Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਨੌਵੀਂ ਅਤੇ ਗਿਆਰਵੀਂ ਜਮਾਤ ਤੱਕ ਪੜ੍ਹਾਈ ‘ਹਾਈਬ੍ਰਿਡ ਮੋਡ’ ਵਿੱਚ, GRAP-4 ਲਾਗੂ

Updated on Wednesday, December 17, 2025 18:48 PM IST

ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਬਹੁਤ ਹੀ ਖਰਾਬ ਹੋਣ ਕਾਰਨ ਸਿੱਖਿਆ ਨਿਰਦੇਸ਼ਾਲੇ ਨੇ ਨੌਵੀਂ ਅਤੇ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸਾਂ ‘ਹਾਈਬ੍ਰਿਡ ਮੋਡ’ ਵਿੱਚ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਪੰਜਵੀਂ ਜਮਾਤ ਤੱਕ ਦੀ ਪੜ੍ਹਾਈ ਪਹਿਲਾਂ ਹੀ ਆਫਲਾਈਨ ਅਤੇ ਆਨਲਾਈਨ ਦੋਵੇਂ ਤਰੀਕਿਆਂ ਨਾਲ ਹੋ ਰਹੀ ਹੈ।

ਇਹ ਫੈਸਲਾ ਵਾਯੁ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ, ਜਿਸ ਅਧੀਨ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਚਰਨ-ਚਾਰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

13 ਦਸੰਬਰ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ, ਸਿੱਖਿਆ ਨਿਰਦੇਸ਼ਾਲੇ, NDMC, MCD ਅਤੇ ਦਿੱਲੀ ਛਾਵਨੀ ਬੋਰਡ ਦੇ ਅਧੀਨ ਆਉਣ ਵਾਲੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਜਿੱਥੇ ਸੰਭਵ ਹੋਵੇ, ਆਫਲਾਈਨ ਅਤੇ ਆਨਲਾਈਨ ਦੋਵੇਂ ਤਰੀਕਿਆਂ ਨਾਲ ਕਲਾਸਾਂ ਚਲਾਉਣ ਲਈ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ ਦਿੱਲੀ-ਐਨਸੀਆਰ ਵਿੱਚ ਮਾੜੀਆਂ ਮੌਸਮੀ ਸਥਿਤੀਆਂ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਣ ‘ਤੇ GRAP ਦੇ ਚਰਨ-ਤਿੰਨ ਦੇ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ, ਜਿਨ੍ਹਾਂ ‘ਚ ਨਿਰਮਾਣ ਅਤੇ ਤੋੜ-ਫੋੜ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੇ ਨਾਲ ਪੰਜਵੀਂ ਜਮਾਤ ਤੱਕ ਦੀ ਪੜ੍ਹਾਈ ‘ਹਾਈਬ੍ਰਿਡ ਮੋਡ’ ਵਿੱਚ ਕਰਵਾਉਣ ਦੇ ਹੁਕਮ ਸ਼ਾਮਲ ਸਨ।

AQI 400 ਤੋਂ ਪਾਰ
ਆਧਿਕਾਰਿਕ ਅੰਕੜਿਆਂ ਅਨੁਸਾਰ, ਸ਼ਨੀਵਾਰ ਨੂੰ ਇਸ ਸਾਲ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਹਵਾ ਦੀ ਗੁਣਵੱਤਾ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ 24 ਘੰਟਿਆਂ ਦਾ ਔਸਤ ਏਅਰ ਕੁਆਲਟੀ ਇੰਡੈਕਸ (AQI) 431 ਰਿਹਾ, ਜੋ 11 ਨਵੰਬਰ ਨੂੰ ਦਰਜ ਕੀਤੇ ਗਏ ਪਿਛਲੇ ਸਭ ਤੋਂ ਉੱਚੇ ਪੱਧਰ 428 ਤੋਂ ਵੀ ਵੱਧ ਹੈ। ਇਸ ਦੇ ਨਾਲ ਹੀ ਸ਼ੁਰੂਆਤੀ ਚੇਤਾਵਨੀ ਪ੍ਰਣਾਲੀ ਨੇ ਅੰਦਾਜ਼ਾ ਜਤਾਇਆ ਹੈ ਕਿ ਐਤਵਾਰ ਨੂੰ ਵੀ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਰਹਿ ਸਕਦੀ ਹੈ।

 
 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X