Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਸਰਕਾਰ ਨੇ ਨਵੇਂ ਯੂਨਿਫਾਇਡ ਬਿਲਡਿੰਗ ਬਾਇਲਾਜ਼ ਨੋਟੀਫਾਈ ਕੀਤੇ, ਰਿਹਾਇਸ਼ੀ ਇਮਾਰਤਾਂ ਲਈ ਵੱਧ ਉਚਾਈ ਦੀ ਮਨਜ਼ੂਰੀ

Updated on Saturday, December 20, 2025 13:04 PM IST

ਪੰਜਾਬ ਸਰਕਾਰ ਨੇ ਸੂਬੇ ਵਿੱਚ ਨਵੇਂ ਯੂਨਿਫਾਇਡ ਬਿਲਡਿੰਗ ਬਾਇਲਾਜ਼ ਅਧਿਕਾਰਿਕ ਤੌਰ ’ਤੇ ਨੋਟੀਫਾਈ ਕਰ ਦਿੱਤੇ ਹਨ, ਜਿਸ ਨਾਲ ਸ਼ਹਿਰੀ ਹਾਊਸਿੰਗ ਪ੍ਰੋਜੈਕਟਾਂ ਵਿੱਚ ਵੱਧ ਉਚਾਈ ਵਾਲੀਆਂ ਰਿਹਾਇਸ਼ੀ ਇਮਾਰਤਾਂ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਹ ਬਾਇਲਾਜ਼ 28 ਅਕਤੂਬਰ ਨੂੰ ਰਾਜ ਕੈਬਿਨੇਟ ਵੱਲੋਂ ਮਨਜ਼ੂਰ ਕੀਤੇ ਗਏ ਸਨ ਅਤੇ ਹੁਣ ਲਾਗੂ ਹੋ ਚੁੱਕੇ ਹਨ।

ਸੰਸ਼ੋਧਿਤ ਨਿਯਮਾਂ ਅਨੁਸਾਰ, 200 ਵਰਗ ਗਜ਼ ਤੱਕ ਦੇ ਰਿਹਾਇਸ਼ੀ ਪਲਾਟ 30 ਫੁੱਟ ਘੱਟੋ-ਘੱਟ ਚੌੜੀ ਸੜਕ ’ਤੇ ਬਣਾਏ ਜਾ ਸਕਣਗੇ। ਜਦਕਿ 200 ਵਰਗ ਗਜ਼ ਤੋਂ ਵੱਡੇ ਪਲਾਟਾਂ ਲਈ ਘੱਟੋ-ਘੱਟ ਸੜਕ ਦੀ ਚੌੜਾਈ 40 ਫੁੱਟ ਨਿਰਧਾਰਤ ਕੀਤੀ ਗਈ ਹੈ। ਨਵੇਂ ਬਾਇਲਾਜ਼ਾਂ ਤਹਿਤ ਸ਼ਹਿਰੀ ਖੇਤਰਾਂ ਵਿੱਚ ਨਵੀਂ ਤਰ੍ਹਾਂ ਵਿਕਸਿਤ ਅਤੇ ਲਾਇਸੈਂਸ ਪ੍ਰਾਪਤ ਰਿਹਾਇਸ਼ੀ ਕਾਲੋਨੀਆਂ ਵਿੱਚ ਸਟਿਲਟ ਪਲੱਸ ਚਾਰ ਮੰਜ਼ਿਲਾਂ ਤੱਕ ਨਿਰਮਾਣ ਦੀ ਮਨਜ਼ੂਰੀ ਹੋਵੇਗੀ।

ਹਾਲਾਂਕਿ, ਇਸ ਫੈਸਲੇ ’ਤੇ ਕੁਝ ਟਾਊਨ ਪਲੈਨਰਾਂ ਅਤੇ ਆਰਕੀਟੈਕਟਾਂ ਨੇ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੱਧ ਮੰਜ਼ਿਲਾਂ ਦੀ ਇਜਾਜ਼ਤ ਨਾਲ ਆਬਾਦੀ ਦੀ ਸੰਘਣਾਪਣ ਵਧੇਗੀ ਅਤੇ ਸ਼ਹਿਰੀ ਬੁਨਿਆਦੀ ਢਾਂਚੇ ’ਤੇ ਵਾਧੂ ਬੋਝ ਪੈ ਸਕਦਾ ਹੈ।

ਇਸਦੇ ਨਾਲ ਹੀ, ਪਹਿਲਾਂ ਤੋਂ ਯੋਜਨਾ ਬੱਧ ਅਤੇ ਵਿਕਸਿਤ ਇਲਾਕਿਆਂ ਵਿੱਚ ਨਿਰਮਾਣ ਨੂੰ ਸਟਿਲਟ ਪਲੱਸ ਤਿੰਨ ਮੰਜ਼ਿਲਾਂ ਤੱਕ ਸੀਮਿਤ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਇਮਾਰਤਾਂ ਦੀ ਵੱਧ ਤੋਂ ਵੱਧ ਉਚਾਈ 11 ਮੀਟਰ ਤੋਂ ਵਧਾ ਕੇ 13 ਮੀਟਰ ਕਰ ਦਿੱਤੀ ਗਈ ਹੈ।

ਇਹ ਨੀਤੀਕ ਬਦਲਾਅ ਪੰਜਾਬ ਵਿੱਚ ਅਪਾਰਟਮੈਂਟ ਐਕਟ ਲਾਗੂ ਕਰਨ ਵੱਲ ਇੱਕ ਅਹੰਮ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਹੈ। ਐਕਟ ਲਾਗੂ ਹੋਣ ਤੋਂ ਬਾਅਦ ਰਿਹਾਇਸ਼ੀ ਇਮਾਰਤਾਂ ਦੇ ਵੱਖ-ਵੱਖ ਫਲੋਰਾਂ ਦੀ ਵਿਕਰੀ ਸੰਭਵ ਹੋਵੇਗੀ, ਜੋ ਮੌਜੂਦਾ ਸਮੇਂ ਵਿੱਚ ਜ਼ਮੀਨ ਦੀ ਸਬ-ਡਿਵੀਜ਼ਨ ’ਤੇ ਪਾਬੰਦੀ ਕਾਰਨ ਸੰਭਵ ਨਹੀਂ ਹੈ।

ਸ਼ੁਰੂ ਵਿੱਚ ਸਰਕਾਰ ਨੇ ਸਟਿਲਟ ਪਲੱਸ ਚਾਰ ਮੰਜ਼ਿਲਾਂ ਵਾਲੀ ਵਿਵਸਥਾ ਸਾਰੇ ਸ਼ਹਿਰੀ ਇਲਾਕਿਆਂ ਲਈ ਲਾਗੂ ਕਰਨ ਦੀ ਯੋਜਨਾ ਬਣਾਈ ਸੀ, ਪਰ ਹਿੱਸੇਦਾਰਾਂ ਤੋਂ ਮਿਲੇ ਸੁਝਾਵਾਂ ਤੋਂ ਬਾਅਦ ਇਸਨੂੰ ਸਿਰਫ਼ ਨਵੀਂ ਤਰ੍ਹਾਂ ਵਿਕਸਿਤ ਲਾਇਸੈਂਸ ਪ੍ਰਾਪਤ ਕਾਲੋਨੀਆਂ ਅਤੇ ਅਰਬਨ ਐਸਟੇਟ ਸੈਕਟਰਾਂ ਤੱਕ ਸੀਮਿਤ ਕਰ ਦਿੱਤਾ ਗਿਆ। ਅਧਿਕਾਰੀਆਂ ਅਨੁਸਾਰ, ਇਸਦਾ ਮਕਸਦ ਮੌਜੂਦਾ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ’ਤੇ ਵਾਧੂ ਦਬਾਅ ਤੋਂ ਬਚਣਾ ਹੈ।

ਨਵੇਂ ਬਾਇਲਾਜ਼ਾਂ ਨਾਲ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਹਾਊਸਿੰਗ ਵਿਕਾਸ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ, ਜਿੱਥੇ ਬਹੁ-ਮੰਜ਼ਿਲੀ ਰਿਹਾਇਸ਼ੀ ਯੂਨਿਟਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X