Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ  ਸਜਾਇਆ ਗਿਆ।

Updated on Sunday, December 28, 2025 22:23 PM IST

 
 
ਰਾਏਕੋਟ 28 ਦਸੰਬਰ (ਗੁਰਭਿੰਦਰ  ਗੁਰੀ )  ਸਥਾਨਕ ਗੁਰਦੁਆਰਾ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ ਪ੍ਰਧਾਨ ਜਗਦੇਵ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਜੱਥਾ ਨਗਰ ਕੀਰਤਨ ਦੇ ਵਿੱਚ ਸ਼ਾਮਿਲ ਹੋਇਆ।  ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਹੋਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ। ਨਗਰ ਕੀਰਤਨ ਦੌਰਾਨ ਜਤਿੰਦਰ ਸਿੰਘ ਬੈਂਸ ਦੇ ਢਾਡੀ ਜੱਥੇ ਅਤੇ ਭਾਈ ਪਿੰਦਰਪਾਲ ਸਿੰਘ ਦੇਹੜਕਾ ਦੇ ਇੰਟਰਨੈਸ਼ਨਲ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਨਰਾਇਣ ਖਾਲਸਾ ਗਤਕਾ ਅਖਾੜਾ ਬੱਸੀਆਂ ਵੱਲੋਂ ਯੁੱਧ ਕਲਾ ਦੇ ਕਰਤੱਬ ਦਿਖਾਏ ਗਏ। ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਿੱਚ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਸਵਾਗਤੀ ਗੇਟ ਅਤੇ ਭਾਂਤ ਭਾਂਤ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਤੇ ਪੁਰਾਣੇ ਬੱਸ ਸਟੈਂਡ ਨੇੜੇ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ ਵਲੋਂ ਨਗਰ ਕੀਰਤਨ ਦਾ ਸਵਾਗਤ ਵੀ ਕੀਤਾ ਗਿਆ। ਦੇਰ ਸ਼ਾਮ ਸਮੁੱਚੇ ਸ਼ਹਿਰ  ਦੀ ਪਰਿਕਰਮਾ ਕਰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ  ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਚਰਨ ਸਿੰਘ ਗਰੇਵਾਲ, ਅਮਰ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਗਿੱਲ, ਸੰਤੋਖ ਸਿੰਘ ਗਰੇਵਾਲ, ਜਗਦੇਵ ਸਿੰਘ ਸੈਂਭੀ, ਹਰਬੰਸ ਸਿੰਘ, ਨਰਿੰਦਰ ਸਿੰਘ ਰਾਣਾ, ਨਰਿੰਦਰ ਸਿੰਘ, ਸਵਰਨ ਸਿੰਘ, ਅਮਰ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ ਸੰਘਾ, ਹਰਜਿੰਦਰ ਸਿੰਘ ਔਲਖ ਬਾਬਾ ਰਘਵੀਰ ਸਿੰਘ, ਆਦਿ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ  ਸਨ।
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X