Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਠਿੰਡਾ ਸੈਂਟਰਲ ਜੇਲ੍ਹ ’ਚ ਸੁਰੱਖਿਆ ’ਤੇ ਵੱਡਾ ਸਵਾਲ, ਨਸ਼ਾ ਸਪਲਾਈ ਕਰਦਾ ਵਾਰਡਨ ਕਾਬੂ

Updated on Sunday, December 28, 2025 17:24 PM IST

ਬਠਿੰਡਾ ਕੇਂਦਰੀ ਜੇਲ੍ਹ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਜੇਲ੍ਹ ਦੀ ਸੁਰੱਖਿਆ ਅਤੇ ਸੁਧਾਰਾਤਮਕ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਲ੍ਹ ਵਿੱਚ ਤੈਨਾਤ ਇੱਕ ਵਾਰਡਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਹ ਕੈਦੀਆਂ ਤੱਕ ਨਸ਼ਾ ਪਹੁੰਚਾਉਂਦਾ ਸੀ।

ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਵਾਰਡਨ ਕੋਲੋਂ 27 ਗ੍ਰਾਮ ਹੈਰੋਇਨ, 21 ਗ੍ਰਾਮ ਅਫੀਮ ਅਤੇ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਮੁਲਜ਼ਮ ਦੀ ਪਹਿਚਾਣ ਕਾਂਸਟੇਬਲ ਵਰਿੰਦਰ ਕੁਮਾਰ ਵਜੋਂ ਹੋਈ ਹੈ, ਜੋ ਪਿੰਡ ਖੋਰਪੁਰ, ਜ਼ਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ, ਮੁਲਜ਼ਮ ਨੂੰ ਮਹਿਲਾ ਜੇਲ੍ਹ ਦੇ ਅੰਦਰ ਸਥਿਤ ਇੱਕ ਸਰਕਾਰੀ ਕੁਆਰਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਮੁਤਾਬਕ, ਵਰਿੰਦਰ ਕੁਮਾਰ ਆਪਣੀ ਡਿਊਟੀ ਦੀ ਦੁਰਵਰਤੋਂ ਕਰਦਿਆਂ ਬਾਹਰੀ ਨਸ਼ਾ ਤਸਕਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੈਸਿਆਂ ਦੇ ਬਦਲੇ ਕੈਦੀਆਂ ਤੱਕ ਨਸ਼ੀਲੇ ਪਦਾਰਥ ਪਹੁੰਚਾਉਂਦਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਲੰਬੇ ਸਮੇਂ ਤੋਂ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਸੀ।

ਦੋਸ਼ੀ ਵਾਰਡਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਗਲੀ ਪੁੱਛਗਿੱਛ ਲਈ ਉਸਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X