Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਸ਼ਸ਼ੀ ਥਰੂਰ ਨੇ ਵੀਰ ਸਾਵਰਕਰ ਦੇ ਨਾਮ ਵਾਲਾ ਐਵਾਰਡ ਠੁਕਰਾਇਆ, ਕਾਂਗਰਸ ’ਚ ਨਵਾਂ ਤਨਾਅ

Updated on Wednesday, December 10, 2025 13:39 PM IST

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੁਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਵੀਰ ਸਾਵਰਕਰ ਇੰਟਰਨੈਸ਼ਨਲ ਇੰਪੈਕਟ ਐਵਾਰਡ 2025 ਲਈ ਨਾਮਜ਼ਦ ਕੀਤਾ ਗਿਆ ਸੀ, ਪਰ ਉਨ੍ਹਾਂ ਨੇ ਇਹ ਸਨਮਾਨ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਫੈਸਲੇ ਨਾਲ ਥਰੂਰ ਅਤੇ ਕਾਂਗਰਸ ਦੇ ਅੰਦਰ ਇੱਕ ਹੋਰ ਸੰਭਾਵਿਤ ਤਕਰਾਰ ਦਾ ਮਾਹੌਲ ਬਣ ਗਿਆ ਹੈ।

ਥਰੂਰ ਨੇ ਕਿਹਾ ਕਿ ਉਨ੍ਹਾਂ ਨੂੰ ਐਵਾਰਡ ਬਾਰੇ ਜਾਣਕਾਰੀ ਸਿਰਫ ਮੀਡੀਆ ਰਿਪੋਰਟਾਂ ਤੋਂ ਹੀ ਮਿਲੀ ਅਤੇ ਆਯੋਜਕਾਂ ਵੱਲੋਂ ਕਿਸੇ ਤਰ੍ਹਾਂ ਦੀ ਪੂਰਵ-ਸਹਿਮਤੀ ਨਹੀਂ ਲਈ ਗਈ।

ਉਨ੍ਹਾਂ ਨੇ ਸਪੱਸ਼ਟ ਕਿਹਾ, “ਆਯੋਜਕਾਂ ਨੇ ਬਿਨਾਂ ਮੇਰੀ ਮਨਜ਼ੂਰੀ ਮੇਰਾ ਨਾਮ ਐਲਾਨ ਦੇ ਕੇ ਗੈਰ-ਜ਼ਿੰਮੇਵਾਰੀ ਦਿਖਾਈ ਹੈ। ਜਦੋਂ ਐਵਾਰਡ ਦੀ ਪ੍ਰਕਿਰਤੀ ਜਾਂ ਸੰਸਥਾ ਬਾਰੇ ਸਪੱਸ਼ਟੀਕਰਨ ਹੀ ਨਹੀਂ ਦਿੱਤਾ ਗਿਆ, ਤਾਂ ਮੇਰਾ ਇਸਨੂੰ ਸਵੀਕਾਰ ਕਰਨ ਦਾ ਕੋਈ ਸਵਾਲ ਨਹੀਂ।”

ਇਹ ਐਵਾਰਡ NGO HRDS (High Range Rural Development Society) ਵੱਲੋਂ ਸਥਾਪਿਤ ਕੀਤਾ ਗਿਆ ਹੈ ਅਤੇ ਅੱਜ ਦਿੱਲੀ ਦੇ NDMC ਕਨਵੈਨਸ਼ਨ ਹਾਲ ਵਿੱਚ ਰੱਖੇ ਸਮਾਗਮ ਵਿੱਚ ਰੱਖਿਆ ਜਾ ਰਿਹਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਦਾ ਸ਼ੁਭਾਰੰਭ ਕਰਨ ਵਾਲੇ ਹਨ।

ਥਰੂਰ ਨੇ ਕਿਹਾ ਕਿ ਉਹ ਕੱਲ੍ਹ ਕੇਰਲ ਵਿੱਚ ਸਥਾਨਕ ਚੋਣਾਂ ਲਈ ਮੌਜੂਦ ਸਨ ਅਤੇ ਉਸ ਵਕਤ ਹੀ ਮੀਡੀਆ ਰਾਹੀਂ ਇਹ ਜਾਣਕਾਰੀ ਮਿਲੀ।

ਕਾਂਗਰਸ ਦੇ ਅੰਦਰੋਂ ਵੀ ਤੀਖੀਆਂ ਪ੍ਰਤਿਕਿਰਿਆਵਾਂ ਸਾਹਮਣੇ ਆਈਆਂ। ਕੇਰਲ ਦੇ ਕਾਂਗਰਸ ਨੇਤਾ ਕੇ. ਮੁਰਲੀਧਰਨ ਨੇ ਕਿਹਾ ਕਿ ਵੀਰ ਸਾਵਰਕਰ ਦੇ ਨਾਮ ਤੇ ਕੋਈ ਸਨਮਾਨ ਲੈਣਾ “ਕਾਂਗਰਸ ਲਈ ਸ਼ਰਮਨਾਕ” ਹੁੰਦਾ। ਕਾਂਗਰਸ ਅਕਸਰ ਸਾਵਰਕਰ ਦੀ ਭੂਮਿਕਾ ਅਤੇ ਵਿਚਾਰਧਾਰਾ ਨੂੰ ਲੈ ਕੇ ਕਟਾਖਸ਼ ਕਰਦੀ ਰਹੀ ਹੈ, ਜਦੋਂਕਿ BJP ਸਾਵਰਕਰ ਨੂੰ ਇੱਕ ਕ੍ਰਾਂਤੀਕਾਰੀ ਨਾਇਕ ਮੰਨਦੀ ਹੈ।

ਹਾਲਾਂਕਿ ਥਰੂਰ ਨੇ ਸਾਵਰਕਰ ਦੇ ਵਿਚਾਰਾਂ ’ਤੇ ਕੋਈ ਟਿੱਪਣੀ ਨਹੀਂ ਕੀਤੀ, ਪਰ ਐਵਾਰਡ ਨਕਾਰਨਾ ਦੱਸਦਾ ਹੈ ਕਿ ਉਹ ਹਾਲੇ ਇਸ ਲਕੀਰ ਨੂੰ ਪਾਰ ਕਰਨ ਲਈ ਤਿਆਰ ਨਹੀਂ ਹਨ — ਭਾਵੇਂ ਕਈ ਵਾਰ ਉਹ ਕਾਂਗਰਸ ਦੇ ਅੰਦਰੂਨੀ ਕੰਮਕਾਜ ’ਤੇ ਨਾਰਾਜ਼ਗੀ ਵੀ ਜਤਾ ਚੁੱਕੇ ਹਨ।

ਹਾਲ ਹੀ ਵਿੱਚ ਥਰੂਰ ਆਪਣੇ ਕੁਝ ਬਿਆਨਾਂ ਕਾਰਨ ਖ਼ਬਰਾਂ ਵਿੱਚ ਰਹੇ ਜੋ ਕਾਂਗਰਸ ਲਈ ਅਸੁਵਿਧਾਜਨਕ ਮੰਨੇ ਗਏ ਸਨ। ਫਿਰ ਵੀ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਛੱਡਣ ਦੀ ਕੋਈ ਯੋਜਨਾ ਨਹੀਂ ਰੱਖਦੇ।

ਉਨ੍ਹਾਂ ਨੇ ਕਿਹਾ ਸੀ, “ਮੈਂ ਬਹੁਤ ਮਿਹਨਤ ਕਰਕੇ ਚੁਣਿਆ ਗਿਆ ਹਾਂ। ਪਾਰਟੀ ਬਦਲਣਾ ਕੋਈ ਛੋਟੀ ਗੱਲ ਨਹੀਂ ਹੈ; ਇਸ ਲਈ ਬਹੁਤ ਸੋਚ-ਵਿਚਾਰ ਦੀ ਲੋੜ ਹੈ।”

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X