ਵੀਰਵਾਰ ਨੂੰ ਮਾਨਸਾ, ਮੋਗਾ, ਫਿਰੋਜ਼ਪੁਰ, ਰੂਪਨਗਰ (ਰੋਪੜ) ਅਤੇ ਅਨੰਦਪੁਰ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਧਮਕੀਆਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਰਹੀਆਂ। ਧਮਕੀਆਂ ਕਾਰਨ ਅਦਾਲਤੀ ਕੰਪਲੈਕਸ ਖਾਲੀ ਕਰਵਾਏ ਗਏ ਅਤੇ ਕਾਰਵਾਈ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ।
ਮਾਨਸਾ ਜ਼ਿਲ੍ਹਾ ਅਦਾਲਤ ਨੂੰ ਈਮੇਲ ਰਾਹੀਂ ਧਮਕੀ ਮਿਲੀ, ਜਿਸ ਵਿੱਚ ਤਿੰਨ RDX ਬੰਬ ਲਗਾਉਣ ਦਾ ਦਾਅਵਾ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਇਮਾਰਤ ਖਾਲੀ ਕਰਵਾਈ ਅਤੇ ਤਲਾਸ਼ੀ ਸ਼ੁਰੂ ਕੀਤੀ।
ਫਿਰੋਜ਼ਪੁਰ ਅਤੇ ਮੋਗਾ ਵਿੱਚ ਵੀ ਅਦਾਲਤਾਂ ਨੂੰ ਖਾਲੀ ਕਰਵਾਇਆ ਗਿਆ, ਡੌਗ ਸਕੁਆਡ ਅਤੇ ਬੰਬ ਨਿਰੋਧਕ ਟੀਮਾਂ ਤਾਇਨਾਤ ਕੀਤੀਆਂ ਗਈਆਂ। ਰੋਪੜ ਅਤੇ ਅਨੰਦਪੁਰ ਸਾਹਿਬ ਵਿੱਚ ਧਮਕੀ ਭਰੀਆਂ ਈਮੇਲਾਂ ਮਗਰੋਂ ਅਦਾਲਤੀ ਕੰਮਕਾਜ ਰੋਕ ਦਿੱਤਾ ਗਿਆ।
ਹੁਣ ਤੱਕ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਸਾਈਬਰ ਟੀਮਾਂ ਈਮੇਲਾਂ ਦੇ ਸਰੋਤ ਦੀ ਜਾਂਚ ਕਰ ਰਹੀਆਂ ਹਨ ਅਤੇ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕਰ ਰਹੀ ਹੈ।