂ ਨੂੰ ਰੀਲਾਂ ਜਾਂ ਫੋਟੋ ਬਣਾਉਣ ਲਈ ਵਰਤਣ ਦੀ ਮਨਾਹੀ ਹੈ। ਅਪਰਾਧੀਆਂ ਜਾਂ ਗੈਂਗਸਟਰਾਂ ਨਾਲ ਫੋਟੋ ਜਾਂ ਵੀਡੀਓ ਪੋਸਟ ਕਰਨ ’ਤੇ ਵੀ ਸਖ਼ਤ ਕਾਰਵਾਈ ਹੋਏਗੀ। ਯੂਨੀਫਾਰਮ ਵਿੱਚ ਕਿਸੇ ਵੀ ਤਰ੍ਹਾਂ ਦੀ ਵੀਡੀਓ ਪੋਸਟ ਕਰਨਾ ਅਤੇ ਗੁਪਤ ਜਾਂ ਸਰਕਾਰੀ ਜਾਣਕਾਰੀ ਔਨਲਾਈਨ ਸਾਂਝੀ ਕਰਨੀ ਪੂਰੀ ਤਰ੍ਹਾਂ ਮਨਾ ਹੈ। ਵਿਭਾਗ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੀ ਹਰ ਗਤੀਵਿਧੀ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਾਰੇ ਕਦਮ ਵਿਭਾਗ ਦੀ ਪੇਸ਼ਾਵਰਤਾ, ਅਨੁਸ਼ਾਸਨ ਅਤੇ ਲੋਕਾਂ ਦੇ ਭਰੋਸੇ ਨੂੰ ਬਣਾਈ ਰੱਖਣ ਲਈ ਲਏ ਗਏ ਹਨ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X