ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਅਤੇ ਨਵੇਂ ਸਾਲ ਦੀ ਸਵੇਰ ਹਲਕਾ ਮੀਂਹ ਪਿਆ। ਰਾਜਪੁਰਾ ਤੇ ਮੋਹਾਲੀ ਵਿੱਚ ਮੀਂਹ ਨਾਲ ਧੁੰਦ ਘਟੀ ਅਤੇ ਆਸਮਾਨ ਸਾਫ਼ ਹੋਇਆ। ਅੱਜ ਹਲਕੀ ਬਾਰਿਸ਼ ਅਤੇ ਸੀਤ ਲਹਿਰ ਰਹੇਗੀ, ਜਿਸ ਲਈ ਔਰੇਂਜ ਚੇਤਾਵਨੀ ਜਾਰੀ ਹੈ। ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ, ਜਦਕਿ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ।
ਅਗਲੇ ਦਿਨਾਂ ’ਚ ਵੀ ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਹੈ। 3 ਜਨਵਰੀ ਤੱਕ ਔਰੇਂਜ ਅਤੇ 4–6 ਜਨਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਦ੍ਰਿਸ਼ਟੀ ਬਹੁਤ ਘੱਟ ਰਹੀ, ਜਿਸ ਨਾਲ ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।