ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਕਾਸ ਦੀ ਇੱਕ ਵਿਅਕਤੀ ਨਾਲ ਤਕਰਾਰ ਹੋਈ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਮਗਰੋਂ ਮੁਲਜ਼ਮ ਵਿਕਾਸ ਨੂੰ ਸੜਕ ’ਤੇ ਗੰਭੀਰ ਹਾਲਤ ਵਿੱਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਪਰਿਵਾਰਕ ਮੈਂਬਰਾਂ ਵੱਲੋਂ ਵਿਕਾਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦੇ ਹੀ ਜ਼ਿਲ੍ਹੇ ਭਰ ਦੇ ਭਾਜਪਾ ਆਗੂ ਹਸਪਤਾਲ ਪਹੁੰਚੇ। ਪੁਲਿਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਲਈ ਕਾਰਵਾਈ ਜਾਰੀ ਹੈ।