Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਰਨਾਲਾ ’ਚ ਨਾਬਾਲਿਗ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਵੱਲੋਂ ਕਤਲ ਦਾ ਦੋਸ਼; ਛੇ ਖ਼ਿਲਾਫ਼ ਕੇਸ, ਤਿੰਨ ਗ੍ਰਿਫ਼ਤਾਰ

Updated on Wednesday, December 31, 2025 19:45 PM IST

ਬਰਨਾਲਾ ਸ਼ਹਿਰ ਦੇ ਆਈਟੀਆਈ ਚੌਕ ਨੇੜੇ ਇੱਕ ਨਾਬਾਲਿਗ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ 17 ਸਾਲਾ ਜਸਪਾਲ ਸਿੰਘ ਉਰਫ਼ ਅੰਕੁਸ਼ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਕਤਲ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਸਦੀ ਲਾਸ਼ ਨੂੰ ਸੜਕ ’ਤੇ ਸੁੱਟਿਆ ਗਿਆ।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਜਸਪਾਲ ਨੂੰ ਉਸਦਾ ਇੱਕ ਦੋਸਤ ਘਰੋਂ ਬੁਲਾ ਕੇ ਲੈ ਗਿਆ ਸੀ, ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਦਾ ਦਾਅਵਾ ਹੈ ਕਿ ਕੱਲ੍ਹ ਦੇਰ ਸ਼ਾਮ ਜਸਪਾਲ ਸਿੰਘ ਨੂੰ ਉਸਦੇ ਲਗਭਗ 8 ਤੋਂ 9 ਦੋਸਤਾਂ ਨੇ ਫੋਨ ਕਰਕੇ ਬੁਲਾਇਆ ਸੀ। ਰਾਤ ਕਰੀਬ 9 ਵਜੇ ਜਸਪਾਲ ਦੀ ਮਾਂ ਕਰਮਜੀਤ ਕੌਰ ਨੂੰ ਉਸਦਾ ਫੋਨ ਆਇਆ, ਜਿਸ ਦੌਰਾਨ ਉਸਨੇ ਦੱਸਿਆ ਕਿ ਉਹ ਆਈਟੀਆਈ ਚੌਕ ਨੇੜੇ ਇੱਕ ਰੈਸਟੋਰੈਂਟ ਵਿੱਚ ਹੈ ਅਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਜਸਪਾਲ ਦੀ ਮੌਤ ਸੜਕ ਹਾਦਸੇ ਕਾਰਨ ਹੋਈ ਹੈ। ਪਰ ਪਰਿਵਾਰ ਨੇ ਇਸ ਗੱਲ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਉਨ੍ਹਾਂ ’ਤੇ ਹਾਦਸੇ ਵਾਲਾ ਬਿਆਨ ਲਿਖਵਾਉਣ ਦਾ ਦਬਾਅ ਬਣਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਹੀ ਧਾਰਾਵਾਂ ਹੇਠ ਕੇਸ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਇਸ ਮਾਮਲੇ ਸਬੰਧੀ ਡੀਐਸਪੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਛੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤਿੰਨ ਹੋਰ ਸਾਥੀ ਫਰਾਰ ਹਨ। ਉਨ੍ਹਾਂ ਕਿਹਾ ਕਿ ਫਰਾਰ ਆਰੋਪੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਡੀਐਸਪੀ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਜਸਪਾਲ ਸਿੰਘ ਉਰਫ਼ ਅੰਕੁਸ਼ ਦੀ ਮੈਡੀਕਲ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X