Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ ਦੇ ਸਕੂਲਾਂ ਨੂੰ ਬੰਬ ਧਮਕੀ ਵਾਲੀਆਂ ਈਮੇਲਾਂ, ਪੁਲਿਸ ਵੱਲੋਂ ਜਾਂਚ ਸ਼ੁਰੂ; ਸਕੂਲ ਦਪਹਿਰ ਤੋਂ ਪਹਿਲਾਂ ਬੰਦ

Updated on Monday, December 15, 2025 17:06 PM IST

ਜਲੰਧਰ ਵਿੱਚ ਸੋਮਵਾਰ ਨੂੰ ਸਕੂਲਾਂ ਨੂੰ ਬੰਬ ਧਮਕੀ ਸੰਬੰਧੀ ਈਮੇਲਾਂ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀਆਂ ਦੀ ਖ਼ਬਰ ਮਿਲਦੇ ਹੀ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਬਾਹਰ ਇਕੱਠੇ ਹੋਣ ਲੱਗ ਪਏ।

ਸਭ ਤੋਂ ਪਹਿਲਾਂ ਸੇਂਟ ਜੋਸਫ਼ਜ਼ ਕਾਨਵੈਂਟ ਸਕੂਲ, ਆਈਵੀ ਵਰਲਡ ਸਕੂਲ ਅਤੇ ਸੰਸਕ੍ਰਿਤੀ ਕੇਐਮਵੀ ਸਕੂਲ ਵੱਲੋਂ ਧਮਕੀ ਵਾਲੀ ਈਮੇਲ ਮਿਲਣ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਬਾਅਦ ਹੋਰ ਅੱਠ ਸਕੂਲਾਂ ਨੇ ਵੀ ਇਸੇ ਤਰ੍ਹਾਂ ਦੀਆਂ ਈਮੇਲਾਂ ਪ੍ਰਾਪਤ ਹੋਣ ਦੀ ਜਾਣਕਾਰੀ ਦਿੱਤੀ।

ਸਕੂਲ ਪ੍ਰਬੰਧਨਾਂ ਨੇ ਤੁਰੰਤ ਈਮੇਲਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸੁਰੱਖਿਆ ਕਾਰਨਾਂ ਕਰਕੇ ਸਕੂਲਾਂ ਨੂੰ ਦਪਹਿਰ ਤੋਂ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ।

ਘਬਰਾਹਟ ਤੋਂ ਬਚਣ ਲਈ ਸਕੂਲ ਪ੍ਰਬੰਧਨਾਂ ਨੇ ਬੱਚਿਆਂ ਨੂੰ ਸਕੂਲ ਛੱਡਣ ਤੱਕ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ। ਮਾਪਿਆਂ ਨੂੰ ਵਟਸਐਪ ਰਾਹੀਂ ਅਗਾਊ ਛੁੱਟੀ ਬਾਰੇ ਸੁਚਿਤ ਕੀਤਾ ਗਿਆ।

ਸੇਂਟ ਜੋਸਫ਼ਜ਼ ਕਾਨਵੈਂਟ ਸਕੂਲ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹੇ ਵਿੱਚ ਕਿਹਾ ਗਿਆ, “ਅੱਜ 15 ਦਸੰਬਰ ਨੂੰ ਸਕੂਲ ਵਿੱਚ ਅੱਧਾ ਦਿਨ ਰਹੇਗਾ। ਸਾਰੇ ਵਿਦਿਆਰਥੀਆਂ ਦੀ ਛੁੱਟੀ 11:55 ਵਜੇ ਹੋਵੇਗੀ। ਕਿਰਪਾ ਕਰਕੇ ਕਿਸੇ ਵੀ ਅਫ਼ਵਾਹ ‘ਤੇ ਧਿਆਨ ਨਾ ਦਿਓ। ਸੰਬੰਧਿਤ ਅਧਿਕਾਰੀਆਂ ਵੱਲੋਂ ਸਕੂਲ ਪਰਿਸਰ ਦੀ ਪੂਰੀ ਜਾਂਚ ਕੀਤੀ ਗਈ ਹੈ ਅਤੇ ਕਿਸੇ ਵੀ ਕਿਸਮ ਦਾ ਖ਼ਤਰਾ ਨਹੀਂ ਮਿਲਿਆ। ਸਾਵਧਾਨੀ ਵਜੋਂ ਬੱਚਿਆਂ ਨੂੰ ਜਲਦੀ ਘਰ ਭੇਜਿਆ ਜਾ ਰਿਹਾ ਹੈ। ਸਾਰੀਆਂ ਸਕੂਲ ਬੱਸਾਂ ਅਤੇ ਵੈਨਾਂ ਸਧਾਰਣ ਤਰ੍ਹਾਂ ਚੱਲਣਗੀਆਂ। ਬੱਚੇ ਸਾਡੇ ਕੋਲ ਪੂਰੀ ਤਰ੍ਹਾਂ ਸੁਰੱਖਿਅਤ ਹਨ।”

ਦੁਪਹਿਰ 1 ਵਜੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਹੁਣ ਤੱਕ 11 ਸਕੂਲਾਂ ਵੱਲੋਂ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ ਹੈ। ਸਾਇਬਰ ਕ੍ਰਾਈਮ ਟੀਮ ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਈਮੇਲਾਂ ਇੱਕੋ ਫਾਰਮੈਟ ਵਿੱਚ ਹੋਣ ਕਾਰਨ ਨਕਲੀ ਲੱਗਦੀਆਂ ਹਨ। ਉਨ੍ਹਾਂ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਈਮੇਲਾਂ ਅੰਮ੍ਰਿਤਸਰ ਵਿੱਚ ਪਹਿਲਾਂ ਮਿਲੀਆਂ ਧਮਕੀਆਂ ਨਾਲ ਮਿਲਦੀਆਂ ਜੁਲਦੀਆਂ ਹਨ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਜਾਣਕਾਰੀ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਸਕੂਲਾਂ ਵਿੱਚ ਪਹੁੰਚ ਗਈਆਂ। ਬੰਬ ਨਿਰੋਧਕ ਦਸਤੇ ਤਾਇਨਾਤ ਕੀਤੇ ਗਏ ਹਨ ਅਤੇ ਸਾਵਧਾਨੀ ਵਜੋਂ ਪੀਏਪੀ ਕੰਪਲੈਕਸ ਤੋਂ ਵਾਧੂ ਫੋਰਸ ਵੀ ਮੰਗਵਾਈ ਗਈ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X