ਹੁਸ਼ਿਆਰਪੁਰ ਦੇ ਚੱਬੇਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਧੂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਦੱਸਣਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ 2022 ਵਿੱਚ AAP ਦੀ ਟਿਕਟ ‘ਤੇ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਲੜੀ ਸੀ ਅਤੇ ਕਰੀਬ 40 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ। ਅੱਜ ਸਵੇਰੇ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
ਸੰਧੂ ਨੇ ਕਿਹਾ ਕਿ ਪਾਰਟੀ ਵਿੱਚ ਮਾਣ-ਸਤਿਕਾਰ ਨਾ ਮਿਲਣ ਕਾਰਨ ਉਹ ਨਿਰਾਸ਼ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵਿਕਾਸ ਅਕਾਲੀ ਦਲ ਦੇ ਸਮੇਂ ਹੋਇਆ, ਉਹੀ ਉਨ੍ਹਾਂ ਨੂੰ ਮੁੜ “ਘਰ ਵਾਪਸੀ” ਵੱਲ ਲੈ ਆਇਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹਰਮਿੰਦਰ ਸਿੰਘ ਸੰਧੂ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਭਰੋਸਾ ਜਤਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।