ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਹੋਣ ਵਾਲੀ ਉਨ੍ਹਾਂ ਦੀ ਪੇਸ਼ੀ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ। ਐਕਸ ‘ਤੇ ਪੋਸਟ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਦੁਨੀਆ ਭਰ ਦੀ ਸਿੱਖ ਸੰਗਤ ਪੂਰੀ ਪਾਰਦਰਸ਼ਤਾ ਚਾਹੁੰਦੀ ਹੈ ਅਤੇ ਉਹ ਸਬੂਤਾਂ ਸਮੇਤ ਸਪੱਸ਼ਟੀਕਰਨ ਦੇਣਗੇ।
ਦੂਜੇ ਪਾਸੇ, ਇਸ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਮਾਮਲੇ ਨੂੰ ਰਾਜਨੀਤੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਅਤੇ ਉੱਥੇ ਪੇਸ਼ੀ ਦੌਰਾਨ ਕੋਈ ਸ਼ਰਤਾਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ।