ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਭੁੱਲਰ ਨੂੰ ਹਾਈ ਕੋਰਟ ਵਿੱਚ ਹੀ ਆਪਣਾ ਪੱਖ ਰੱਖਣ ਲਈ ਕਿਹਾ।
ਅਦਾਲਤ ਵੱਲੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਹਰਚਰਨ ਸਿੰਘ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਜਿਸ ਉਪਰੰਤ ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ। ਭੁੱਲਰ ਨੇ ਸੀਬੀਆਈ ਜਾਂਚ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਸੀ।
ਜ਼ਿਕਰਯੋਗ ਹੈ ਕਿ ਭੁੱਲਰ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਅਤੇ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਪਰ ਉਥੋਂ ਵੀ ਕੋਈ ਰਾਹਤ ਨਹੀਂ ਮਿਲੀ। ਸੀਬੀਆਈ ਨੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਤਲਾਸ਼ੀ ਦੌਰਾਨ ਡੀਆਈਜੀ ਦੇ ਘਰੋਂ 7.5 ਕਰੋੜ ਰੁਪਏ ਦੀ ਨਕਦੀ, ਗਹਿਣੇ ਅਤੇ ਸ਼ਰਾਬ ਵੀ ਬਰਾਮਦ ਹੋਈ ਸੀ।