Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਯੂਏਈ ‘ਚ ਮਹੀਨਿਆਂ ਦੀ ਸਭ ਤੋਂ ਭਾਰੀ ਬਾਰਿਸ਼, ਦਰਜਨਾਂ ਉਡਾਣਾਂ ਰੱਦ ਜਾਂ ਦੇਰੀ, ਸੜਕਾਂ ਜਲਮਗਨ

Updated on Friday, December 19, 2025 22:15 PM IST

ਯੂਨਾਈਟਡ ਅਰਬ ਅਮੀਰਾਤ (ਯੂਏਈ) ਵਿੱਚ ਸ਼ੁੱਕਰਵਾਰ (19 ਦਸੰਬਰ 2025) ਨੂੰ ਮਹੀਨਿਆਂ ਦੀ ਸਭ ਤੋਂ ਭਾਰੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ। ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਦਰਜਨਾਂ ਉਡਾਣਾਂ ਰੱਦ ਜਾਂ ਦੇਰੀ ਨਾਲ ਚਲਾਈਆਂ ਗਈਆਂ, ਜਦਕਿ ਵੱਡੇ ਸ਼ਹਿਰਾਂ ਵਿੱਚ ਸੜਕਾਂ ਪਾਣੀ ਨਾਲ ਭਰ ਗਈਆਂ।

ਦੁਬਈ ਦੀ ਐਮੀਰੇਟਸ ਏਅਰਲਾਈਨ ਨੇ 13 ਉਡਾਣਾਂ ਰੱਦ ਕਰ ਦਿੱਤੀਆਂ, ਜਦਕਿ ਨੇੜਲੇ ਸ਼ਾਰਜਾ ਹਵਾਈ ਅੱਡੇ ‘ਤੇ ਵੀ ਕਈ ਉਡਾਣਾਂ ਵਿੱਚ ਦੇਰੀ ਅਤੇ ਰੱਦਗੀਆਂ ਹੋਈਆਂ। ਰਾਤ ਦੌਰਾਨ ਹੋਈ ਮੋਹਰੀ ਬਾਰਿਸ਼ ਨਾਲ ਬਿਜਲੀ ਦੀਆਂ ਚਮਕਾਂ ਅਤੇ ਗੱਜਦੀਆਂ ਗੜਗੜਾਹਟਾਂ ਨੇ ਲੋਕਾਂ ਨੂੰ ਨੀਂਦ ‘ਚੋਂ ਜਗਾ ਦਿੱਤਾ।

ਸ਼ਾਰਜਾ ਦੀ ਮੁੱਖ ਸੜਕ ਸ਼ੁੱਕਰਵਾਰ ਸਵੇਰੇ ਪੂਰੀ ਤਰ੍ਹਾਂ ਡੁੱਬ ਗਈ, ਜਿੱਥੇ ਲੋਕ ਨੰਗੇ ਪੈਰ ਪਾਣੀ ‘ਚੋਂ ਲੰਘਦੇ ਨਜ਼ਰ ਆਏ। ਇੱਕ ਵਿਅਕਤੀ ਨੇ ਤਾਂ ਘੁੱਟਣਾਂ ਤੱਕ ਪਾਣੀ ‘ਚ ਸਾਈਕਲ ਵੀ ਚਲਾਈ। ਇਹ ਦ੍ਰਿਸ਼ ਅਪ੍ਰੈਲ 2024 ਦੀ ਯਾਦ ਤਾਜ਼ਾ ਕਰਵਾ ਗਏ, ਜਦੋਂ ਰਿਕਾਰਡ ਤੋੜ ਬਾਰਿਸ਼ ਕਾਰਨ ਦੁਬਈ ਵਿੱਚ 2,000 ਤੋਂ ਵੱਧ ਉਡਾਣਾਂ ਰੱਦ ਕਰਨੀ ਪਈਆਂ ਸਨ।

ਵੀਰਵਾਰ (18 ਦਸੰਬਰ) ਨੂੰ ਦੁਬਈ ਪੁਲਿਸ ਨੇ ਲੋਕਾਂ ਨੂੰ ਸਲਾਹ ਦਿੱਤੀ ਸੀ ਕਿ ਬਿਨਾਂ ਬਹੁਤ ਜ਼ਰੂਰੀ ਕਾਰਨ ਦੇ ਘਰਾਂ ਤੋਂ ਬਾਹਰ ਨਾ ਨਿਕਲਣ। ਸ਼ੁੱਕਰਵਾਰ ਸਵੇਰੇ ਦੁਬਈ ਵਿੱਚ ਪਾਣੀ ਖਿੱਚਣ ਵਾਲੇ ਟਰੱਕ ਸੜਕਾਂ ‘ਤੇ ਜਮੇ ਪਾਣੀ ਅਤੇ ਬੰਦ ਰਸਤੇ ਸਾਫ਼ ਕਰਦੇ ਨਜ਼ਰ ਆਏ।

ਦੁਬਈ ਏਅਰਪੋਰਟਸ ਦੀ ਵੈਬਸਾਈਟ ਮੁਤਾਬਕ ਕਈ ਉਡਾਣਾਂ ਦੇਰੀ ਨਾਲ ਚੱਲੀਆਂ ਅਤੇ ਕੁਝ ਰੱਦ ਹੋਈਆਂ। ਹਵਾਈ ਅੱਡੇ ਦੇ ਬੁਲਾਰੇ ਨੇ ਕਿਹਾ ਕਿ ਮਾੜੇ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਹਨ।

ਰਾਸ਼ਟਰੀ ਮੌਸਮ ਵਿਭਾਗ ਨੇ ਵੀਰਵਾਰ ਤੋਂ ਸ਼ੁੱਕਰਵਾਰ ਤੱਕ ਦੁਬਈ ਅਤੇ ਅਬੂਧਾਬੀ ਸਮੇਤ ਦੇਸ਼ ਭਰ ਵਿੱਚ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਸੀ। ਕਤਾਰ ਸਮੇਤ ਹੋਰ ਖਾੜੀ ਦੇਸ਼ਾਂ ਵਿੱਚ ਵੀ ਭਾਰੀ ਮੀਂਹ ਪਿਆ, ਜਿੱਥੇ ਅਰਬ ਕੱਪ ਫੁੱਟਬਾਲ ਦਾ ਤੀਜੇ ਸਥਾਨ ਲਈ ਹੋਣ ਵਾਲਾ ਮੈਚ ਵੀ ਰੱਦ ਕਰਨਾ ਪਿਆ।

ਪਿਛਲੇ ਸਾਲ ਯੂਏਈ ਵਿੱਚ 76 ਸਾਲਾਂ ਵਿੱਚ ਸਭ ਤੋਂ ਭਾਰੀ ਬਾਰਿਸ਼ ਹੋਈ ਸੀ, ਜਿਸ ‘ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੁਬਈ ਕਈ ਦਿਨਾਂ ਤੱਕ ਠੱਪ ਰਿਹਾ। ਵਰਲਡ ਵੇਦਰ ਐਟ੍ਰਿਬਿਊਸ਼ਨ ਗਰੁੱਪ ਦੀ ਇੱਕ ਅਧਿਐਨ ਰਿਪੋਰਟ ਮੁਤਾਬਕ, ਫੌਸਿਲ ਫਿਊਲ ਤੋਂ ਪੈਦਾ ਹੋ ਰਹੀ ਗਲੋਬਲ ਵਾਰਮਿੰਗ ਨੇ ਇਨ੍ਹਾਂ ਤੀਬਰ ਬਾਰਿਸ਼ਾਂ ਨੂੰ ਹੋਰ ਭੜਕਾਇਆ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X