Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਟਰੰਪ ਦਾ ਦਾਅਵਾ: ਇਰਾਨ ਗੱਲਬਾਤ ਚਾਹੁੰਦਾ ਹੈ, ਪਰ ਅਮਰੀਕਾ ਕਾਰਵਾਈ ਵੀ ਕਰ ਸਕਦਾ ਹੈ

Updated on Monday, January 12, 2026 15:49 PM IST

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਦੀ ਸਰਕਾਰ, ਜਿਸ ਦੀ ਅਗਵਾਈ ਸਰਵੋਚ ਨੇਤਾ ਆਯਤੁੱਲਾਹ ਸਈਦ ਅਲੀ ਹੋਸੈਨੀ ਖ਼ਾਮਨੇਈ ਕਰ ਰਹੇ ਹਨ, ਨੇ ਉਨ੍ਹਾਂ ਨਾਲ ਸੰਪਰਕ ਕਰਕੇ ਗੱਲਬਾਤ ਦੀ ਇੱਛਾ ਜਤਾਈ ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਰਾਨ ਵਿੱਚ ਸਰਕਾਰ ਵਿਰੋਧੀ ਵੱਡੇ ਪ੍ਰਦਰਸ਼ਨ ਜਾਰੀ ਹਨ।

ਐਤਵਾਰ ਨੂੰ ਏਅਰ ਫੋਰਸ ਵਨ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਨੇਤਾਵਾਂ ਨੇ ਫੌਜੀ ਕਾਰਵਾਈ ਦੀਆਂ ਧਮਕੀਆਂ ਤੋਂ ਬਾਅਦ ਉਨ੍ਹਾਂ ਨੂੰ ਫੋਨ ਕੀਤਾ। “ਇਰਾਨ ਦੇ ਨੇਤਾਵਾਂ ਨੇ ਕੱਲ੍ਹ ਕਾਲ ਕੀਤੀ। ਇਕ ਮੀਟਿੰਗ ਤੈਅ ਕੀਤੀ ਜਾ ਰਹੀ ਹੈ। ਉਹ ਗੱਲਬਾਤ ਕਰਨਾ ਚਾਹੁੰਦੇ ਹਨ,” ਟਰੰਪ ਨੇ ਕਿਹਾ। ਹਾਲਾਂਕਿ ਉਨ੍ਹਾਂ ਨੇ ਇਹ ਵੀ ਜੋੜਿਆ ਕਿ “ਮੀਟਿੰਗ ਤੋਂ ਪਹਿਲਾਂ ਵੀ ਸਾਨੂੰ ਕਾਰਵਾਈ ਕਰਨੀ ਪੈ ਸਕਦੀ ਹੈ।”

ਟਰੰਪ ਨੇ ਇਰਾਨੀ ਹਕੂਮਤ ‘ਤੇ ਹਿੰਸਾ ਰਾਹੀਂ ਸ਼ਾਸਨ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਕੁਝ ਲੋਕ ਮਾਰੇ ਗਏ ਹਨ। “ਲੱਗਦਾ ਹੈ ਕਿ ਕੁਝ ਅਜਿਹੇ ਲੋਕ ਮਾਰੇ ਗਏ ਹਨ ਜਿਨ੍ਹਾਂ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ ਸੀ। ਇਹ ਨੇਤਾ ਨਹੀਂ, ਸਗੋਂ ਹਿੰਸਾ ਨਾਲ ਰਾਜ ਕਰਨ ਵਾਲੇ ਲੋਕ ਹਨ,” ਉਨ੍ਹਾਂ ਨੇ ਕਿਹਾ।

ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਕਿ ਅਮਰੀਕੀ ਫੌਜ ਹਾਲਾਤ ‘ਤੇ ਨਜ਼ਰ ਰੱਖੀ ਹੋਈ ਹੈ ਅਤੇ ਕਈ “ਸਖ਼ਤ ਵਿਕਲਪਾਂ” ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕੀ ਇਰਾਨ ਨੇ ਕੋਈ ਲਾਲ ਲਕੀਰ ਪਾਰ ਕੀਤੀ ਹੈ। “ਕੀ ਮੈਂ ਇਹ ਦੱਸਾਂ ਕਿ ਕਦੋਂ, ਕਿੱਥੇ ਅਤੇ ਕਿਸ ਤਰ੍ਹਾਂ ਹਮਲਾ ਕੀਤਾ ਜਾਵੇਗਾ? ਨਹੀਂ,” ਟਰੰਪ ਨੇ ਕਿਹਾ।

ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਰਾਨ ਦੇ ਹਾਲਾਤ ਬਾਰੇ “ਹਰ ਘੰਟੇ” ਅੱਪਡੇਟ ਮਿਲ ਰਹੇ ਹਨ। ਮੌਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਭੀੜ ਵਿੱਚ ਮਚੀ ਅਫ਼ਰਾਤਫ਼ਰੀ ਅਤੇ ਕੁਚਲੇ ਜਾਣ ਕਾਰਨ ਮਰੇ, ਜਦਕਿ ਕੁਝ ਨੂੰ ਗੋਲੀਆਂ ਵੀ ਲੱਗੀਆਂ।

ਜਦੋਂ ਇਰਾਨ ਜਾਂ ਉਸਦੇ ਸਾਥੀਆਂ ਵੱਲੋਂ ਸੰਭਾਵਿਤ ਜਵਾਬੀ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਟਰੰਪ ਨੇ ਸਖ਼ਤ ਚੇਤਾਵਨੀ ਦਿੱਤੀ। “ਜੇ ਉਹ ਅਜਿਹਾ ਕਰਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਉਸ ਪੱਧਰ ‘ਤੇ ਮਾਰਾਂਗੇ, ਜਿਹੋ ਜਿਹਾ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ,” ਉਨ੍ਹਾਂ ਨੇ ਕਿਹਾ।

ਟਰੰਪ ਨੇ ਪਿਛਲੇ ਸਮੇਂ ਦੌਰਾਨ ਕੀਤੀਆਂ ਅਮਰੀਕੀ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਰਾਨ ਨੂੰ ਅਮਰੀਕਾ ਦੀ ਨੀਅਤ ਅਤੇ ਤਾਕਤ ਦਾ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੀ ਇਸ ਮਾਮਲੇ ‘ਤੇ ਅਮਰੀਕਾ ਨੇ ਆਪਣੇ ਸਹਿਯੋਗੀ ਦੇਸ਼ਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ ਜਾਂ ਕਿਸੇ ਫੈਸਲੇ ਦੀ ਸਮਾਂ-ਸੀਮਾ ਕੀ ਹੋਵੇਗੀ।

ਗੌਰਤਲਬ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਇਰਾਨ ਦੇ ਕਈ ਸ਼ਹਿਰਾਂ ਵਿੱਚ ਹਜ਼ਾਰਾਂ ਲੋਕ ਮੌਜੂਦਾ ਸਰਕਾਰ ਦੇ ਖ਼ਿਲਾਫ਼ ਸੜਕਾਂ ‘ਤੇ ਉਤਰੇ ਹੋਏ ਹਨ।

 

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X