Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਦਸਮੇਸ਼ ਜੀ ਤੇਰੇ ਜਿਹਾ ਕੋਈ ਸਾਨੀ ਨਹੀਂ ਦੇਖਾ... ਹੇਸਟਿੰਗਜ਼ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਕਿ ਹਫ਼ਤਾ ਚੱਲੇ ਵਿਸ਼ੇਸ਼ ਕਥਾ ਸਮਾਗਮ -- ਹਰਜਿੰਦਰ ਸਿੰਘ ਬਸਿਆਲਾ

Updated on Sunday, December 28, 2025 22:34 PM IST

 
ਔਕਲੈਂਡ, 28 ਦਸੰਬਰ 2025:-ਇਨ੍ਹਾਂ ਦਿਨਾਂ ਦਾ ਇਤਿਹਾਸ ਸਿੱਖ ਕੌਮ ਦੀ ਅਟੱਲ ਸ਼ਹਾਦਤ, ਅਡਿੱਗ ਵਿਸ਼ਵਾਸ ਅਤੇ ਬੇਮਿਸਾਲ ਬਲਿਦਾਨ ਦੀ ਯਾਦ ਦਿਵਾਉਂਦਾ ਹੈ। ਸਾਕਾ ਸਿਰਹਿੰਦ ਵਿੱਚ ਛੋਟੇ ਸਾਹਿਬਜ਼ਾਦਿਆਂ—ਸਾਹਿਬਜ਼ਾਦਾ ਫਤਹਿ ਸਿੰਘ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ—ਦੀ ਨਿਰਦਈ ਸ਼ਹਾਦਤ ਨੇ ਜ਼ੁਲਮ ਦੇ ਸਾਹਮਣੇ ਸੱਚ ਅਤੇ ਧਰਮ ਲਈ ਖੜ੍ਹੇ ਰਹਿਣ ਦਾ ਅਦਭੁੱਤ ਉਦਾਹਰਨ ਪੇਸ਼ ਕੀਤਾ। ਚਮਕੌਰ ਸਾਹਿਬ ਦੀ ਜੰਗ ਵਿੱਚ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਸਿੰਘਾਂ ਨੇ ਬੇਮਿਸਾਲ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਆਪਣਾ ਸਿਰ ਵਾਰ ਦਿੱਤਾ। ਮਾਤਾ ਗੁਜਰੀ ਜੀ ਨੇ ਸਿਰਹਿੰਦ ਦੇ ਠੰਢੇ ਬੁਰਜ ਵਿੱਚ ਅਪਾਰ ਧੀਰਜ ਅਤੇ ਅਟੱਲ ਸ਼ਰਧਾ ਨਾਲ ਆਪਣੇ ਪੋਤਿਆਂ ਦੀ ਸ਼ਹਾਦਤ ਸਹਿੰਦੀ ਹੋਈ ਆਪਣਾ ਜੋਤਿ-ਜੋਤ ਸਮਾ ਦਿੱਤਾ। ਇਹ ਸਾਰੇ ਬਲਿਦਾਨ ਸਿੱਖ ਇਤਿਹਾਸ ਦੇ ਸੋਨੇਲੇ ਅਧਿਆਇ ਹਨ, ਜੋ ਸਾਨੂੰ ਹਮੇਸ਼ਾਂ ਸੱਚ, ਨਿਆਂ ਅਤੇ ਮਨੁੱਖਤਾ ਲਈ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦੇ ਹਨ। ਸੱਚਮੁੱਚ ਕਿਸੇ ਕਵੀ ਨੇ ਖੂਬ ਕਿਹਾ ਹੈ ਕਿ ‘ਦਸਮੇਸ਼ ਜੀ ਤੇਰੇ ਜਿਹਾ ਕੋਈ ਸਾਨੀ ਨਹੀਂ ਦੇਖਾ।’
ਗੁਰਦੁਆਰਾ ਸਾਹਿਬ ਹੇਸਟਿੰਗਜ਼: ਸੋ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ 22 ਦਸੰਬਰ ਤੋਂ 28 ਦਸੰਬਰ ਤੱਕ ਰੋਜ਼ਾਨਾ ਸ਼ਾਮ ਦੇ ਵਿਸ਼ੇਸ਼ ਕਥਾ-ਕੀਰਤਨ ਦੀਵਾਨ ਸਜਾਏ ਗਏ ਜਿਸ ਦੇ ਵਿਚ ਗਿਆਨੀ ਅਜਮੇਰ ਸਿੰਘ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਸਿੱਖ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਗੁਰਬਾਣੀ ਕਥਾ ਨਾਲ ਨਿਹਾਲ ਕੀਤਾ। ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ ਦੇ ਜੱਥੇ ਨੇ ਸ਼ਬਦ ਕੀਰਤਨ ਕੀਤਾ। ਸਮੂਹ ਸੰਗਤ ਦੇ ਸਹਿਯੋਗ ਨਾਲ ਰਖਵਾਏ ਗਏ ਸ੍ਰੀ ਸਹਿਜ ਪਾਠ ਦੇ ਅੱਜ ਭੋਗ ਪਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।  ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਨੇ ਸਮੂਹ ਸੰਗਤ ਅਤੇ ਕਮੇਟੀ ਵੱਲੋਂ ਗਿਆਨੀ ਅਜਮੇਰ ਸਿੰਘ ਹੋਰਾਂ ਨੂੰ ਸਿਰੋਪਾਓ ਭੇਟ ਕਰਕੇ ਮਾਨ-ਸਤਿਕਾਰ ਦਿੱਤਾ। ਸਟੇਜ ਸਕੱਤਰ ਭਾਈ ਗੁਰਮੀਤ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ।
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X