ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਵਿੱਚ ਸਵੇਰੇ 9:45 ਵਜੇ ਪੁਲਿਸ ਸਟੇਸ਼ਨ ਨੇੜੇ ਭਿਆਨਕ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ ਅਤੇ ਨੇੜਲੇ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ, ਜਿਨ੍ਹਾਂ ਵਿੱਚ ਸੈਨਿਕ ਭਵਨ, ਪੁਲਿਸ ਸਟੇਸ਼ਨ ਅਤੇ ਮਾਰਕੀਟ ਕਮੇਟੀ ਦਫ਼ਤਰ ਸ਼ਾਮਲ ਹਨ।
ਧਮਾਕੇ ਤੋਂ ਬਾਅਦ ਆਲੇ-ਦੁਆਲੇ ਹੜਕੰਪ ਮਚ ਗਿਆ। ਐਸਪੀ ਬੱਦੀ ਵਿਨੋਦ ਧੀਮਾਨ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੇ ਹਨ। ਫੋਰੈਂਸਿਕ ਟੀਮ ਘਟਨਾ ਸਥਾਨ ਤੋਂ ਸੈਂਪਲ ਇਕੱਠੇ ਕਰ ਰਹੀ ਹੈ।
ਪੁਲਿਸ ਨੇ ਇਲਾਕੇ ਨੂੰ ਖਾਲੀ ਕਰਵਾਉ ਕੇ ਸੀਲ ਕਰ ਦਿੱਤਾ ਹੈ। ਧਮਾਕੇ ਵਿੱਚ ਕਿਸੇ ਦੇ ਜ਼ਖਮੀ ਜਾਂ ਮਰਨ ਦੀ ਜਾਣਕਾਰੀ ਫਿਲਹਾਲ ਨਹੀਂ ਹੈ। ਸਥਿਤੀ ਬਾਰੇ ਪੁਲਿਸ ਜਲਦੀ ਪ੍ਰੈਸ ਕਾਨਫਰੰਸ ਕਰੇਗੀ।