Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸੁਨਿਆਰੇ ‘ਤੇ ਤਲਵਾਰਾਂ ਨਾਲ ਹਮਲਾ, 425 ਗ੍ਰਾਮ ਸੋਨਾ ਲੁੱਟਿਆ; ਵਾਰਦਾਤ CCTV ‘ਚ ਕੈਦ

Updated on Friday, January 09, 2026 21:03 PM IST

ਅੰਮ੍ਰਿਤਸਰ ਦੇ ਥਾਣਾ ਸੀ-ਡਵੀਜ਼ਨ ਦੇ ਅਧੀਨ ਪੈਂਦੇ ਨਿਊ ਫਲਾਵਰ ਸਕੂਲ ਨੇੜੇ ਸ਼ੁੱਕਰਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ 8 ਤੋਂ 10 ਹਥਿਆਰਬੰਦ ਨੌਜਵਾਨਾਂ ਨੇ ਇੱਕ ਸੁਨਿਆਰੇ ਨੂੰ ਘੇਰ ਕੇ ਕਿਰਪਾਨਾਂ ਅਤੇ ਤਲਵਾਰਾਂ ਨਾਲ ਹਮਲਾ ਕਰਦਿਆਂ 425 ਗ੍ਰਾਮ ਸੋਨਾ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਕਾਰੋਬਾਰੀ ਮੁਖਤਾਰ ਸਿੰਘ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜ਼ਖਮੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਦੀ ਇੱਕ ਸਨਸਨੀਖੇਜ਼ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਕਾਲੀ ਕਾਰ ਵਿੱਚ ਆਏ ਹਮਲਾਵਰਾਂ ਨੇ ਪਹਿਲਾਂ ਮਾਰੀ ਟੱਕਰ

ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਕਾਲੇ ਰੰਗ ਦੀ ਕਾਰ ਵਿੱਚ ਆਉਂਦੇ ਹਨ ਅਤੇ ਮੋਟਰਸਾਈਕਲ ਸਵਾਰ ‘ਤੇ ਅਚਾਨਕ ਹਮਲਾ ਕਰਦੇ ਹਨ। ਟੱਕਰ ਲੱਗਣ ਨਾਲ ਬਾਈਕ ਸਵਾਰ ਜ਼ਮੀਨ ‘ਤੇ ਡਿੱਗ ਪੈਂਦਾ ਹੈ, ਜਿਸ ਤੋਂ ਬਾਅਦ ਹਥਿਆਰਬੰਦ ਹਮਲਾਵਰ ਉਸਦਾ ਪਿੱਛਾ ਕਰਦੇ ਹੋਏ ਉਸ ‘ਤੇ ਵਾਰ ਕਰਦੇ ਨਜ਼ਰ ਆ ਰਹੇ ਹਨ।

ਗਾਹਕ ਨੂੰ ਸੋਨਾ ਦੇਣ ਜਾ ਰਿਹਾ ਸੀ ਮੁਖਤਾਰ ਸਿੰਘ

ਪੀੜਤ ਦੇ ਰਿਸ਼ਤੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਜ਼ਖਮੀ ਮੁਖਤਾਰ ਸਿੰਘ ਦਾ ਸੁਲਤਾਨਵਿੰਡ ਰੋਡ ਇਲਾਕੇ ਵਿੱਚ ਗਹਿਣਿਆਂ ਦਾ ਸ਼ੋਰੂਮ ਹੈ। ਵੀਰਵਾਰ ਨੂੰ ਉਹ ਸ਼ੋਰੂਮ ਤੋਂ 425 ਗ੍ਰਾਮ ਸੋਨਾ ਲੈ ਕੇ ਘਰ ਆਏ ਸਨ। ਸ਼ੁੱਕਰਵਾਰ ਸਵੇਰੇ ਕਰੀਬ 10:30 ਵਜੇ ਜਦੋਂ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇੱਕ ਗਾਹਕ ਨੂੰ ਇਹ ਸੋਨਾ ਸੌਂਪਣ ਜਾ ਰਹੇ ਸਨ, ਤਾਂ ਰਸਤੇ ਵਿੱਚ ਕਾਲੀ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪਹਿਲਾਂ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰੀ ਅਤੇ ਫਿਰ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਤਲਵਾਰਾਂ ਨਾਲ ਹਮਲਾ ਕਰਕੇ ਸੋਨਾ ਲੁੱਟਿਆ

ਹਮਲਾਵਰਾਂ ਨੇ ਮੁਖਤਾਰ ਸਿੰਘ ‘ਤੇ ਤਲਵਾਰਾਂ ਅਤੇ ਕਿਰਪਾਨਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਅਤੇ ਸੋਨਾ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਪੂਰੀ ਵਾਰਦਾਤ ਨਿਊ ਫਲਾਵਰ ਸਕੂਲ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੀੜਤ ਮੁਖਤਾਰ ਸਿੰਘ ਅੰਤਰਯਾਮੀ ਕਲੋਨੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਇਲਾਕੇ ‘ਚ ਦਹਿਸ਼ਤ, ਪੁਲਿਸ ‘ਤੇ ਸਵਾਲ

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਪੁਲਿਸ ਦੀ ਸੁਰੱਖਿਆ ਵਿਵਸਥਾ ਅਤੇ ਕੰਮਕਾਜ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਪੁਲਿਸ ਵੱਲੋਂ CCTV ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X