ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਵੀਜ਼ਾ ਜਾਂਚ ਦੌਰਾਨ ਉਸ ਦੀ ਪਛਾਣ ਖੁੱਲ੍ਹੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਕਾਰਵਾਈ ਕੀਤੀ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਉਸ ਨੂੰ ਭਾਰਤ ਡਿਪੋਰਟ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ 9–10 ਜੂਨ ਦੀ ਰਾਤ ਨੂੰ ਕਮਲ ਕੌਰ ਭਾਬੀ ਦਾ ਕਤਲ ਕਰਕੇ ਉਸ ਦੀ ਲਾਸ਼ ਬਠਿੰਡਾ ਦੇ ਭੁੱਚੋ ਸਥਿਤ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ਵਿੱਚ ਸੁੱਟੀ ਗਈ ਸੀ। ਇਸ ਮਾਮਲੇ ਵਿੱਚ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਮਹਿਰੋਂ ਫ਼ਰਾਰ ਸੀ। ਬਠਿੰਡਾ ਅਦਾਲਤ ਵੱਲੋਂ ਮਹਿਰੋਂ ਅਤੇ ਉਸ ਦੇ ਸਾਥੀਆਂ ਨੂੰ ਪੇਸ਼ ਹੋਣ ਲਈ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।