Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਵਜੋਤ ਕੌਰ ਸਿੱਧੂ ਦੀ ਬਿਆਨਬਾਜ਼ੀ ‘ਤੇ ਵਿਵਾਦ ਤੀਖਾ, ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ

Updated on Wednesday, December 10, 2025 18:25 PM IST

ਚੰਡੀਗੜ੍ਹ — ਡਾ. ਨਵਜੋਤ ਕੌਰ ਸਿੱਧੂ ਦੇ ਲਗਾਤਾਰ ਵਿਵਾਦਤ ਬਿਆਨਾਂ ਨੇ ਪੰਜਾਬੀ ਰਾਜਨੀਤਿਕ ਮੰਚ ‘ਤੇ ਹਲਚਲ ਮਚਾ ਦਿੱਤੀ ਹੈ। ਟਿਕਟਾਂ ਦੀ ਵੇਚ-ਖ਼ਰੀਦ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਗੰਭੀਰ ਇਲਜ਼ਾਮ ਲਗਾਉਣ ਤੋਂ ਬਾਅਦ ਹੁਣ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਨਵਜੋਤ ਕੌਰ ਸਿੱਧੂ ਨੇ ਮੀਡੀਆ ਵਿੱਚ ਕਿਹਾ ਸੀ ਕਿ ਅਨਿਲ ਜੋਸ਼ੀ ਨੇ ਕਥਿਤ ਤੌਰ ‘ਤੇ “ਪੈਸੇ ਦੇ ਕੇ ਜੁਆਇਨਿੰਗ ਕੀਤੀ” ਅਤੇ ਉਹ “ਨਿਰਾਸ਼ ਹੋ ਕੇ ਵਾਪਸ ਅਕਾਲੀ ਦਲ ‘ਚ ਜਾਣ ਦੀ ਤਿਆਰੀ ਵਿੱਚ ਹੈ।” ਇਸ ਬਿਆਨ ‘ਤੇ ਤਿੱਖਾ ਰੋਸ ਜ਼ਾਹਰ ਕਰਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਹੈ ਕਿ ਇਹ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਰਾਜਨੀਤਿਕ ਦੁਸ਼ਮਣੀ ਤੋਂ ਪ੍ਰੇਰਿਤ ਹਨ।

ਜੋਸ਼ੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਵਜੋਤ ਕੌਰ ਸਿੱਧੂ ਨਾਲ ਕਦੇ ਕੋਈ ਮੁਲਾਕਾਤ ਜਾਂ ਫ਼ੋਨ ‘ਤੇ ਗੱਲਬਾਤ ਤੱਕ ਨਹੀਂ ਹੋਈ। “ਕੋਰਟ ਵਿੱਚ ਪੁੱਛਿਆ ਜਾਵੇਗਾ ਕਿ ਉਨ੍ਹਾਂ ਨੇ ਕਿਸ ਆਧਾਰ ‘ਤੇ ਮੇਰਾ ਨਾਮ ਵਰਤਿਆ,” ਜੋਸ਼ੀ ਨੇ ਸਪਸ਼ਟ ਕੀਤਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵਰਗੇ ਜ਼ਿੰਮੇਵਾਰ ਨੇਤਾ ਇਸ ਤਰ੍ਹਾਂ ਦੇ ਬਿਨਾਂ ਤੱਥਾਂ ਵਾਲੇ ਇਲਜ਼ਾਮ ਕਦੇ ਨਹੀਂ ਲਗਾਉਂਦੇ, ਪਰ ਨਵਜੋਤ ਕੌਰ ਸਿੱਧੂ ਹਰ ਮਾਮਲੇ ਵਿੱਚ ਕਿਸੇ ਨਾ ਕਿਸੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੀ ਹੈ।

ਇਹ ਨਵਜੋਤ ਕੌਰ ਸਿੱਧੂ ਨੂੰ ਚੌਥਾ ਕਾਨੂੰਨੀ ਨੋਟਿਸ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ, ਕਰਨਬੀਰ ਬੁਰਜ ਅਤੇ ਰਾਜਬੀਰ ਸਿੰਘ ਭੁੱਲਰ ਵੀ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਚੁੱਕੇ ਹਨ।

ਯਾਦ ਰਹੇ ਕਿ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਰੁੱਧ “500 ਕਰੋੜ” ਬਿਆਨ ਦੇ ਮਾਮਲੇ ‘ਚ ਮੁਅੱਤਲ ਕਰ ਦਿੱਤਾ ਗਿਆ ਸੀ।

ਰਾਜਨੀਤਿਕ ਤਣਾਵ ਦੇ ਵਿਚਕਾਰ ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਕਾਨੂੰਨੀ ਕਾਰਵਾਈ ਅਤੇ ਤੀਖੀ ਬਿਆਨਬਾਜ਼ੀ ਅਗਲੇ ਦਿਨਾਂ ਵਿੱਚ ਕਿਹੜਾ ਮੋੜ ਲੈਂਦੀ ਹੈ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X