Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਾਘੀ ਮੇਲਾ ਮੁਕਤਸਰ : ਸੁਖਬੀਰ ਬਾਦਲ ਦੇ ਵੱਡੇ ਐਲਾਨ, ਕਿਸਾਨ–ਨੌਜਵਾਨ ਕੇਂਦਰ ਵਿੱਚ

Updated on Thursday, January 15, 2026 13:36 PM IST

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਜੇ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪਹਿਲੇ 10 ਦਿਨਾਂ ਵਿੱਚ ਬਿਨਾਂ ਟਿਊਬਵੈੱਲ ਕਨੈਕਸ਼ਨ ਵਾਲੇ ਕਿਸਾਨਾਂ ਨੂੰ ਨਵੇਂ ਕਨੈਕਸ਼ਨ ਦਿੱਤੇ ਜਾਣਗੇ। ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਪਾਈਪ ਸਿਸਟਮ ਸ਼ੁਰੂ ਕੀਤਾ ਜਾਵੇਗਾ ਅਤੇ ਰਾਜਸਥਾਨ ਫੀਡਰ ਨਹਿਰ ਬੰਦ ਕਰਕੇ ਪਾਣੀ ਪੰਜਾਬ ਵੱਲ ਮੋੜਿਆ ਜਾਵੇਗਾ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਇੱਕ ਸਾਲ ਅੰਦਰ ਸਰਹੱਦੀ ਇਲਾਕਿਆਂ ਦੀਆਂ ਕੱਚੀਆਂ ਜ਼ਮੀਨਾਂ ਪੱਕੀਆਂ ਕੀਤੀਆਂ ਜਾਣਗੀਆਂ ਅਤੇ ਸਾਰੀਆਂ ਜ਼ਮੀਨਾਂ ਦੇ ਇੰਤਕਾਲ ਮੁਫ਼ਤ ਹੋਣਗੇ। ਲਾਲ ਡੋਰੇ ਵਾਲੀ ਜ਼ਮੀਨ ਲੋਕਾਂ ਦੇ ਨਾਮ ਕੀਤੀ ਜਾਵੇਗੀ। ਉਨ੍ਹਾਂ ਅਬੋਹਰ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਕਦੇ ਇਹ ਸਮੱਸਿਆ ਨਹੀਂ ਆਈ। ਮੋਟਰਸਾਈਕਲਾਂ ‘ਤੇ ਵੀ ਟੈਕਸ ਨਾ ਲਗਾਉਣ ਦਾ ਐਲਾਨ ਕੀਤਾ ਗਿਆ।

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ। ਧਮਕੀਆਂ ਦੇਣ ਵਾਲੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਕਾਨੂੰਨ ਵਿੱਚ ਸੋਧ ਕਰਕੇ ਨਸ਼ਾ ਤਸਕਰਾਂ ਨੂੰ 5 ਸਾਲ ਤੱਕ ਜ਼ਮਾਨਤ ਨਾ ਮਿਲਣ ਦੀ ਵਿਵਸਥਾ ਕੀਤੀ ਜਾਵੇਗੀ।

ਨੌਜਵਾਨਾਂ ਲਈ ਐਲਾਨ
ਉਨ੍ਹਾਂ ਕਿਹਾ ਕਿ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਮਿਲੇਗੀ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ, ਜਿੱਥੇ 50 ਫੀਸਦੀ ਸੀਟਾਂ ਗਰੀਬ ਬੱਚਿਆਂ ਲਈ ਮੁਫ਼ਤ ਹੋਣਗੀਆਂ। 50 ਹਜ਼ਾਰ ਵਿਦਿਆਰਥੀਆਂ ਦੀ ਸਮਰੱਥਾ ਵਾਲੀ ਸਕਿੱਲ ਯੂਨੀਵਰਸਿਟੀ ਬਣੇਗੀ। 10 ਲੱਖ ਰੁਪਏ ਤੱਕ ਦਾ ਬਿਆਜ ਮੁਕਤ ਲੋਨ ਦਿੱਤਾ ਜਾਵੇਗਾ, ਜਿਸ ਦੀ ਵਾਪਸੀ 3 ਸਾਲ ਬਾਅਦ ਸ਼ੁਰੂ ਹੋਏਗੀ।

AAP ‘ਤੇ ਤੰਜ
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਦਿਆਂ ਕਿਹਾ ਕਿ ਦਿੱਲੀ ਦੇ ਨੇਤਾ ਪੰਜਾਬ ਚਲਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੈਂਡ ਪੂਲਿੰਗ ਸਕੀਮ ਰਾਹੀਂ ਦਿੱਲੀ ਦੇ ਬਿਲਡਰਾਂ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਹੋਈ, ਜਿਸਦਾ ਅਕਾਲੀ ਦਲ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਫ਼ਸਰਾਂ ਦੀਆਂ ਬਦਲੀਆਂ ਵੀ ਦਿੱਲੀ ਤੋਂ ਹੋ ਰਹੀਆਂ ਹਨ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X