Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲਾਪਤਾ 328 ਸਰੂਪਾਂ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸਿੱਖ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ  

Updated on Thursday, December 25, 2025 17:19 PM IST

ਭਾਈ ਸੁਖਜੀਤ ਸਿੰਘ ਖੋਸੇ, ਤਰਲੋਚਨ ਸਿੰਘ ਸੋਹਲ, ਰਣਜੀਤ ਸਿੰਘ ਦਮਦਮੀ ਟਕਸਾਲ ਤੇ ਹੋਰ ਜਥੇਬੰਦੀਆਂ ਦੇ ਆਗੂ।

ਅੰਮ੍ਰਿਤਸਰ, 24 ਦਸੰਬਰ ( ): ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਸਿੱਖ ਸਦਭਾਵਨਾ ਦਲ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਭਾਈ ਤਰਲੋਚਨ ਸਿੰਘ ਸੋਹਲ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਨਿਸ਼ਾਨ ਸਿੰਘ ਸਿਆਲਕਾ ਤੇ ਭਾਈ ਸਰੂਪ ਸਿੰਘ ਭੁੱਚਰ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚੋਂ ਜੋ 328 ਸਰੂਪ ਲਾਪਤਾ ਹੋਏ ਸਨ ਉਹਨਾਂ ਦੋਸ਼ੀਆਂ 'ਤੇ ਪਰਚਾ ਕਰਵਾਉਣ ਲਈ ਸਿੱਖ ਕੌਮ ਨੂੰ ਪੰਜ ਸਾਲ ਸੰਘਰਸ਼ ਕਰਨਾ ਪਿਆ। ਹੁਣ ਜਦੋਂ ਹਾਈਕੋਰਟ ਦੇ ਆਦੇਸ਼ਾਂ ਅਤੇ ਭਾਈ ਬਲਦੇਵ ਸਿੰਘ ਵਡਾਲਾ ਦੇ ਯਤਨਾਂ ਸਦਕਾ ਪਰਚਾ ਦਰਜ ਹੋ ਚੁੱਕਾ ਹੈ ਤਾਂ ਪੁਲਿਸ ਪ੍ਰਸ਼ਾਸਨ ਉਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਰਿਹਾ ? ਉਹਨਾਂ ਕਿਹਾ ਕਿ ਸਰਕਾਰ ਸਿਰਫ 'ਗੋਂਗਲੂਆਂ ਤੋਂ ਮਿੱਟੀ ਹੀ ਨਾ ਝਾੜੇ' ਸਗੋਂ ਦੋਸ਼ੀਆਂ ਉੱਤੇ ਕਾਰਵਾਈ ਕਰਕੇ ਸਿੱਖ ਕੌਮ ਨੂੰ ਇਨਸਾਫ ਦਿਵਾਵੇ। ਉਹਨਾਂ ਕਿਹਾ ਕਿ ਨਵੀਂ ਬਣੀ ਸਿੱਟ ਇਸ ਮਾਮਲੇ ਨੂੰ ਲਮਕਾਵੇ ਨਾ, ਕਿਉਂਕਿ ਸਿੱਖ ਕੌਮ ਨੇ ਅੱਗੇ ਹੀ ਬਹੁਤ ਸੰਤਾਪ ਝੱਲਿਆ ਹੈ। ਆਗੂਆਂ ਨੇ ਕਿਹਾ ਕਿ ਜਿਵੇਂ ਬਾਦਲਾਂ ਨੇ ਬਰਗਾੜੀ ਕਾਂਡ ਦੇ ਦੋਸ਼ੀ ਬਚਾਏ ਉਸੇ ਤਰ੍ਹਾਂ ਸ਼੍ਰੋਮਣੀ ਕਮੇਟੀ 328 ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ। ਸ਼੍ਰੋਮਣੀ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਭੁੱਲ ਚੁੱਕਾ ਹੈ ਤੇ ਉਹ ਬਾਦਲ ਪਰਿਵਾਰ ਦੀ ਸਿਆਸਤ ਅਧੀਨ ਹੋ ਕੇ ਗਲਤ ਬਿਆਨਬਾਜ਼ੀ ਕਰ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ 328 ਪਾਵਨ ਸਰੂਪਾਂ ਦਾ ਇਨਸਾਫ ਮੰਗਦੇ ਪੰਥਕ ਜਥੇਬੰਦੀਆਂ ਦੇ ਆਗੂਆਂ ਤੇ ਸੰਗਤਾਂ ਉੱਤੇ 24 ਅਕਤੂਬਰ 2020 ਸ਼੍ਰੋਮਣੀ ਕਮੇਟੀ ਨੇ ਤਸ਼ੱਦਦ ਕੀਤਾ ਅਤੇ ਉਨ੍ਹਾਂ ਦੇ ਕੇਸਾਂ, ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ ਤੇ ਉਲਟਾ ਜਥੇਬੰਦੀਆਂ ਦੇ ਆਗੂਆਂ ਉੱਤੇ ਪਰਚੇ ਦਰਜ ਕਰਵਾ ਦਿੱਤੇ ਗਏ। ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਉਸ ਉੱਤੇ ਤਾਂ 302 ਦੇ ਦੋ ਪਰਚੇ ਦਰਜ ਕੀਤੇ ਹਨ‌। ਉਹਨਾਂ ਸਮੇਤ ਬਾਕੀ ਸਾਰੇ ਸਿੰਘਾਂ ਉੱਤੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਸਿੰਘਾਂ-ਸਿੰਘਣੀਆਂ ਦੀ ਮਾਰ ਕੁਟਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਕਿਹਾ ਸੰਗਤਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਾਵਨ ਸਰੂਪ ਕੀਹਨੇ, ਕੀਹਨੂੰ ਅਤੇ ਕਿਸ ਦੇ ਕਹਿਣ ਉੱਤੇ ਕਿੱਥੇ ਦਿੱਤੇ, ਹੁਣ ਉਹ ਪਾਵਨ ਸਰੂਪ ਕਿਹੜੇ ਹਲਾਤਾਂ 'ਚ ਹਨ। ਉਹਨਾਂ ਕਿਹਾ ਕਿ 328 ਦੇ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਕੋਈ ਠੋਸ ਕਾਰਵਾਈ ਨਹੀ ਹੋਈ। ਇਸ ਗੰਭੀਰ ਮਾਮਲੇ ਵਿੱਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੁਰੂ ਤੋਂ ਹੀ ਬਹੁਤ ਢਿੱਲ ਵਰਤੀ ਜਾ ਰਹੀ ਹੈ, ਜਿਸ ਕਾਰਨ ਦੋਸ਼ੀ ਖੁੱਲ੍ਹੇ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਜੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਤਾਂ ਉਹ ਬਾਹਰੋਂ ਜਮਾਨਤ ਕਰਵਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਿਕਲਣਗੇ। ਸਤਿਕਾਰ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਸ਼ਾਸਨਿਕ ਦਫ਼ਤਰਾਂ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮਾਮਲਾ ਸਿੱਧਾ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਹੈ ਅਤੇ ਇਸ ’ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਹ ਪੱਤਰ ਕਮਿਸ਼ਨਰ ਦੀ ਗੈਰ ਹਾਜਰੀ ਵਿੱਚ ਡੀਸੀਪੀ ਅਤੇ ਸਿੱਟ ਦੇ ਮੈਂਬਰ ਰਵਿੰਦਰ ਸਿੰਘ ਸੰਧੂ ਨੂੰ ਸੌਂਪਿਆ ਗਿਆ। ਇਸ ਮੌਕੇ ਭਾਈ ਨਿਸ਼ਾਨ ਸਿੰਘ ਸਿਆਲਕਾ, ਭਾਈ ਸਰੂਪ ਸਿੰਘ ਭੁੱਚਰ, ਭਾਈ ਕੁਲਦੀਪ ਸਿੰਘ ਮੋਦੇ, ਧੀਰ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ ਗ਼ਦਰਜਾਦਾ, ਅਵਤਾਰ ਸਿੰਘ ਪਿੱਪਲੀ, ਜਸਪਾਲ ਸਿੰਘ ਸੁਲਤਾਨਪੁਰ, ਅਮਰੀਕ ਸਿੰਘ ਮੱਤਾ, ਕਰਮਜੀਤ ਸਿੰਘ ਬੱਚੀਵਿੰਡ, ਜਗਜੀਤ ਸਿੰਘ ਬੱਚੀਵਿੰਡ, ਸਤਨਾਮ ਸਿੰਘ ਸਮਸਾ, ਗੁਰਨਾਮ ਸਿੰਘ ਬੋਝਾ, ਪਾਲ ਸਿੰਘ ਬੋਝਾ, ਭਾਈ ਅਮਨਪ੍ਰੀਤ ਸਿੰਘ ਮਹੱਦੀਪੁਰ, ਭਾਈ ਨਿਸ਼ਾਨ ਸਿੰਘ ਮਹੱਦੀਪੁਰ, ਗਗਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਪਹੁਵਿੰਡ, ਹਰਦੇਵ ਸਿੰਘ ਛੇਹਰਟਾ, ਗੁਰਬਖਸ਼ ਸਿੰਘ ਮੁੱਛਲ, ਸਤਵੰਤ ਸਿੰਘ ਵੇਰਕਾ ਆਦਿ ਹਾਜ਼ਰ ਸਨ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X