Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਬਾਰੇ ਸੀਐੱਮ ਮਾਨ ਦੇ ਬਿਆਨ ’ਤੇ ਰੱਸੋਖਾਣਾ ਗੁਰਦੁਆਰਾ ਪ੍ਰਬੰਧਕਾਂ ਦਾ ਐਤਰਾਜ਼

Updated on Thursday, January 15, 2026 13:55 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਵਿਰੋਧ ਸ਼ੁਰੂ ਹੋ ਗਿਆ ਹੈ। ਸੀਐੱਮ ਮਾਨ ਨੇ ਦਾਅਵਾ ਕੀਤਾ ਸੀ ਕਿ ਨਵਾਂਸ਼ਹਿਰ ਦੇ ਬੰਗਾ ਨੇੜੇ ਇਕ ਧਾਰਮਿਕ ਅਸਥਾਨ ਤੋਂ 169 ਸਰੂਪ ਮਿਲੇ ਹਨ, ਜਿਨ੍ਹਾਂ ਵਿੱਚੋਂ ਸਿਰਫ਼ 30 ਦਾ ਹੀ ਰਿਕਾਰਡ ਉਪਲਬਧ ਹੈ। ਇਸ ਬਿਆਨ ਨੂੰ ਰੱਸੋਖਾਣਾ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਬੇਬੁਨਿਆਦ ਕਰਾਰ ਦਿੱਤਾ ਹੈ।

ਗੁਰਦੁਆਰਾ ਪ੍ਰਬੰਧਕ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੁੱਖ ਮੰਤਰੀ ਦੀ ਪੇਸ਼ੀ ਤੋਂ ਧਿਆਨ ਭਟਕਾਉਣ ਲਈ ਅਜਿਹਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 169 ਸਰੂਪਾਂ ਵਿੱਚੋਂ 107 ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜਾ ਸਾਹਿਬ ਨੇ ਹਮੇਸ਼ਾ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ ਅਤੇ 1978 ਤੋਂ 2012 ਤੱਕ 79 ਸਰੂਪ ਪ੍ਰਕਾਸ਼ਿਤ ਹੋਏ।

ਪ੍ਰਬੰਧਕਾਂ ਨੇ ਇਹ ਵੀ ਦੱਸਿਆ ਕਿ 30 ਬਿਰਦ ਸਰੂਪ ਗੋਇੰਦਵਾਲ ਸਾਹਿਬ ਵਿਖੇ ਜਮ੍ਹਾ ਕਰਵਾ ਦਿੱਤੇ ਗਏ ਹਨ। ਉਨ੍ਹਾਂ ਮੁਤਾਬਕ 2014 ਤੱਕ ਦੀ ਪ੍ਰਿੰਟਿੰਗ ਸੰਬੰਧੀ ਪੂਰਾ ਰਿਕਾਰਡ ਉਨ੍ਹਾਂ ਕੋਲ ਮੌਜੂਦ ਹੈ, ਜਦਕਿ ਕਥਿਤ ਗਾਇਬ ਸਰੂਪਾਂ ਦਾ ਮਾਮਲਾ 2015 ਤੋਂ 2019 ਦੇ ਦਰਮਿਆਨ ਦਾ ਦੱਸਿਆ ਜਾ ਰਿਹਾ ਹੈ।

ਐਸਆਈਟੀ ਦੀ ਜਾਂਚ ’ਤੇ ਸਵਾਲ ਚੁੱਕਦੇ ਹੋਏ ਪ੍ਰਬੰਧਕਾਂ ਨੇ ਕਿਹਾ ਕਿ ਐਸਆਈਟੀ ਦੀ ਟੀਮ ਕਈ ਦਿਨ ਲਗਾਤਾਰ ਗੁਰਦੁਆਰੇ ਆਉਂਦੀ ਰਹੀ ਅਤੇ ਸਾਰਾ ਰਿਕਾਰਡ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਗਿਆ, ਪਰ ਫਿਰ ਵੀ ਐਸਆਈਟੀ ਵੱਲੋਂ ਵੱਖ-ਵੱਖ ਬਿਆਨ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਰਹਿਤ ਮਰਿਆਦਾ ਦੀ ਉਲੰਘਣਾ ਹੋਈ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਟੀਮ ਭੇਜ ਕੇ ਜਾਂਚ ਕਰਵਾਉਣ, ਕਿਉਂਕਿ ਸ਼੍ਰੋਮਣੀ ਕਮੇਟੀ ਦੀ ਟੀਮ ਸਮੇਂ-ਸਮੇਂ ’ਤੇ ਪਹਿਲਾਂ ਹੀ ਇੱਥੇ ਆਉਂਦੀ ਰਹਿੰਦੀ ਹੈ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਕੀ ਸਰਕਾਰ ਕੋਲ ਗੁਰੂ ਸਾਹਿਬਾਨ ਦੇ ਸਰੂਪਾਂ ਬਾਰੇ ਹਿਸਾਬ ਮੰਗਣ ਦਾ ਅਧਿਕਾਰ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X