Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ, ਅਹਿਮ ਫੈਸਲੇ ਤੇ ਮੁਆਫੀਆਂ

Updated on Monday, December 08, 2025 15:37 PM IST

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਸਾਹਿਬ ਨੇ ਕਈ ਅਹਿਮ ਫੈਸਲੇ ਸੁਣਾਏ। ਇਹ ਫੈਸਲੇ ਸਿਆਸੀ ਆਗੂਆਂ, ਸਾਬਕਾ ਜਥੇਦਾਰਾਂ ਅਤੇ ਵਿਦਵਾਨਾਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕੀਤੇ ਗਏ। ਇਸ ਮੀਟਿੰਗ ਦੌਰਾਨ ਕੁਝ ਲੋਕਾਂ ਵਲੋਂ ਮੁਆਫੀਆਂ ਮੰਗੀਆਂ ਗਈਆਂ।

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਜਸਵੰਤ ਸਿੰਘ ਜ਼ਫਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਮੇਤ ਕੁਝ ਹੋਰ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਏ। ਵਿਰਸਾ ਸਿੰਘ ਵਲਟੋਹਾ ਨੇ ਅਕਤੂਬਰ 2024 ਵਿੱਚ ਪੰਥ ਦੀਆਂ ਸਿਰਮੌਰ ਸ਼ਖਸੀਅਤਾਂ ਖਿਲਾਫ਼ ਬਿਆਨਬਾਜ਼ੀ ਕੀਤੀ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਦੀ ਮੁਆਫੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਤਹਿਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਤਿੰਨ ਦਿਨਾਂ ਲਈ ਜੂਠੇ ਭਾਂਡੇ ਮਾਂਝਣ, ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਅਤੇ 11 ਦਿਨ ਰੋਜ਼ਾਨਾ ਗੁਰਬਾਣੀ ਦਾ ਜਾਪ ਕਰਨ ਦਾ ਆਦੇਸ਼ ਦਿੱਤਾ। ਇਸ ਨਾਲ ਨਾਲ 1100 ਰੁਪਏ ਦੀ ਦੇਗ ਅਤੇ 1100 ਰੁਪਏ ਗੋਲਕ ਵਿੱਚ ਪਾਉਣ ਦੇ ਹੁਕਮ ਵੀ ਦਿੱਤੇ ਗਏ।

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੁਆਫੀ ਮੰਗੀ। ਉਨ੍ਹਾਂ ਨੂੰ ਧਾਰਮਿਕ ਸਜ਼ਾ ਦੇ ਤਹਿਤ ਦੋ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਇੱਕ ਘੰਟਾ ਝੂਠੇ ਬਰਤਨ ਮਾਂਝਣ ਅਤੇ ਜਪੁਜੀ ਸਾਹਿਬ, ਆਸਾ ਕੀ ਵਾਰ ਪਾਤਸ਼ਾਹੀ ਦਸਵੀਂ ਦਾ ਜਾਪ ਕਰਨ ਲਈ ਆਦੇਸ਼ ਦਿੱਤਾ ਗਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵੀ ਆਪਣੀ ਭੁੱਲ ਲਈ ਮੁਆਫੀ ਮੰਗੀ ਅਤੇ ਉਨ੍ਹਾਂ ਨੂੰ ਦੋ ਦਿਨ ਲੰਗਰ ਹਾਲ ਵਿੱਚ ਸੇਵਾ ਕਰਨ ਅਤੇ ਨਿਤਨੇਮ ਅਤੇ ਆਸਾ ਕੀ ਵਾਰ ਦਾ ਪਾਠ ਕਰਨ ਦਾ ਹੁਕਮ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨੂੰ ਭਾਈ ਕਾਹਨ ਸਿੰਘ ਨਾਭਾ ਦੀ ਕਿਤਾਬ ‘ਹਮ ਹਿੰਦੂ ਨਹੀਂ’ ਦੀਆਂ 500 ਕਾਪੀਆਂ ਸਿੱਖ ਸੰਗਤ ਵਿੱਚ ਵੰਡਣ ਲਈ ਆਦੇਸ਼ ਦਿੱਤਾ ਗਿਆ।

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਵੀ ਤਨਖਾਹ ਲਗਾਈ ਗਈ। ਉਨ੍ਹਾਂ ਨੂੰ ਆਪਣੇ ਲਿਖਤਾਂ ਵਿੱਚ ਗੁਰੂ ਸਾਹਿਬ ਦੇ ਅਦਬ ਸਤਿਕਾਰ ਦਾ ਧਿਆਨ ਰੱਖਣ ਦੀ ਹिदਾਇਤ ਦਿੱਤੀ ਗਈ ਅਤੇ ਦੋ ਦਿਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਸੇਵਾ ਕਰਨ ਲਈ ਆਦੇਸ਼ ਦਿੱਤਾ ਗਿਆ।

ਯੂਕੇ ਦੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੁਆਫੀ ਮੰਗੀ ਅਤੇ ਉਨ੍ਹਾਂ ਦੇ ਪ੍ਰਚਾਰ ‘ਤੇ ਲੱਗੀ ਰੋਕ ਹਟਾ ਦਿੱਤੀ ਗਈ। ਉਨ੍ਹਾਂ ਨੂੰ ਦੋ ਦਿਨ ਲੰਗਰ ਹਾਲ ਵਿੱਚ ਸੇਵਾ ਕਰਨ ਅਤੇ ਜਾਪ ਕਰਨ ਦਾ ਆਦੇਸ਼ ਦਿੱਤਾ ਗਿਆ।

ਇਸ ਤਰ੍ਹਾਂ, ਅੱਜ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਈ ਮੁਆਫੀਆਂ ਕਬੂਲ ਕੀਤੀਆਂ ਅਤੇ ਧਾਰਮਿਕ ਸਜ਼ਾਵਾਂ ਦੇ ਹੁਕਮ ਜਾਰੀ ਕੀਤੇ, ਜਿਸ ਨਾਲ ਸੰਗਤ ਵਿੱਚ ਧਾਰਮਿਕ ਸ਼ਿਸ਼ਟਤਾ ਅਤੇ ਸਥਿਰਤਾ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਗਈ।

 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X