Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੋਕ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਜਲਦੀ ਕਰਾਂਗੇ ਅੰਦੋਲਨ । ਹਰਜੀਤ ਖ਼ਿਆਲੀ

Updated on Thursday, December 25, 2025 17:13 PM IST

ਚੰਡੀਗੜ੍ਹ - ਗੁਰਭਿੰਦਰ ਗੁਰੀ:ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਹੌਲੇ–ਹੌਲੇ ਖ਼ਤਮ ਕਰਨ, ਬਿਜਲੀ ਬਿੱਲ 2025 ਲਿਆਉਣ ਅਤੇ ਚਾਰ ਨਵੇਂ ਕਿਰਤ ਕੋਡ ਲਾਗੂ ਕਰਨ ਦੀ ਕੋਸ਼ਿਸ਼ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਮੂਲ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ। ਇਹ ਸਾਰੀਆਂ ਨੀਤੀਆਂ ਕਿਸੇ ਸੁਧਾਰ ਲਈ ਨਹੀਂ, ਸਗੋਂ ਦੇਸ਼ ਦੀ ਮਿਹਨਤੀ ਜਨਤਾ ਨੂੰ ਬੇਅਸਰ, ਬੇਹੱਕ ਅਤੇ ਕੰਪਨੀਆਂ ਦੇ ਰਹਿਮੋ-ਕਰਮ ‘ਤੇ ਛੱਡਣ ਦੀ ਯੋਜਨਾ ਹਨ।
 
ਅੱਜ ਪਿੰਡ ਧਨੇਰ , ਕਲਾਲ ਮਾਜਰਾ ਅਤੇ ਸਹੌਰ ਪਿੰਡ ਚ ਕੀਤੀਆਂ ਮੀਟਿੰਗਾਂ ਦੌਰਾਨ ਭਾਈ ਲਾਲੋ ਪੰਜਾਬੀ ਮੁੰਚ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਮਨਰੇਗਾ, ਜੋ ਗਰੀਬਾਂ ਲਈ ਕਾਨੂੰਨੀ ਤੌਰ ‘ਤੇ ਕੰਮ ਦਾ ਹੱਕ ਸੀ, ਉਸਨੂੰ ਨਵੇਂ ਨਾਂ ਅਤੇ ਨਵੀਂ ਭਾਸ਼ਾ ਹੇਠ ਕਮਜ਼ੋਰ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ। ਕੰਮ ਮੰਗਣ ਦਾ ਅਧਿਕਾਰ, ਸਮੇਂ ‘ਤੇ ਭੁਗਤਾਨ ਅਤੇ ਸਰਕਾਰ ਦੀ ਜ਼ਿੰਮੇਵਾਰੀ—ਇਹ ਸਭ ਗੱਲਾਂ ਹੁਣ ਕਾਗਜ਼ੀ ਬਣਾਕੇ ਰੱਖ ਦਿੱਤੀਆਂ ਗਈਆਂ ਹਨ। ਇਹ ਸਾਫ਼ ਹੈ ਕਿ ਸਰਕਾਰ ਗਰੀਬ ਨੂੰ ਰੋਜ਼ਗਾਰ ਦੇਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ ਅਤੇ ਉਸਨੂੰ ਸਸਤਾ ਮਜ਼ਦੂਰ ਬਣਾਕੇ ਕਾਰਪੋਰੇਟ ਖੇਤਰ ਵੱਲ ਧੱਕਣਾ ਚਾਹੁੰਦੀ ਹੈ।
 
ਬਿਜਲੀ ਬਿੱਲ 2025 ਦੇ ਜ਼ਰੀਏ ਬਿਜਲੀ ਵਰਗੀ ਬੁਨਿਆਦੀ ਲੋੜ ਨੂੰ ਮੰਡੀ ਦੀ ਚੀਜ਼ ਬਣਾਇਆ ਜਾ ਰਿਹਾ ਹੈ। ਸਬਸਿਡੀ ਖ਼ਤਮ ਕਰਕੇ, ਨਿੱਜੀ ਕੰਪਨੀਆਂ ਨੂੰ ਖੁੱਲ੍ਹੀ ਛੂਟ ਦੇ ਕੇ ਅਤੇ ਰਾਜ ਸਰਕਾਰਾਂ ਦੇ ਹੱਕ ਘਟਾ ਕੇ ਗਰੀਬ, ਕਿਸਾਨ ਅਤੇ ਦਿਹਾੜੀਦਾਰ ‘ਤੇ ਮਹਿੰਗੀ ਬਿਜਲੀ ਦਾ ਬੋਝ ਥੋਪਿਆ ਜਾ ਰਿਹਾ ਹੈ। ਇਹ ਬਿੱਲ ਬਿਜਲੀ ਸੁਧਾਰ ਨਹੀਂ, ਬਲਕਿ ਲੋਕਾਂ ਦੀ ਜੇਬ ‘ਤੇ ਸਿੱਧਾ ਡਾਕਾ ਨੀਤੀ ਹੈ।
ਇਸੇ ਤਰ੍ਹਾਂ ਚਾਰ ਕਿਰਤ ਕੋਡ 29 ਮਜ਼ਦੂਰ ਕਾਨੂੰਨਾਂ ਦੀ ਜਗ੍ਹਾ ਲੈ ਕੇ ਮਜ਼ਦੂਰ ਵਰਗ ਦੇ ਸਾਲਾਂ ਦੇ ਸੰਘਰਸ਼ ਨਾਲ ਮਿਲੇ ਹੱਕਾਂ ਨੂੰ ਖ਼ਤਮ ਕਰ ਰਹੇ ਹਨ। ਨੌਕਰੀ ਦੀ ਸੁਰੱਖਿਆ, ਸਥਾਈ ਰੁਜ਼ਗਾਰ, ਹੜਤਾਲ ਦਾ ਹੱਕ, ਯੂਨੀਅਨ ਦੀ ਆਜ਼ਾਦੀ, ਸੁਰੱਖਿਆ ਨਿਯਮ ਅਤੇ ਇੰਸਪੈਕਸ਼ਨ ਪ੍ਰਣਾਲੀ—ਸਭ ਕੁਝ ਮਾਲਕਾਂ ਦੀ ਮਰਜ਼ੀ ‘ਤੇ ਛੱਡ ਦਿੱਤਾ ਗਿਆ ਹੈ। 300 ਤੋਂ ਘੱਟ ਮਜ਼ਦੂਰ ਵਾਲੀਆਂ ਇਕਾਈਆਂ ਵਿੱਚ ਬੇਰੋਕ ਟੋਕ ਕੱਢਿਆ ਜਾ ਸਕਦਾ ਹੈ, ਫਿਕਸਡ ਟਰਮ ਨੌਕਰੀ ਰਾਹੀਂ ਸਥਾਈ ਰੁਜ਼ਗਾਰ ਦਾ ਅੰਤ ਕੀਤਾ ਜਾ ਰਿਹਾ ਹੈ ਅਤੇ ਹੜਤਾਲ ਵਰਗਾ ਲੋਕਤੰਤਰਕ ਹੱਕ ਲਗਭਗ ਅਸੰਭਵ ਬਣਾਇਆ ਜਾ ਰਿਹਾ ਹੈ।
ਇਹ ਸਾਰੀਆਂ ਨੀਤੀਆਂ ਮਿਲ ਕੇ ਇਹ ਸਾਬਤ ਕਰਦੀਆਂ ਹਨ ਕਿ ਮੌਜੂਦਾ ਸਰਕਾਰ ਦੀ ਦਿਸ਼ਾ ਲੋਕ-ਹਿੱਤ ਨਹੀਂ, ਸਗੋਂ ਕਾਰਪੋਰੇਟ ਹਿੱਤ ਹੈ। ਗਰੀਬ, ਮਜ਼ਦੂਰ ਅਤੇ ਕਿਸਾਨ ਲਈ ਇਹ ਦੌਰ ਅਸੁਰੱਖਿਆ, ਮਹਿੰਗਾਈ ਅਤੇ ਬੇਹੱਕੀ ਦਾ ਦੌਰ ਬਣਾਇਆ ਜਾ ਰਿਹਾ ਹੈ। ਅਸੀਂ ਸਾਫ਼ ਕਹਿੰਦੇ ਹਾਂ ਕਿ ਇਹ ਕਾਨੂੰਨ ਅਤੇ ਬਿੱਲ ਲੋਕਤੰਤਰਕ ਨਹੀਂ, ਲੋਕ ਵਿਰੋਧੀ ਹਨ ਅਤੇ ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਅਸੀਂ ਸਾਰੇ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਅਤੇ ਲੋਕਤੰਤਰਕ ਤਾਕਤਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਕੱਠੇ ਹੋ ਕੇ ਇਸ ਲੋਕ ਵਿਰੋਧੀ ਨੀਤੀ ਦੇ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ। ਜੇ ਇਹ ਹਮਲੇ ਅੱਜ ਨਹੀਂ ਰੁਕੇ, ਤਾਂ ਕੱਲ੍ਹ ਗਰੀਬ ਕੋਲ ਨਾ ਰੋਜ਼ਗਾਰ ਰਹੇਗਾ, ਨਾ ਸਸਤੀ ਬਿਜਲੀ ਅਤੇ ਨਾ ਹੀ ਕੋਈ ਕਾਨੂੰਨੀ ਸੁਰੱਖਿਆ। ਅਸੀਂ ਇਸ ਲੜਾਈ ਨੂੰ ਸੜਕ ਤੋਂ ਸੰਸਦ ਤੱਕ ਲੈ ਕੇ ਜਾਣ ਦਾ ਐਲਾਨ ਕਰਦੇ ਹਾਂ। ਇਸ ਮੌਕੇ ਤੇ ਸੁਰਜੀਤ ਸਿੰਘ ਗੋਰਖੀ , ਜਸਵੀਰ ਸਿੰਘ ਸਹੌਰ , ਅਮਨਦੀਪ ਕੌਰ , ਪਵਨ ਕੌਰ , ਕਰਮਜੀਤ ਕੌਰ , ਨਿਰਮਲ ਸਿੰਘ , ਬਲਵੀਰ ਸਿੰਘ , ਰੀਨਾ ਬੇਗ਼ਮ , ਸਾਬਕਾ ਮੈਂਬਰ ਸਰਬਜੀਤ ਕੌਰ ਧਨੇਰ , ਗੁਰਮੇਲ ਸਿੰਘ ਆਦਿ ਹਾਜਰ ਸਨ ।
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X