Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕਾਂਗਰਸ ‘ਚ ਮੁੱਖ ਮੰਤਰੀ ਦੀ ਕੁਰਸੀ ਵੇਚਣ ਦੇ ਦਾਅਵੇ ‘ਤੇ ਆਏਆਪੀ ਦਾ ਹਮਲਾ ਤੇਜ, ਬਲਤੇਜ ਪੰਨੂ ਨੇ ਕੀਤੀਆਂ ਕਈ ਤਿੱਖੀਆਂ ਪੁੱਛਗਿੱਛਾਂ

Updated on Tuesday, December 09, 2025 18:21 PM IST

ਚੰਡੀਗੜ੍ਹ, 9 ਦਸੰਬਰ 2025: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸੈਕਟਰੀ ਬਲਤੇਜ ਪੰਨੂ ਨੇ ਕਾਂਗਰਸ ਖਿਲਾਫ਼ ਇਕ ਵਾਰ ਫਿਰ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਦੀ ਕੁਰਸੀ 500 ਕਰੋੜ ਤੇ 350 ਕਰੋੜ ਰੁਪਏ ‘ਚ ਵੇਚੇ ਜਾਣ ਦੇ ਦਾਅਵਿਆਂ ‘ਤੇ ਪੰਨੂ ਨੇ ਕਾਂਗਰਸ ਤੋਂ ਸਿੱਧੇ ਤੇ ਸਾਫ਼ ਜਵਾਬ ਮੰਗੇ ਹਨ।

ਪ੍ਰੈਸ ਕਾਨਫ਼ਰੰਸ ਦੌਰਾਨ ਪੰਨੂ ਨੇ ਕਿਹਾ ਕਿ ਕਾਂਗਰਸ 500 ਅਤੇ 350 ਕਰੋੜ ਦੀ “ਖੇਡ” ‘ਤੇ ਜਵਾਬ ਦੇਣ ਦੀ ਬਜਾਏ ਮਾਮਲੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਰਾਤੋਂ-ਰਾਤ ਸਸਪੈਂਡ ਕਰ ਦਿੱਤਾ ਅਤੇ ਫਿਰ ਸੁਖਜੀੰਦਰ ਸਿੰਘ ਰੰਧਾਵਾ ਰਾਹੀਂ ਕਾਨੂੰਨੀ ਨੋਟਿਸ ਭੇਜ ਦਿੱਤਾ। “ਕੀ ਇਹ ਨੋਟਿਸ-ਡਰਾਮਾ ਪੰਜਾਬੀਆਂ ਨੂੰ ਦੱਸੇਗਾ ਕਿ ਸੀਐੱਮ ਦੀ ਕੁਰਸੀ ਵਾਕਈ ਵਿਕਰੀ ਲਈ ਸੀ?” ਪੰਨੂ ਨੇ ਤਿੱਖਾ ਸਵਾਲ ਕੀਤਾ।

ਉਨ੍ਹਾਂ ਕਾਂਗਰਸ ਤੋਂ ਪੁੱਛਿਆ ਕਿ ਇਹ ਪੈਸਾ ਕਿੱਥੋਂ ਆਇਆ—ਕੀ ਇੰਡਸਟਰੀ ਤੋਂ, ਪ੍ਰਾਈਵੇਟ ਸਕੂਲਾਂ-ਹਸਪਤਾਲਾਂ ਤੋਂ, ਜਾਂ “ਫਾਈਲਾਂ” ਰਾਹੀਂ, ਜਿਵੇਂ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਦਾਅਵਾ ਕਰਦੇ ਰਹੇ? ਪੰਨੂ ਨੇ ਇਹ ਵੀ ਚਰਚਾ ਛੇੜੀ ਕਿ 500 ਕਰੋੜ ਦਾ ਦਾਅਵਾ ਪੂਰਨ 5 ਸਾਲ ਲਈ ਸੀ ਜਾਂ ਕੈਪਟਨ ਦੇ ਹਟਣ ਤੋਂ ਬਾਅਦ ਬਚੇ ਸਮੇਂ ਲਈ 350 ਕਰੋੜ ਦੀ “ਡੀਲ” ਤੈਅ ਹੋਈ?

ਪੰਨੂ ਨੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਹਨ, ਇਸ ਲਈ 350 ਕਰੋੜ ਦੇ ਇਕੱਠ ਤੇ 500 ਕਰੋੜ ਦੀ ਗੱਲਬਾਤ ਬਾਰੇ ਸਭ ਕੁਝ ਜਾਣਦੇ ਹੋਣਗੇ। ਉਨ੍ਹਾਂ ਬੀਜੇਪੀ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਅਪੀਲ ਕੀਤੀ ਕਿ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਨੂੰ ਬੈਠਾ ਕੇ ਸਾਰੇ ਮਾਮਲੇ ਦੀ ਸੱਚਾਈ ਜਨਤਾ ਸਾਹਮਣੇ ਰੱਖਣ।

ਪੰਨੂ ਨੇ ਕਿਹਾ ਕਿ ਕਾਂਗਰਸ ਦੇ ਵੱਡੇ ਨੇਤਾ—ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਚਰਨਜੀਤ ਸਿੰਘ ਚੰਨੀ—ਇਸ ਪੂਰੇ ਮਾਮਲੇ ‘ਤੇ ਚੁੱਪ ਕਿਉਂ ਹਨ? ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਨੂੰ ਵੀ ਚੁਣੌਤੀ ਦਿੱਤੀ ਕਿ ਉਹ ਜਨਤਾ ਸਾਹਮਣੇ ਉਹ ਸਬੂਤ ਅਤੇ ਫਾਈਲਾਂ ਲਿਆਉਣ ਜੋ ਉਹ ਦਾਅਵਾ ਕਰ ਰਹੀ ਹੈ।

ਪੰਨੂ ਨੇ ਕਿਹਾ ਕਿ ਕਾਂਗਰਸ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਨੋਟਿਸ ਭੇਜ ਕੇ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। “ਜਦੋਂ ਕੁਝ ਮਹੀਨੇ ਪਹਿਲਾਂ ਰੰਧਾਵਾ ‘ਤੇ ਇਲਜ਼ਾਮ ਲੱਗੇ ਸਨ, ਤਦ ਕੋਈ ਨੋਟਿਸ ਕਿਉਂ ਨਹੀਂ ਗਿਆ?” ਉਨ੍ਹਾਂ ਤਿੱਖਾ ਸਵਾਲ ਕੀਤਾ।

ਅੰਤ ਵਿੱਚ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਸਚਾਈ ਅਤੇ ਪਾਰਦਰਸ਼ਤਾ ਦੇ ਹੱਕਦਾਰ ਹਨ। ਕਾਂਗਰਸ ਤੇ ਬੀਜੇਪੀ ਦੋਵੇਂ ਨੂੰ ਇਹ “ਰਾਜਨੀਤਿਕ ਪੈਸੇ ਵਾਲਾ ਸਕੈਂਡਲ” ਸਾਫ਼-ਸਾਫ਼ ਜਨਤਾ ਦੇ ਸਾਹਮਣੇ ਰੱਖਣਾ ਚਾਹੀਦਾ ਹੈ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X