Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਦਬਾਅ ਹੇਠ ਜਥੇਦਾਰ ਗੜਗੱਜ ਨੇ 328 ਸਰੂਪਾਂ ਦੇ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣਾ ਚਾਹਿਆ : ਪੰਥਕ ਜਥੇਬੰਦੀਆਂ  

Updated on Tuesday, December 30, 2025 20:55 PM IST

 ਅੰਮ੍ਰਿਤਸਰ, 29 ਦਸੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਤਰਲੋਚਨ ਸਿੰਘ ਸੋਹਲ, ਭਾਈ ਅੰਗਦ ਸਿੰਘ ਕਸ਼ਮੀਰ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਹਰਪ੍ਰੀਤ ਸਿੰਘ ਪੰਮਾ ਅਤੇ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਸਾਂਝੇ ਬਿਆਨ ਵਿੱਚ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਦਬਾਅ ਹੇਠ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਦੋਸ਼ੀਆਂ ਪ੍ਰਤੀ ਕੋਈ ਵੀ ਨਰਮਾਈ ਨਹੀਂ ਵਰਤੀ ਜਾਣੀ ਚਾਹੀਦੀ ਤੇ ਸਰਕਾਰ ਨਿਰਪੱਖ ਹੋ ਕੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕਰੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰ ਰਹੀ ਹੈ ਤੇ ਦੋਸ਼ੀਆਂ ਲਈ ਢਾਲ ਬਣੀ ਹੋਈ ਹੈ। ਇਸ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਸੋਂ ਵੀ ਜਥੇਦਾਰ ਗੜਗੱਜ ਵਾਂਗ ਦੋਸ਼ੀਆਂ ਨੂੰ ਕਾਨੂੰਨੀ ਸਜ਼ਾ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਬਿਆਨਬਾਜ਼ੀ ਕਰਵਾਈ ਸੀ ਤੇ ਫਿਰ ਜਥੇਦਾਰ ਨੂੰ ਵਰਤਣ ਮਗਰੋਂ ਉਹਨਾਂ ਦੀ ਹੀ ਕਿਰਦਾਰਕੁਸ਼ੀ ਕੀਤੀ। ਇਸ ਸਮੇਂ ਜਥੇਦਾਰ ਗੜਗੱਜ ਜੋ ਸ਼੍ਰੋਮਣੀ ਕਮੇਟੀ ਸਿਸਟਮ ਦੇ ਦਬਾਅ ਹੇਠ ਚੱਲਦਿਆਂ ਹੌਲੀ-ਹੌਲੀ ਗਿਆਨੀ ਗੁਰਬਚਨ ਸਿੰਘ ਦੇ ਰਾਹਾਂ ਉੱਤੇ ਤੁਰ ਰਹੇ ਹਨ। ਜਥੇਦਾਰ ਗੜਗੱਜ ਨੇ ਬਲਾਤਕਾਰੀ ਡੇਰਾ ਸਿਰਸਾ ਮੁਖੀ ਨੂੰ ਮਾਫ਼ ਕਰਨ ਵਾਂਗ ਹੀ 328 ਸਰੂਪਾਂ ਦੇ ਦੋਸ਼ੀਆਂ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ ਜਿਸਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਉਹਨਾਂ ਕਿਹਾ ਕਿ ਜਥੇਦਾਰ ਗੜਗੱਜ ਖ਼ੁਦ ਮੰਨ ਵੀ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਕਈ ਮਾਮਲਿਆਂ ਵਿੱਚ ਦੋਸ਼ੀਆਂ ਉੱਤੇ ਪੁਲਿਸ ਕੋਲ ਪਰਚੇ ਦਰਜ ਕਰਵਾਏ ਹਨ। ਇਸ ਉੱਤੇ ਵੀ ਸਵਾਲ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਫਿਰ 328 ਪਾਵਨ ਸਰੂਪਾਂ ਪ੍ਰਤੀ ਸ਼੍ਰੋਮਣੀ ਕਮੇਟੀ ਦੋਹਰੇ ਮਾਪਦੰਡ ਕਿਉਂ ਅਪਣਾ ਰਹੀ ਹੈ ? ਜਦ ਕਿ ਕਮੇਟੀ ਨੇ ਖੁਦ ਹੀ ਫੌਜਦਾਰੀ ਮੁਕੱਦਮੇ ਦਰਜ ਕਰਵਾਉਣ ਦੀ ਗੱਲ ਆਖੀ ਸੀ। ਉਹਨਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਾਂ ਹਰ ਰੋਜ਼ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਧਾਰਮਿਕ ਮਾਮਲਿਆਂ ਵਿੱਚ ਵਿੱਚ ਦਖਲਅੰਦਾਜੀ ਕਰਦਾ ਹੈ ਉਸ ਬਾਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗੜਗੱਜ ਚੁੱਪ ਕਿਉਂ ਹਨ ? ਉਹਨਾਂ ਕਿਹਾ ਕਿ ਇਹ ਪਰਚਾ ਭਗਵੰਤ ਮਾਨ ਸਰਕਾਰ ਨੇ ਨਹੀਂ, ਬਲਕਿ ਪੰਥਕ ਜਥੇਬੰਦੀਆਂ ਨੇ ਲੰਬਾ ਸੰਘਰਸ਼ ਕਰਕੇ ਕਰਵਾਇਆ ਹੈ। ਇਸ ਦੌਰਾਨ ਜਥੇਬੰਦੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਜ਼ੁਲਮ ਦਾ ਵੀ ਸ਼ਿਕਾਰ ਹੋਣਾ ਪਿਆ ਤੇ ਲੰਬੀ ਕਾਨੂੰਨੀ ਲੜਾਈ ਵੀ ਲੜਨੀ ਪਈ ਸੀ। ਉਹਨਾਂ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਖੁਦ ਹੀ ਦੋਸ਼ੀਆਂ ਨੂੰ ਫੈਸਲਾ ਦੇਣ ਵਿੱਚ ਸਮਰੱਥ ਹੁੰਦੀ ਤਾਂ ਬਾਕੀ ਮਾਮਲਿਆਂ ਵਿੱਚ ਵੀ ਅਜਿਹਾ ਵਰਤਾਓ ਹੀ ਕਰਦੀ, ਸ਼੍ਰੋਮਣੀ ਕਮੇਟੀ ਇੱਕ ਸੰਵਿਧਾਨਕ ਸੰਸਥਾ ਹੈ, ਜੇ ਇਸ ਦੇ ਬਾਕੀ ਕੰਮ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਹੁੰਦੇ ਹਨ ਤਾਂ ਦੋਸ਼ੀਆਂ 'ਤੇ ਪਰਚਾ ਕਿਉਂ ਨਹੀਂ ਹੋ ਸਕਦਾ ? ਉਹਨਾਂ ਕਿਹਾ ਕਿ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਬੇਅਦਬੀ ਮਾਮਲੇ ਨਾਲੋਂ ਘੱਟ ਨਹੀਂ ਹੈ। ਜਿੰਨਾ ਚਿਰ ਤੱਕ ਸੰਗਤਾਂ ਦੀ ਸੰਤੁਸ਼ਟੀ ਨਹੀਂ ਹੁੰਦੀ ਤੇ ਦੋਸ਼ੀਆਂ ਨੂੰ ਕਾਨੂੰਨੀ ਸਜ਼ਾਵਾਂ ਨਹੀ ਮਿਲਦੀਆਂ ਇਹ ਸੰਘਰਸ਼ ਜਾਰੀ ਰਹੇਗਾ। 

 
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X