ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮਾਮਲੇ ਨਾਲ ਜੁੜੇ ਦੋ ਸ਼ੂਟਰ—ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਣਦੀਪ ਸਿੰਘ—ਨੂੰ ਅੱਜ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਕਾਰਵਾਈ ਦੌਰਾਨ ਸਿੱਕਿਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ਼, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਨੇ ਮਿਲ ਕੇ ਸਹਿਯੋਗ ਦਿੱਤਾ। ਇਸ ਤੋਂ ਇਲਾਵਾ, ਵਿਦੇਸ਼ ਵਿੱਚ ਬੈਠੇ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਤਰਾਂ ਅਨੁਸਾਰ, ਗ੍ਰਿਫ਼ਤਾਰ ਸਾਰੇ ਆਰੋਪੀਆਂ ਨੂੰ ਜਲਦ ਅਗਲੀ ਜਾਂਚ ਲਈ ਪੰਜਾਬ ਲਿਆਂਦਾ ਜਾਵੇਗਾ। ਮਾਮਲੇ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ ਤਾਂ ਜੋ ਕਤਲ ਕੇਸ ਦੀ ਪੂਰੀ ਗੁੱਥੀ ਸੁਲਝਾਈ ਜਾ ਸਕੇ।