Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਦਿੱਲੀ ਦੇ ਰੋਹਿਣੀ ‘ਚ ਤਾਬੜਤੋੜ ਫਾਇਰਿੰਗ, CCTV ਫੁਟੇਜ ਆਈ ਸਾਹਮਣੇ; ਪ੍ਰਾਪਰਟੀ ਡੀਲਰ ਦੀ ਗੱਡੀ ‘ਤੇ 20 ਤੋਂ ਵੱਧ ਗੋਲੀਆਂ

Updated on Saturday, January 03, 2026 15:43 PM IST

ਸ਼ੁੱਕਰਵਾਰ ਸ਼ਾਮ ਦਿੱਲੀ ਦੀ ਰਾਜਧਾਨੀ ਦੇ ਰੋਹਿਣੀ ਇਲਾਕੇ ਵਿੱਚ ਹੋਈ ਸਨਸਨੀਖੇਜ਼ ਫਾਇਰਿੰਗ ਨਾਲ ਇਲਾਕਾ ਗੋਲੀਆਂ ਦੀ ਤੜਤੜਾਹਟ ਨਾਲ ਦਹਿਸ਼ਤ ਵਿੱਚ ਆ ਗਿਆ। ਹੁਣ ਇਸ ਘਟਨਾ ਦੀ CCTV ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਤਿੰਨ ਨੌਜਵਾਨ ਬਾਈਕ ‘ਤੇ ਆਉਂਦੇ ਹਨ, ਇੱਕ ਗੱਡੀ ‘ਤੇ ਲਗਾਤਾਰ ਫਾਇਰਿੰਗ ਕਰਦੇ ਹਨ ਅਤੇ ਫਿਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਘਟਨਾ ਤੋਂ ਬਾਅਦ ਇਲਾਕੇ ‘ਚ ਅਫ਼ਰਾ-ਤਫ਼ਰੀ ਮਚ ਗਈ।

ਪੁਲਿਸ ਮੁਤਾਬਕ, ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ 20 ਤੋਂ ਵੱਧ ਗੋਲੀਆਂ ਚਲਾਈਆਂ। ਇਹ ਵਾਰਦਾਤ ਦਿੱਲੀ ਦੇ ਰੋਹਿਣੀ ਸੈਕਟਰ-24 ਵਿੱਚ ਸ਼ਾਮ ਲਗਭਗ ਸਾਢੇ 5 ਵਜੇ ਹੋਈ। ਜਾਣਕਾਰੀ ਅਨੁਸਾਰ, ਬਦਮਾਸ਼ਾਂ ਨੇ ਕਰੀਬ 25 ਤੋਂ 30 ਰਾਊਂਡ ਫਾਇਰ ਕੀਤੇ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

25 ਤੋਂ ਵੱਧ ਖਾਲੀ ਖੋਖੇ ਬਰਾਮਦ
ਡੀਸੀਪੀ ਰੋਹਿਣੀ ਦੇ ਅਨੁਸਾਰ, ਫਾਇਰਿੰਗ ਦੀ ਸੂਚਨਾ ਮਿਲਦੇ ਹੀ PCR ਅਤੇ ਸਥਾਨਕ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਸੜਕ ਤੋਂ 25 ਤੋਂ ਵੱਧ ਖਾਲੀ ਖੋਖੇ ਬਰਾਮਦ ਕਰਕੇ ਕਬਜ਼ੇ ‘ਚ ਲੈ ਲਏ ਹਨ। ਮੌਕੇ ‘ਤੇ ਇੱਕ ਨੀਲੀ ਟੋਯੋਟਾ ਇਨੋਵਾ ਕਾਰ ਖੜੀ ਸੀ, ਜਿਸ ਦੇ ਸ਼ੀਸ਼ਿਆਂ ‘ਤੇ ਗੋਲੀਆਂ ਦੇ ਨਿਸ਼ਾਨ ਸਪਸ਼ਟ ਦਿੱਖ ਰਹੇ ਹਨ।

NDTV ਨਾਲ ਗੱਲਬਾਤ ਕਰਦੇ ਹੋਏ ਵਿਕਾਸ ਅਗਰਵਾਲ, ਜਿਨ੍ਹਾਂ ਦੀ ਗੱਡੀ ‘ਤੇ ਗੋਲੀਆਂ ਲੱਗੀਆਂ, ਨੇ ਦੱਸਿਆ ਕਿ ਹਮਲਾਵਰਾਂ ਦਾ ਅਸਲੀ ਨਿਸ਼ਾਨਾ ਕੋਈ ਹੋਰ ਸੀ। ਉਨ੍ਹਾਂ ਕਿਹਾ ਕਿ ਬਦਮਾਸ਼ ਇੱਕ ਪ੍ਰਾਪਰਟੀ ਕਾਰੋਬਾਰੀ ਨੂੰ ਟਾਰਗੇਟ ਕਰ ਰਹੇ ਸਨ, ਜਿਸਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ। “ਮੇਰੀ ਗੱਡੀ ਉੱਥੇ ਖੜੀ ਸੀ, ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਕਰੀਬ 10 ਗੋਲੀਆਂ ਮੇਰੀ ਗੱਡੀ ਨੂੰ ਲੱਗੀਆਂ, ਬਾਕੀਆਂ ਹਵਾ ਵਿੱਚ ਚਲਾਈਆਂ ਗਈਆਂ,” ਉਨ੍ਹਾਂ ਕਿਹਾ।

ਜਾਂਚ ‘ਚ ਵੱਡਾ ਖੁਲਾਸਾ
ਦਿੱਲੀ ਪੁਲਿਸ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਿਸ ਪ੍ਰਾਪਰਟੀ ਡੀਲਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਸਨੂੰ 26 ਤੋਂ 29 ਦਸੰਬਰ ਦਰਮਿਆਨ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲਾਂ ਅਤੇ ਵੌਇਸ ਮੈਸੇਜ ਆਏ ਸਨ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਵੱਡਾ ਗੈਂਗਸਟਰ ਦੱਸ ਕੇ ਫਿਰੌਤੀ ਦੀ ਮੰਗ ਕੀਤੀ ਸੀ। ਹਾਲਾਂਕਿ, ਪੀੜਤ ਕਾਰੋਬਾਰੀ ਨੇ ਉਸ ਸਮੇਂ ਪੁਲਿਸ ਕੋਲ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ।

ਫਾਇਰਿੰਗ ਦੀ ਘਟਨਾ ਤੋਂ ਬਾਅਦ ਹੁਣ ਥਾਣਾ ਬੇਗਮਪੁਰ ਵਿੱਚ FIR ਨੰਬਰ 04/26 ਦਰਜ ਕਰ ਲਈ ਗਈ ਹੈ ਅਤੇ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X