Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ ਦਿਹਾਤੀ ’ਚ ਖੇਤਾਂ ਵਿਚੋਂ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Updated on Wednesday, December 31, 2025 21:50 PM IST

ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਨੰਗਲ ਜਮਾਲਪੁਰ ਸਥਿਤ ਭੂਤਾ ਕਾਲੋਨੀ ਨੇੜੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤ (ਉਮਰ ਲਗਭਗ 28–29 ਸਾਲ), ਵਾਸੀ ਹਰਗੋਬਿੰਦ ਨਗਰ, ਧੋਗੜੀ ਰੋਡ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਨੌਜਵਾਨ ਦੀ ਲਾਸ਼ ਖੇਤਾਂ ਦੇ ਵਿਚਕਾਰੋਂ ਲੰਘਦੀ ਇੱਕ ਕੱਚੀ ਸੜਕ ’ਤੇ ਪਈ ਮਿਲੀ। ਸਵੇਰੇ ਜਦੋਂ ਖੇਤਾਂ ਵੱਲ ਜਾਣ ਵਾਲੇ ਲੋਕਾਂ ਨੇ ਲਾਸ਼ ਵੇਖੀ ਤਾਂ ਤੁਰੰਤ ਮਕਸੂਦਾਂ ਪੁਲਿਸ ਸਟੇਸ਼ਨ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ’ਤੇ ਥਾਣਾ ਮਕਸੂਦਾਂ ਦੇ ਇੰਚਾਰਜ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਮੌਤ ਠੰਢ ਕਾਰਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।

ਉੱਧਰ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੀ ਮਾਂ ਨੇ ਘਟਨਾ ਸਥਲ ’ਤੇ ਮੌਜੂਦ ਇੱਕ ਔਰਤ ਦੇ ਪਤੀ ’ਤੇ ਆਪਣੇ ਪੁੱਤਰ ਦਾ ਕਤਲ ਕਰਨ ਦਾ ਆਰੋਪ ਲਗਾਇਆ ਹੈ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮ੍ਰਿਤਕ ਦੀ ਮਾਂ ਵੱਲੋਂ ਉਕਤ ਵਿਅਕਤੀ ’ਤੇ ਕਤਲ ਦੇ ਦੋਸ਼ ਲਗਾਏ ਜਾ ਰਹੇ ਹਨ। ਹਾਲਾਂਕਿ ਦੂਜੀ ਔਰਤ ਨੇ ਆਪਣੇ ਪਤੀ ’ਤੇ ਲੱਗੇ ਆਰੋਪਾਂ ਨੂੰ ਨਕਾਰ ਦਿੱਤਾ ਹੈ।

ਮ੍ਰਿਤਕ ਦੇ ਜੀਜਾ ਸੂਰਜ ਨੇ ਦੱਸਿਆ ਕਿ ਅੰਮ੍ਰਿਤ ਕੈਪੀਟਲ ਹਸਪਤਾਲ ਵਿੱਚ ਕੰਮ ਕਰਦਾ ਸੀ, ਜਦਕਿ ਉਸ ਦੀ ਪਤਨੀ ਦਿੱਲੀ ਵਿੱਚ ਨੌਕਰੀ ਕਰਦੀ ਹੈ। ਉਨ੍ਹਾਂ ਮੁਤਾਬਕ ਅੰਮ੍ਰਿਤ ਸਵੇਰੇ ਕੰਮ ਤੋਂ ਘਰ ਵਾਪਸ ਆਇਆ ਸੀ, ਜਿਸ ਤੋਂ ਬਾਅਦ ਗੌਰਾ ਨਾਮ ਦਾ ਇੱਕ ਦੋਸਤ ਉਸ ਨੂੰ ਕਿਸੇ ਕੰਮ ਦੇ ਬਹਾਨੇ ਨਾਲ ਆਪਣੇ ਨਾਲ ਲੈ ਗਿਆ। ਰਸਤੇ ਵਿੱਚ ਐਕਟਿਵਾ ਖਰਾਬ ਹੋ ਗਈ ਅਤੇ ਗੌਰਾ ਨੇ ਮਕੈਨਿਕ ਦੇ ਫ਼ੋਨ ਤੋਂ ਪਰਿਵਾਰ ਨੂੰ 500 ਰੁਪਏ ਭੇਜਣ ਲਈ ਕਿਹਾ। ਇਸ ਤੋਂ ਬਾਅਦ ਦੋਵੇਂ ਭੂਤਾ ਕਾਲੋਨੀ ਵੱਲ ਚਲੇ ਗਏ।

ਪਰਿਵਾਰ ਨੇ ਦੱਸਿਆ ਕਿ ਕਾਫ਼ੀ ਸਮੇਂ ਤੱਕ ਅੰਮ੍ਰਿਤ ਨਾਲ ਸੰਪਰਕ ਨਹੀਂ ਹੋ ਸਕਿਆ ਅਤੇ ਉਸਦਾ ਮੋਬਾਈਲ ਫ਼ੋਨ ਵੀ ਬੰਦ ਆ ਰਿਹਾ ਸੀ। ਬਾਅਦ ਵਿੱਚ ਪਤਾ ਲੱਗਿਆ ਕਿ ਰੇਰੂ ਨੇੜੇ ਇੱਕ ਲਾਸ਼ ਮਿਲੀ ਹੈ। ਮੌਕੇ ’ਤੇ ਪਹੁੰਚਣ ’ਤੇ ਲਾਸ਼ ਅੰਮ੍ਰਿਤ ਦੀ ਹੋਣ ਦੀ ਪੁਸ਼ਟੀ ਹੋਈ।

ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪਸ਼ਟ ਹੋਵੇਗੀ।


Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X