ਫਿਰੋਜ਼ਪੁਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਗੋਲੀ ਲੱਗੀਆਂ ਲਾਸ਼ਾਂ ਘਰੋਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਵਿੱਚ ਅਮਨਦੀਪ ਮਾਹੀ, ਉਸ ਦੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ, ਜਿਸ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਅਮਨਦੀਪ ਮਾਹੀ ਕੋਲੋਂ ਪਿਸਤੌਲ ਮਿਲੀ ਹੈ, ਜਿਸ ਕਾਰਨ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਪਹਿਲਾਂ ਪਤਨੀ ਤੇ ਦੋ ਬੱਚਿਆਂ ਨੂੰ ਗੋਲੀ ਮਾਰੀ ਅਤੇ ਬਾਅਦ ’ਚ ਖੁਦ ਨੂੰ ਵੀ। ਹਾਲਾਂਕਿ ਪੁਲਿਸ ਇਸ ਮਾਮਲੇ ਨੂੰ ਖੁਦਕੁਸ਼ੀ ਜਾਂ ਕਤਲ ਦੋਵੇਂ ਪੱਖਾਂ ਤੋਂ ਗੰਭੀਰਤਾ ਨਾਲ ਜਾਂਚ ਰਹੀ ਹੈ।