ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਤੋਂ ਜ਼ਮਾਨਤ ਨਾ ਮਿਲਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੈਗੂਲਰ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਮਗਰੋਂ ਇਹ ਮਾਮਲਾ ਸਿਖਰਲੀ ਅਦਾਲਤ ਤੱਕ ਪਹੁੰਚਿਆ ਹੈ, ਹਾਲਾਂਕਿ ਕੇਸ ਹਾਲੇ ਲਿਸਟ ਨਹੀਂ ਹੋਇਆ।
ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ ਜਤਾਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਹੇਠ ਹਨ।