Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

8ਵੇਂ ਤਨਖਾਹ ਕਮਿਸ਼ਨ ਦੀ ਉਡੀਕ: ਲਗਭਗ 1.15 ਕਰੋੜ ਕਰਮਚਾਰੀ ਤੇ ਪੈਨਸ਼ਨਰਾਂ ਨੂੰ ਵੱਡੀ ਵਾਧੇ ਦੀ ਆਸ

Updated on Tuesday, December 30, 2025 22:41 PM IST

ਦੇਸ਼ ਭਰ ਦੇ ਕਰੀਬ 50 ਲੱਖ ਸਰਕਾਰੀ ਕਰਮਚਾਰੀ ਅਤੇ ਤਕਰੀਬਨ 65 ਲੱਖ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਹਰ ਕਿਸੇ ਦੇ ਮਨ ਵਿੱਚ ਇੱਕੋ ਸਵਾਲ ਹੈ ਕਿ ਨਵੇਂ ਵੇਤਨ ਕਮਿਸ਼ਨ ਹੇਠ ਤਨਖਾਹ ਅਤੇ ਪੈਨਸ਼ਨ ਵਿੱਚ ਅਸਲ ਵਿੱਚ ਕਿੰਨਾ ਵਾਧਾ ਹੋਵੇਗਾ।

ਇਸ ਸਬੰਧੀ ਫਿਟਮੈਂਟ ਫੈਕਟਰ ਨੂੰ ਲੈ ਕੇ ਖੂਬ ਚਰਚਾ ਚੱਲ ਰਹੀ ਹੈ, ਕਿਉਂਕਿ ਇਸੇ ਦੇ ਆਧਾਰ ’ਤੇ ਨਵੀਂ ਤਨਖਾਹ ਅਤੇ ਪੈਨਸ਼ਨ ਤੈਅ ਕੀਤੀ ਜਾਂਦੀ ਹੈ। ਸਰਕਾਰੀ ਕਰਮਚਾਰੀ ਇਸ ਵਾਰ ਵਧੀਆ ਵਾਧੇ ਦੀ ਉਮੀਦ ਲਗਾਈ ਬੈਠੇ ਹਨ।

ਫਿਟਮੈਂਟ ਫੈਕਟਰ ’ਤੇ ਕੀ ਕਹਿੰਦੇ ਨੇ ਮਾਹਿਰ?

ਬ੍ਰੋਕਰੇਜ ਫਰਮਾਂ ਅਤੇ ਵਿੱਤੀ ਮਾਹਿਰਾਂ ਵੱਲੋਂ ਜਾਰੀ ਰਿਪੋਰਟਾਂ ਮੁਤਾਬਕ, 8ਵੇਂ ਤਨਖਾਹ ਕਮਿਸ਼ਨ ਹੇਠ ਤਨਖਾਹਾਂ ਵਿੱਚ 13 ਫੀਸਦੀ ਤੋਂ ਲੈ ਕੇ 34 ਫੀਸਦੀ ਤੱਕ ਦੀ ਪ੍ਰਭਾਵੀ ਵਾਧਾ ਸੰਭਾਵਿਤ ਹੈ। ਐਂਬਿਟ ਕੈਪਿਟਲ ਅਤੇ ਕੋਟਕ ਇੰਸਟੀਚਿਊਸ਼ਨਲ ਇਕਵਿਟੀਜ਼ ਦੀ ਇੱਕ ਰਿਸਰਚ ਰਿਪੋਰਟ ਅਨੁਸਾਰ, ਕੁਝ ਸਥਿਤੀਆਂ ਵਿੱਚ ਇਹ ਵਾਧਾ ਹੋਰ ਵੀ ਜ਼ਿਆਦਾ ਹੋ ਸਕਦਾ ਹੈ।

ਸੰਭਾਵਿਤ ਫਿਟਮੈਂਟ ਫੈਕਟਰ

ਐਂਬਿਟ ਕੈਪਿਟਲ ਦੀ ਰਿਪੋਰਟ ਮੁਤਾਬਕ, ਨਵੇਂ ਵੇਤਨ ਕਮਿਸ਼ਨ ਲਈ ਫਿਟਮੈਂਟ ਫੈਕਟਰ 1.83 ਤੋਂ 2.46 ਦੇ ਵਿਚਕਾਰ ਰਹਿ ਸਕਦਾ ਹੈ। ਇਸ ਦੇ ਆਧਾਰ ’ਤੇ ਤਨਖਾਹ ਅਤੇ ਪੈਨਸ਼ਨ ਵਿੱਚ ਵੱਖ-ਵੱਖ ਪੱਧਰਾਂ ’ਤੇ ਵਾਧਾ ਹੋਵੇਗਾ।

  • ਬੇਸ ਕੇਸ: ਜੇ ਫਿਟਮੈਂਟ ਫੈਕਟਰ 1.83 ਰੱਖਿਆ ਗਿਆ, ਤਾਂ ਤਨਖਾਹ ਵਿੱਚ ਲਗਭਗ 14% ਦਾ ਵਾਧਾ ਹੋ ਸਕਦਾ ਹੈ।

  • ਮੀਡਿਅਨ ਕੇਸ: ਜੇ ਫਿਟਮੈਂਟ ਫੈਕਟਰ 2.15 ਰਿਹਾ, ਤਾਂ ਤਨਖਾਹਾਂ ਵਿੱਚ ਕਰੀਬ 34% ਤੱਕ ਦਾ ਵਾਧਾ ਸੰਭਵ ਹੈ।

  • ਅੱਪਰ ਕੇਸ: ਜੇ ਕਮਿਸ਼ਨ ਵੱਲੋਂ 2.46 ਦਾ ਫਿਟਮੈਂਟ ਫੈਕਟਰ ਸੁਝਾਇਆ ਗਿਆ, ਤਾਂ ਤਨਖਾਹ ਵਿੱਚ 54% ਤੱਕ ਦੀ ਵੱਡੀ ਛਾਲ ਵੀ ਆ ਸਕਦੀ ਹੈ।

ਤਨਖਾਹ ਕਿਵੇਂ ਗਿਣੀ ਜਾਂਦੀ ਹੈ?

ਫਿਟਮੈਂਟ ਫੈਕਟਰ ਦਾ ਮਤਲਬ ਹੁੰਦਾ ਹੈ ਕਿ ਮੌਜੂਦਾ ਮੂਲ ਤਨਖਾਹ ਨੂੰ ਉਸ ਅੰਕ ਨਾਲ ਗੁਣਾ ਕੀਤਾ ਜਾਵੇ। ਉਦਾਹਰਨ ਵਜੋਂ, ਜੇ ਫਿਟਮੈਂਟ ਫੈਕਟਰ 1.8 ਹੋਇਆ, ਤਾਂ ਮੌਜੂਦਾ ਬੇਸਿਕ ਸੈਲਰੀ ਨੂੰ 1.8 ਨਾਲ ਗੁਣਾ ਕੀਤਾ ਜਾਵੇਗਾ।

ਹਾਲਾਂਕਿ ਅਸਲ ਵਾਧਾ ਇਸ ਤੋਂ ਘੱਟ ਮਹਿਸੂਸ ਹੁੰਦਾ ਹੈ, ਕਿਉਂਕਿ ਨਵਾਂ ਵੇਤਨ ਕਮਿਸ਼ਨ ਲਾਗੂ ਹੋਣ ’ਤੇ ਮਹਿੰਗਾਈ ਭੱਤਾ (ਡੀਏ) ਸ਼ੂਨਿਆ ਹੋ ਜਾਂਦਾ ਹੈ। ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਡੀਏ ਨੂੰ ਬੇਸਿਕ ਤਨਖਾਹ ਵਿੱਚ ਮਰਜ ਨਹੀਂ ਕੀਤਾ ਜਾਵੇਗਾ।

ਪਿਛਲੇ ਤਜਰਬੇ ਤੋਂ ਕੀ ਸਿੱਖ ਮਿਲਦੀ ਹੈ?

ਜਦੋਂ 7ਵਾਂ ਤਨਖਾਹ ਕਮਿਸ਼ਨ ਲਾਗੂ ਹੋਇਆ ਸੀ, ਤਾਂ 2.57 ਦਾ ਫਿਟਮੈਂਟ ਫੈਕਟਰ ਤੈਅ ਕੀਤਾ ਗਿਆ ਸੀ। ਇਸ ਨਾਲ ਘੱਟੋ-ਘੱਟ ਮੂਲ ਤਨਖਾਹ 7,000 ਰੁਪਏ ਤੋਂ ਵੱਧ ਕੇ 18,000 ਰੁਪਏ ਹੋ ਗਈ ਸੀ। ਪਰ ਡੀਏ ਸ਼ੂਨਿਆ ਹੋਣ ਕਾਰਨ ਹਕੀਕਤੀ ਤੌਰ ’ਤੇ ਕਰਮਚਾਰੀਆਂ ਨੂੰ ਵਾਧਾ ਕਾਫ਼ੀ ਘੱਟ ਮਹਿਸੂਸ ਹੋਇਆ ਸੀ।

ਹੁਣ 8ਵੇਂ ਤਨਖਾਹ ਕਮਿਸ਼ਨ ਤੋਂ ਕਰਮਚਾਰੀ ਅਤੇ ਪੈਨਸ਼ਨਰ ਇੱਕ ਵੱਡੇ ਅਤੇ ਸਪਸ਼ਟ ਵਿੱਤੀ ਲਾਭ ਦੀ ਆਸ ਕਰ ਰਹੇ ਹਨ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X