ਪੰਜਾਬ ਵਿੱਚ ਵਧਦੀ ਠੰਢ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ।
ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਭਾਵੇਂ ਕੜਾਕੇ ਦੀ ਠੰਢ ਅਤੇ ਧੁੰਦ ਆਮ ਲੋਕਾਂ ਅਤੇ ਰਾਹਗੀਰਾਂ ਲਈ ਮੁਸ਼ਕਲਾਂ ਵਧਾ ਸਕਦੀ ਹੈ, ਪਰ ਮਾਹਿਰਾਂ ਮੁਤਾਬਕ ਇਹ ਮੌਸਮ ਕਣਕ, ਸਰੋਂ ਅਤੇ ਸਬਜ਼ੀਆਂ ਦੀ ਫ਼ਸਲ ਲਈ ਲਾਹੇਵੰਦ ਸਾਬਿਤ ਹੋਵੇਗਾ।