Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸਪੇਨ ਦੇ ਨਿਆਂ ਮੰਤਰੀ ਨਾਲ ਅਹਿਮ ਮੁਲਾਕਾਤ

Updated on Friday, December 19, 2025 22:43 PM IST

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪੇਨ ਸਰਕਾਰ ਦੇ ਨਿਆਂ, ਧਾਰਮਿਕ ਅਤੇ ਲੋਕਤੰਤਰਿਕ ਮਾਮਲਿਆਂ ਦੇ ਮੰਤਰੀ ਰਾਮੋਨ ਏਸਪਾਦਾਲੇਰ ਨਾਲ ਸਪੇਨ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਮੰਤਰੀ ਵੱਲੋਂ ਖਾਸ ਸੱਦੇ ’ਤੇ ਹੋਈ, ਜਿਸ ਦੌਰਾਨ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰੋਜ਼ਗਾਰ ਨਾਲ ਜੁੜੀਆਂ ਸਮੱਸਿਆਵਾਂ ’ਤੇ ਵਿਸਤ੍ਰਿਤ ਚਰਚਾ ਕੀਤੀ ਗਈ।

ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਦਸਤਾਰ ਅਤੇ ਕਕਾਰਾਂ, ਧਾਰਮਿਕ ਪਛਾਣ ਅਤੇ ਸਮਾਜਿਕ ਜੀਵਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਮੰਤਰੀ ਨੂੰ ਤੱਥਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਚੁਣੌਤੀਆਂ ਕਈ ਦੇਸ਼ਾਂ ਵਿੱਚ ਅਜੇ ਵੀ ਸਿੱਖ ਭਾਈਚਾਰੇ ਸਾਹਮਣੇ ਮੌਜੂਦ ਹਨ।

ਸਪੇਨ ਦੇ ਨਿਆਂ ਮੰਤਰੀ ਰਾਮੋਨ ਏਸਪਾਦਾਲੇਰ ਨੇ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਸਪੇਨ ਵਿੱਚ ਵੱਸਦੇ ਸਿੱਖਾਂ ਦੇ ਮਸਲੇ ਤਰਜੀਹੀ ਅਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਸਪੇਨ ਸਰਕਾਰ ਧਾਰਮਿਕ ਆਜ਼ਾਦੀ, ਬਰਾਬਰੀ ਅਤੇ ਲੋਕਤੰਤਰਿਕ ਮੁੱਲਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਮੰਤਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੱਦਾ ਦਿੱਤਾ, ਜਿਸਨੂੰ ਮੰਤਰੀ ਨੇ ਸਵੀਕਾਰ ਕਰਦੇ ਹੋਏ ਉਚਿਤ ਸਮੇਂ ’ਤੇ ਭਾਰਤ ਆਉਣ ਦੀ ਇੱਛਾ ਜਤਾਈ। ਇਹ ਮੁਲਾਕਾਤ ਸਿੱਖ ਭਾਈਚਾਰੇ ਦੇ ਮਸਲਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।

 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X