Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

328 ਸਰੂਪਾਂ ਮਾਮਲਾ: ਐਡਵੋਕੇਟ ਧਾਮੀ ਵੱਲੋਂ ਪੰਜਾਬ ਸਰਕਾਰ ‘ਤੇ ਸਿਆਸੀ ਦੁਰਪਯੋਗ ਦੇ ਦੋਸ਼

Updated on Tuesday, December 30, 2025 21:00 PM IST

328 ਸਰੂਪਾਂ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਸਬੂਤ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਦਾ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਿਰਫ਼ ਸਿਆਸੀ ਲਾਭ ਲਈ ਉਠਾਇਆ ਜਾ ਰਿਹਾ ਹੈ ਅਤੇ ਸਿੱਖ ਕੌਮ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੰਦਿਆਂ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਏ ਗਏ 16 ਕਰਮਚਾਰੀਆਂ ਨੂੰ ਸੇਵਾ ਨਿਯਮਾਂ ਤਹਿਤ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਸੰਬੰਧ ਨਹੀਂ ਹੈ।

ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਭਗ 22 ਹਜ਼ਾਰ ਕਰਮਚਾਰੀਆਂ ਵਾਲਾ ਵੱਡਾ ਸੰਸਥਾਨ ਹੈ, ਜਿੱਥੇ ਕਿਸੇ ਵੀ ਕਿਸਮ ਦੀ ਬੇਨਿਯਮੀ ਸਾਹਮਣੇ ਆਉਣ ‘ਤੇ ਨਿਯਮਾਂ ਮੁਤਾਬਕ ਜਾਂਚ ਅਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਹਰ ਮਾਮਲੇ ਨੂੰ ਸਿੱਧਾ ਪੁਲਿਸ ਕੋਲ ਭੇਜਣਾ ਲਾਜ਼ਮੀ ਨਹੀਂ ਹੁੰਦਾ।

ਉਨ੍ਹਾਂ ਦੱਸਿਆ ਕਿ ਬਰਖਾਸਤ ਕੀਤੇ ਗਏ 16 ਕਰਮਚਾਰੀਆਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਪਰ 17 ਤਰੀਖ਼ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਨੂੰ ਠੀਕ ਕਰਾਰ ਦਿੰਦਿਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ।

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵਿਚਕਾਰ ਟਕਰਾਅ ਜਾਰੀ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਵੱਲੋਂ ਦਰਜ ਐਫਆਈਆਰ ਨੂੰ ਜਾਇਜ਼ ਦੱਸਿਆ ਹੈ, ਉੱਥੇ ਸ਼੍ਰੋਮਣੀ ਕਮੇਟੀ ਇਸਦਾ ਵਿਰੋਧ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਦੁਹਰਾਇਆ ਕਿ 328 ਸਰੂਪਾਂ ਦੇ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ ਅਤੇ ਪੂਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਗਈ ਹੈ।


Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X