Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਿਊਜ਼ੀਲੈਂਡ ’ਚ ਨਵੇਂ ਸਾਲ 2026 ਮੌਕੇ ਸਰਕਾਰੀ ਸਨਮਾਨਾਂ ਦੀ ਘੋਸ਼ਣਾ ‘ਕਿੰਗ’ਜ਼ ਸਰਵਿਸ ਮੈਡਲ’ ਸਨਮਾਨ ਸੂਚੀ ਵਿਚ  ਸ. ਹਰਜਿੰਦਰ ਸਿੰਘ ਬਸਿਆਲਾ ਸ਼ਾਮਿਲ

Updated on Wednesday, December 31, 2025 16:28 PM IST

 
ਔਕਲੈਂਡ, 31 ਦਸੰਬਰ 2025:-ਹਰ ਨਵੇਂ ਸਾਲ ਦੇ ਮੌਕੇ ਮਾਣਯੋਗ ਗਵਰਨਰ ਜਨਰਲ ਨਿਊਜ਼ੀਲੈਂਡ ਵੱਲੋਂ ਵੱਖ-ਵੱਖ ਸੇਵਾਵਾਂ ਲਈ ਸਨਮਾਨਾਂ ਦੀ ਘੋਸ਼ਣਾ ਕੀਤੀ ਜਾਂਦੀ ਹੈ। ਅੱਜ ਨਵੇਂ ਸਾਲ 2026 ਦੀ ਆਮਦ ਮੌਕੇ ‘ਨਿਊ ਯੀਅਰ ਆਨਰਜ਼ ਲਿਸਟ’ ਜਾਰੀ ਕੀਤੀ ਗਈ। ਇਸ ਮਾਨ ਸਨਮਾਨ ਵਿਚ ‘ਕਿੰਗ’ਜ਼ ਸਰਵਿਸ ਮੈਡਲ-KSM’ ਦੀ ਸੂਚੀ ਵੀ ਸ਼ਾਮਿਲ ਹੁੰਦੀ ਹੈ। ਇਹ ਉਨ੍ਹਾਂ ਵਿਅਕਤੀਆਂ ਨੂੰ ਸਨਮਾਨਿਤ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ ਜਿਨ੍ਹਾਂ ਨੇ ਆਪਣੇ ਭਾਈਚਾਰਿਆਂ, ਦੇਸ਼ ਜਾਂ ਵਿਸ਼ਵ ਪੱਧਰ ’ਤੇ ਅਸਾਧਾਰਨ ਸੇਵਾਵਾਂ, ਪ੍ਰਾਪਤੀਆਂ ਅਤੇ ਯੋਗਦਾਨ ਪਾਏ ਹਨ। ਇਹ ਸੂਚੀ ਸਿਰਫ਼ ਪ੍ਰਸਿੱਧ ਸ਼ਖਸੀਅਤਾਂ ਲਈ ਨਹੀਂ, ਸਗੋਂ ਉਹਨਾਂ ਅਣਥੱਕ ਕਾਮਿਆਂ ਲਈ ਵੀ ਹੈ ਜੋ ਚੁੱਪ-ਚਾਪ ਸਮਾਜ ਦੀ ਬਿਹਤਰੀ ਲਈ ਕੰਮ ਕਰਦੇ ਹਨ। ਇਸ ਨਵੇਂ ਸਾਲ ਦੀ ਸੂਚੀ ਅੱਜ ਤੜਕੇ 5 ਵਜੇ ਜਾਰੀ ਕੀਤੀ ਗਈ। ਇਸ ਸੂਚੀ ਦੇ ਵਿਚ ਕੁਝ ਭਾਰਤੀਆਂ ਦੀ ਵੀ ‘ਕਿੰਗ’ਜ਼ ਸਰਵਿਸ ਮੈਡਲ’ ਦੀ ਚੋਣ ਕੀਤੀ ਗਈ। ਪੰਜਾਬੀ ਭਾਈਚਾਰੇ ਨੂੰ ਇਸ ਗੱਲ ਦੀ ਖੁਸ਼ੀ ਹੋਏਗੀ ਕਿ ਇਸ ਵਾਰ ਪੰਜਾਬੀ ਮੀਡੀਆ ਕਰਮੀ ਸ. ਹਰਜਿੰਦਰ ਸਿੰਘ ਬਸਿਆਲਾ ਜੋ ਕਿ ਨਿਊਜ਼ੀਲੈਂਡ ਦੀ ਪਹਿਲੀ ਆਨ ਲਾਈਨ ਪੰਜਾਬੀ ਸਮਾਚਾਰ ਵੈਬਸਾਈਟ ‘ਪੰਜਾਬੀ ਹੈਰਲਡ’ ਦੇ ਸੰਪਾਦਕ ਹਨ, ਜਸਟਿਸ ਆਫ ਦਾ ਪੀਸ ਅਤੇ ਮੈਰਿਜ ਸੈਲੀਬ੍ਰਾਂਟ ਵੀ ਹਨ, ਨੂੰ ਇਸ ਸਨਮਾਨ ਸੂਚੀ ਦੇ ਵਿਚ ਸ਼ਾਮਿਲ ਕੀਤਾ ਗਿਆ ਹੈ। ਸ. ਹਰਜਿੰਦਰ ਸਿੰਘ ਬਸਿਆਲਾ ਨੇ ਇਸ ਐਵਾਰਡ ਨੂੰ ਸਮੁੱਚੇ ਪੰਜਾਬੀ ਮੀਡੀਆ ਕਰਮੀਆਂ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਆਪਣਾ ਨਾਂਅ ਨਾਮਜ਼ਦ ਕਰਨ ਵਾਲੀਆਂ ਸੰਸਥਾਵਾਂ ਅਤੇ ਵਿਅਕਤੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ  ਨੇ ਇਸ ਐਵਾਰਡ/ਮੈਡਲ ਦੀ ਸਿਫਾਰਸ਼ ਕੀਤੀ।
ਪ੍ਰਧਾਨ ਮੰਤਰੀ ਵੱਲੋਂ ਵਧਾਈ ਪੱਤਰ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਸ੍ਰੀ ਕ੍ਰਿਸ ਲਕਸਨ ਨੇ ਵੀ ਸ. ਹਰਜਿੰਦਰ ਸਿੰਘ ਬਸਿਆਲਾ ਨੂੰ ‘ਕਿੰਗ’ਜ਼ ਸਰਵਿਸ ਮੈਡਲ’ ਦੇ ਲਈ ਚੁਣੇ ਜਾਣ ਉਤੇ ਵਧਾਈ ਪੱਤਰ ਭੇਜਿਆ ਹੈ।
ਕੀ ਹੈ ਆਨਰਜ਼ ਸੂਚੀ?
ਨਿਊਜ਼ੀਲੈਂਡ ਦੀ ਨਿਊ ਈਅਰ ਆਨਰਜ਼ ਸੂਚੀ ਮੁੱਖ ਤੌਰ ’ਤੇ ਨਿਊਜ਼ੀਲੈਂਡ ਦੇ ਸ਼ਾਹੀ ਸਨਮਾਨ ਪ੍ਰਣਾਲੀ (New Zealand Royal Honours system) ਵਿੱਚੋਂ ਚੁਣੇ ਗਏ ਸਨਮਾਨਾਂ ’ਤੇ ਆਧਾਰਿਤ ਹੁੰਦੀ ਹੈ।
ਇਹ ਮੁੱਖ ਤੌਰ ’ਤੇ ਤਿੰਨ ਵੱਡੇ ਆਰਡਰਾਂ (Orders) ਵਿੱਚ ਵੰਡੀ ਜਾਂਦੀ ਹੈ, ਜਿਨ੍ਹਾਂ ਵਿੱਚੋਂ ਨਿਊਜ਼ੀਲੈਂਡ ਆਰਡਰ ਆਫ਼ ਮੈਰਿਟ, ਆਰਡਰ ਆਫ਼ ਨਿਊਜ਼ੀਲੈਂਡ, ਨਿਊਜ਼ੀਲੈਂਡ ਆਰਡਰ ਆਫ਼ ਮੈਰਿਟ, ਕਿੰਗਜ਼ ਸਰਵਿਸ ਆਰਡਰ ਅਤੇ ਕਿੰਗਜ਼ ਸਰਵਿਸ ਮੈਡਲ।

ਨਿਊਜ਼ੀਲੈਂਡ ਕਿੰਗ’ਜ਼ ਸਰਵਿਸ ਮੈਡਲ: ਇੱਕ ਸਨਮਾਨ ਹੈ ਜੋ ਭਾਈਚਾਰਕ ਸੇਵਾਵਾਂ ਨੂੰ ਮਾਨਤਾ ਦਿੰਦਾ ਹੈ
ਨਿਊਜ਼ੀਲੈਂਡ ਕਿੰਗਜ਼ ਸਰਵਿਸ ਮੈਡਲ (King’s Service Medal - KSM) ਨਿਊਜ਼ੀਲੈਂਡ ਵਿੱਚ ਇੱਕ ਬਹੁਤ ਹੀ ਸਤਿਕਾਰਯੋਗ ਸਨਮਾਨ ਹੈ, ਜੋ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਭਾਈਚਾਰੇ ਲਈ ਸਵੈ-ਇੱਛਤ ਸੇਵਾਵਾਂ ਜਾਂ ਜਨਤਕ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਇਹ ਮੈਡਲ ਨਿਊਜ਼ੀਲੈਂਡ ਦੇ ਸਨਮਾਨ ਪ੍ਰਣਾਲੀ ਦਾ ਇੱਕ ਅਹਿਮ ਹਿੱਸਾ ਹੈ ਅਤੇ ਨਿਊਜ਼ੀਲੈਂਡ ਵਾਸੀਆਂ ਦੇ ਅਣਥੱਕ ਯਤਨਾਂ ਅਤੇ ਸਮਰਪਣ ਨੂੰ ਮਾਨਤਾ ਦਿੰਦਾ ਹੈ।
ਕਦੋਂ ਸ਼ੁਰੂ ਹੋਇਆ?
ਨਿਊਜ਼ੀਲੈਂਡ ਕਿੰਗਜ਼ ਸਰਵਿਸ ਮੈਡਲ, ਜਿਸਨੂੰ ਪਹਿਲਾਂ ਕੁਈਨਜ਼ ਸਰਵਿਸ ਮੈਡਲ (Queen’s Service Medal - QSM) ਕਿਹਾ ਜਾਂਦਾ ਸੀ, ਦੀ ਸਥਾਪਨਾ 13 ਮਾਰਚ 1975 ਨੂੰ ਮਹਾਰਾਣੀ ਐਲਿਜ਼ਾਬੈਥ-2 ਦੁਆਰਾ ਕੀਤੀ ਗਈ ਸੀ। ਇਹ ਬ੍ਰਿਟਿਸ਼ ਸਨਮਾਨ ਪ੍ਰਣਾਲੀ ਦੇ ਇੱਕ ਮੁੜ ਮੁਲਾਂਕਣ ਤੋਂ ਬਾਅਦ ਹੋਂਦ ਵਿੱਚ ਆਇਆ, ਜਿਸ ਵਿੱਚ ਨਿਊਜ਼ੀਲੈਂਡ ਲਈ ਆਪਣੇ ਵਿਲੱਖਣ ਸਨਮਾਨਾਂ ਦੀ ਲੋੜ ਮਹਿਸੂਸ ਕੀਤੀ ਗਈ। 3 ਮਈ 2024 ਨੂੰ, ਕਿੰਗ ਚਾਰਲਸ-3 ਦੇ ਸਿੰਘਾਸਣ ’ਤੇ ਬੈਠਣ ਤੋਂ ਬਾਅਦ, ਇਸਦਾ ਨਾਮ ਬਦਲ ਕੇ ‘ਕਿੰਗਜ਼ ਸਰਵਿਸ ਮੈਡਲ’ ਕਰ ਦਿੱਤਾ ਗਿਆ। ਹਾਲਾਂਕਿ, ਜਿਨ੍ਹਾਂ ਨੂੰ ਪਹਿਲਾਂ ਕੁਈਨਜ਼ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ, ਉਹ ਕਿਊਨ’ਜ਼ ਸਰਵਿਸ ਮੈਡਲ (QSM) ਸ਼ਬਦ ਦੀ ਵਰਤੋਂ ਕਰਨਾ ਜਾਰੀ ਰੱਖਣਗੇ, ਜਦੋਂ ਕਿ ਜੂਨ 2024 ਤੋਂ ਬਾਅਦ ਪ੍ਰਾਪਤ ਕਰਨ ਵਾਲੇ ਕਿੰਗ’ਜ਼ ਸਰਵਿਸ ਮੈਡਲ (KSM) ਦੀ ਵਰਤੋਂ ਕਰਨਗੇ।
ਕਿਉਂ ਦਿੱਤਾ ਜਾਂਦਾ ਹੈ?
ਇਹ ਮੈਡਲ ਮੁੱਖ ਤੌਰ ’ਤੇ ਦੋ ਖੇਤਰਾਂ ਵਿੱਚ ਕੀਤੇ ਗਏ ਵਡਮੁੱਲੇ ਯੋਗਦਾਨਾਂ ਲਈ ਦਿੱਤਾ ਜਾਂਦਾ ਹੈ:
ਨਿਰਸਵਾਰਥ ਭਾਈਚਾਰਕ ਸੇਵਾ (Voluntary Service to the Community): ਇਹ ਉਹਨਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਲਈ ਨਿਰਸਵਾਰਥ ਭਾਵਨਾ ਨਾਲ ਸਵੈ-ਇੱਛਤ ਕੰਮ ਕੀਤਾ ਹੈ। ਇਸ ਵਿੱਚ ਸਮਾਜਿਕ ਕੰਮ, ਚੈਰਿਟੀ ਸੰਸਥਾਵਾਂ ਵਿੱਚ ਯੋਗਦਾਨ, ਸਥਾਨਕ ਕਲੱਬਾਂ ਜਾਂ ਸਮੂਹਾਂ ਦੀ ਅਗਵਾਈ, ਜਾਂ ਹੋਰ ਕਿਸੇ ਵੀ ਰੂਪ ਵਿੱਚ ਭਾਈਚਾਰੇ ਦੀ ਸਹਾਇਤਾ ਸ਼ਾਮਲ ਹੋ ਸਕਦੀ ਹੈ।

ਸੰਖੇਪ ਜੀਵਨ ਵੇਰਵਾ: ਹਰਜਿੰਦਰ ਸਿੰਘ ਬਸਿਆਲਾ
ਸ. ਹਰਜਿੰਦਰ ਸਿੰਘ, ਜਿਨ੍ਹਾਂ ਨੂੰ ਸ. ਹਰਜਿੰਦਰ ਸਿੰਘ ਬਸਿਆਲਾ ਵਜੋਂ ਵੀ ਜਾਣਿਆ ਜਾਂਦਾ ਹੈ, ਉਹ ਪਿਛਲੇ 32 ਸਾਲਾਂ ਤੋਂ ਇੱਕ ਲੇਖਕ, ਕਾਲਮਨਵੀਸ ਅਤੇ ਅਖਬਾਰੀ ਪੱਤਰਕਾਰੀ ਨਾਲ ਜੁੜੇ ਹੋਏ ਹਨ। ਨਿਊਜ਼ੀਲੈਂਡ ਦੇ ਪੰਜਾਬੀ ਭਾਈਚਾਰੇ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ, ਅਤੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦਾ ਸਮਰਪਣ ਸੱਚਮੁੱਚ ਸ਼ਲਾਘਾਯੋਗ ਹੈ। ਉਹ ਸਾਰੀਆਂ ਮਹੱਤਵਪੂਰਨ ਖ਼ਬਰਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਦੇ ਹਨ, ਉਹਨਾਂ ਦੀ ਰਚਨਾ ਕਰਦੇ ਹਨ ਅਤੇ ਉਹਨਾਂ ਨੂੰ ਆਪਣੇ ਆਨ ਲਾਈਨ ਅਖਬਾਰ ਵਿੱਚ ਪ੍ਰਕਾਸ਼ਤ ਕਰਦੇ ਹਨ, ਇਹ ਯਕੀਨੀ ਬਣਾਉਂਦੇ ਹਨ ਕਿ ਪੰਜਾਬੀ ਬੋਲਣ ਵਾਲੇ ਭਾਈਚਾਰੇ ਨੂੰ ਨਵੇਂ ਕਾਨੂੰਨਾਂ, ਇਮੀਗ੍ਰੇਸ਼ਨ ਤਬਦੀਲੀਆਂ ਅਤੇ ਵੱਖ-ਵੱਖ ਸਰਕਾਰੀ ਘੋਸ਼ਣਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਹ ਜਸਟਿਸ ਆਫ ਦਾ ਪੀਸ, ਮੈਰਿਜ ਸੈਲੀਬ੍ਰਾਂਟ ਅਤੇ ਯੂਨੀਟੈਕ ਇੰਸਟੀਚਿਊਟ ਆਫ਼ ਟੈਕਨਾਲੋਜੀ ਤੋਂ ਇੱਕ ਯੋਗ ਦੁਭਾਸ਼ੀਏ ਵੀ ਹਨ।
2009 ਵਿੱਚ, ਉਨ੍ਹਾਂ ਨੇ ਇਥੇ ਪਹਿਲੀ ਰੋਜ਼ਾਨਾ ਅੱਪਡੇਟ ਕੀਤੀ ਜਾਣ ਵਾਲੀ ਔਨਲਾਈਨ ਪੰਜਾਬੀ ਭਾਸ਼ਾ ਦੀ ਨਿਊਜ਼ ਵੈੱਬਸਾਈਟ, ‘ਪੰਜਾਬੀ ਹੈਰਲਡ’ ਦੀ ਸ਼ੁਰੂਆਤ ਕੀਤੀ, ਜੋ ਹੁਣ 16ਵੇਂ ਸਾਲ ਵਿਚ ਹੈ। ਇਹ ਪਲੇਟਫਾਰਮ ਨਿਊਜ਼ੀਲੈਂਡ ਵਿੱਚ ਪੰਜਾਬੀ ਭਾਈਚਾਰੇ ਲਈ ਖ਼ਬਰਾਂ ਅਤੇ ਜਾਣਕਾਰੀ ਦਾ ਇੱਕ ਵਧੀਆ ਸਰੋਤ ਬਣ ਚੁੱਕਾ ਹੈ, ਜੋ ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਦਾ ਪ੍ਰਮਾਣ ਹੈ। ਅਪ੍ਰੈਲ 2021 ਵਿੱਚ ਅਕਾਲ ਫਾਊਂਡੇਸ਼ਨ ਨਿਊਜ਼ੀਲੈਂਡ ਵੱਲੋਂ ਉਨ੍ਹਾਂ ਨੂੰ ‘ਸਰਵਿਸ ਟੂ ਪੰਜਾਬੀ ਮੀਡੀਆ ਅਵਾਰਡ’ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦਾ ਅਖ਼ਬਾਰੀ ਤਜਰਬਾ 32 ਸਾਲਾਂ ਤੋਂ ਵੱਧ ਦਾ ਹੈ, ਉਹ ਪਹਿਲਾਂ ਜਲੰਧਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਪੰਜਾਬੀ ਅਖ਼ਬਾਰ ‘ਅਜੀਤ’ ਲਈ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ 2011 ਵਿੱਚ ਲੰਡਨ (ਯੂ.ਕੇ)ਵਿਖੇ ‘ਸਿੱਖਜ਼ ਇਨ ਮੀਡੀਆ’ ਐਵਾਰਡ (ਸਿੱਖ ਪੁਰਸਕਾਰ) ਲਈ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਨੇ ਪਾਪਾਕੁਰਾ ਪੁਲਿਸ ਸਲਾਹਕਾਰ ਟੀਮ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ। ਪਹਿਲੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੌਰਾਨ, ਉਨ੍ਹਾਂ ਨੇ ਦੁਨੀਆ ਭਰ ਵਿੱਚ ਇਸ ਸਮਾਗਮ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਮਿਹਨਤ ਕੀਤੀ। ਪੰਜਵੀਂਆਂ ਨਿਊਜ਼ੀਲੈਂਡ ਸਿੱਖ ਖੇਡਾਂ ਵਿੱਚ, ਉਨ੍ਹਾਂ ਨੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਅਤੇ ਖੇਡ ਪ੍ਰਬੰਧਕਾਂ ਦੇ ਨਾਲ ਨਿਸ਼ਕਾਮ ਜੁੜੇ ਹੋਏ ਹਨ।
ਸ.ਹਰਜਿੰਦਰ ਸਿੰਘ ਬਸਿਆਲਾ ਦੇ ਪੰਜਾਬੀ ਭਾਸ਼ਾ ਪ੍ਰਤੀ ਸਮਰਪਣ ਨੇ ਇਕ ਹੋਰ ਮਾਅਰਕਾ ਮਾਰਿਆ। 2020 ਵਿੱਚ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਨਿਊਜ਼ੀਲੈਂਡ ਵਿੱਚ ਪਹਿਲੀ ਵਾਰ ‘ਪੰਜਾਬੀ ਭਾਸ਼ਾ ਹਫ਼ਤਾ’ ਸ਼ੁਰੂ ਕਰਨ ਦੀ ਪਿਰਤ ਸ਼ੁਰੂ ਕੀਤੀ। ਉਨ੍ਹਾਂ ਦੀ ਇਸ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਨਿਊਜ਼ੀਲੈਂਡ ਸਿੱਖ ਖੇਡਾਂ ਦੌਰਾਨ ਇੱਕ ਪੰਜਾਬੀ ਦਾ ਇਤਿਹਾਸ ਵਿਖਾਉਂਦਾ ਮੈਗਜ਼ੀਨ ਵੀ ਤਿਆਰ ਕਰਕੇ ਵੰਡਿਆ ਅਤੇ ਬੱਚਿਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਵਿੱਚ ਮਦਦ ਕਰਨ ਲਈ ਪੰਜਾਬੀ ਵਰਣਮਾਲਾ ਸਮੱਗਰੀ ਵੱਖ-ਵੱਖ ਰੂਪਾਂ ਵਿਚ ਪ੍ਰਦਾਨ ਕੀਤੀ। 2021 ਵਿੱਚ, ਉਨ੍ਹਾਂ ਨੇ ਭਾਰਤੀ ਅਤੇ ਪਾਕਿਸਤਾਨੀ ਪੰਜਾਬੀ ਭਾਈਚਾਰੇ ਅਤੇ ਉਨ੍ਹਾਂ ਦੀ ਮਾਤ ਭਾਸ਼ਾ ਨੂੰ ਦਰਸਾਉਂਦੀ ਇੱਕ ‘ਪੰਜਾਬੀ ਭਾਸ਼ਾ’ ਡਾਕ ਟਿਕਟ ਜਾਰੀ ਕੀਤੀ।
2017 ਤੋਂ ਉਹ ਜਸਟਿਸ ਆਫ਼ ਦ ਪੀਸ ਵਜੋਂ ਭਾਈਚਾਰੇ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਲੋੜ ਪੈਣ ’ਤੇ ਉਹ ਘਰ ਜਾ ਕੇ, ਗੁਰਦੁਆਰਾ ਸਾਹਿਬਾਨਾਂ ਅੰਦਰ ਅਤੇ ਕਈ ਵਾਰ ਹੋਰ ਕੰਮ ਵਾਲੇ ਸਥਾਨਾਂ ਉਤੇ  ਵੀ ਆਪਣੀਆਂ ਜੇਪੀ ਸੇਵਾਵਾਂ ਪ੍ਰਦਾਨ ਕਰਦੇ ਹਨ। ਉਹ ਔਕਲੈਂਡ ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਅੱਡੇ ਉਤੇ ਹੈਲਪ ਡੈਸਕ ਉਤੇ ਵੀ ‘ਕਸਟਮਰ ਸਰਵਿਸ ਅੰਬੈਸਡਰ’ ਵਜੋਂ ਵੀ ਸੇਵਾਵਾਂ ਪ੍ਰਦਾਨ ਕਰਦੇ ਹਨ।
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X