ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਇਹ ਨਵਾਂ ਸਮਾਂ ਭਲਕੇ ਤੋਂ ਲਾਗੂ ਹੋਵੇਗਾ।
ਨਵੇਂ ਹੁਕਮਾਂ ਅਨੁਸਾਰ, ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰਹੇਗਾ।
ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।